ਵਿਦਿਆਰਥੀਆਂ ਨੂੰ ਟੈਬ ਦੇ ਨਾਲ 2GB ਡਾਟਾ ਮੁਫ਼ਤ ਦੇਣ ਦਾ ਹੋ ਗਿਆ ਇਥੇ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਕਾਰਨ ਜਿਥੇ ਪਿਛਲੇ ਸਾਲ ਦੇਸ਼ ਅੰਦਰ ਬਹੁਤ ਸਾਰੇ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ ਕਿਉਂਕਿ ਤਾਲਾਬੰਦੀ ਦੌਰਾਨ ਸੁਰੱਖਿਆ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਖਤ ਆਦੇਸ਼ ਜਾਰੀ ਕੀਤੇ ਗਏ ਸਨ। ਇਸ ਸਮੇਂ ਦੌਰਾਨ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜਾਈ ਆਨਲਾਈਨ ਹੀ ਜਾਰੀ ਰੱਖੀ ਗਈ ਸੀ। ਉਥੇ ਹੀ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਲਗਾਤਾਰ ਆਨਲਾਈਨ ਕਲਾਸਾਂ ਲਗਾ ਕੇ ਪੜ੍ਹਾਈ ਕਰਵਾਈ ਜਾਂਦੀ ਰਹੀ। ਬੱਚਿਆਂ ਦੀਆਂ ਸਹੂਲਤਾਂ ਲਈ ਸਰਕਾਰ ਵੱਲੋਂ ਕਈ ਨਵੇਂ ਕਦਮ ਵੀ ਚੁੱਕੇ ਗਏ ਤਾਂ ਜੋ ਬੱਚਿਆਂ ਨੂੰ ਦਰਪੇਸ਼ ਆਉਣ ਵਾਲੀਆਂ ਸਭ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਵਿੱਦਿਅਕ ਅਦਾਰਿਆਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਅਜੇ ਵੀ ਬੱਚਿਆਂ ਲਈ ਐਲਾਨ ਕੀਤੇ ਜਾ ਰਹੇ ਹਨ। ਹੁਣ ਇਥੇ ਵਿਦਿਆਰਥੀਆਂ ਨੂੰ ਟੈਪ ਤੇ ਨਾਲ 2ਜੀ ਬੀ ਡਾਟਾ ਮੁਫਤ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੈਬ ਦੇ ਨਾਲ 2ਜੀਬੀ ਡਾਟਾ ਮੁਫ਼ਤ ਦਿੱਤੇ ਜਾਣ ਦਾ ਐਲਾਨ ਹਰਿਆਣਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤਾ ਗਿਆ ਹੈ।

ਜਿੱਥੇ ਹਰਿਆਣਾ ਸਰਕਾਰ ਵੱਲੋਂ ਪੰਜ ਸੂਬਿਆਂ ਦੀ ਚੋਣ ਕੀਤੀ ਗਈ ਸੀ ਜਿੱਥੇ ਪਾਇਲਟ ਪ੍ਰੋਜੈਕਟ ਦੇ ਤਹਿਤ ਸੂਬੇ ਦੇ ਅਧੀਨ ਆਉਣ ਵਾਲੇ ਸਕੂਲਾਂ ਵਿੱਚ ਬੱਚਿਆਂ ਨੂੰ ਟੈਬ ਦਿੱਤੇ ਜਾਣੇ ਹਨ ਅਤੇ 2ਜੀਬੀ ਡਾਟਾ ਵੀ ਮੁਫਤ ਦਿੱਤੇ ਜਾਣ ਐਲਾਨ ਕੀਤਾ ਗਿਆ ਹੈ। ਇਸ ਵਾਸਤੇ ਸਰਕਾਰ ਵੱਲੋਂ ਸੂਬੇ ਦੇ 5 ਜਿਲਿਆਂ ਦੀ ਚੋਣ ਕੀਤੀ ਗਈ ਸੀ ਜਿਸ ਵਿੱਚ ਜੀਂਦ, ਕਰਨਾਲ, ਅੰਬਾਲਾ ,ਫਰੀਦਾਬਾਦ ਅਤੇ ਗੁਰੂਗ੍ਰਾਮ ਸ਼ਾਮਿਲ ਹਨ। ਜਿੱਥੇ ਦਿੱਲੀ ਵਿੱਚ ਪ੍ਰਦੂਸ਼ਣ ਦੇ ਕਾਰਨ ਦਿੱਲੀ ਦੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਹਰਿਆਣੇ ਅੰਦਰ ਦਿੱਲੀ ਦੀ ਸਰਹੱਦ ਨਾਲ ਲੱਗਦੇ ਸੂਬਿਆਂ ਦੇ ਸਕੂਲਾਂ ਨੂੰ ਵੀ ਬੰਦ ਕੀਤਾ ਗਿਆ ਹੈ।

ਜਿਸ ਦੇ ਤਹਿਤ ਹਵਾ ਪ੍ਰਦੂਸ਼ਣ ਨੂੰ ਲੈ ਕੇ ਫਰੀਦਾਬਾਦ ਅਤੇ ਗੁਰੂਗ੍ਰਾਮ ਦੇ ਸਕੂਲ ਬੰਦ ਹਨ। ਜਿੱਥੇ ਬੱਚੇ ਸਕੂਲ ਨਹੀਂ ਆ ਰਹੇ ਇਸ ਲਈ ਇਨ੍ਹਾਂ ਦੀ ਜਗ੍ਹਾ ਤੇ ਦੋ ਹੋਰ ਸੂਬਿਆਂ ਦੀ ਚੋਣ ਕੀਤੀ ਜਾਵੇਗੀ। ਉਥੇ ਹੀ ਸੂਬਾ ਸਰਕਾਰ ਵੱਲੋਂ ਟੈਬ ਬਣਾਉਣ ਅਤੇ ਉਨ੍ਹਾਂ ਵਿੱਚ ਪਹਿਲ ਨਾਮ ਦਾ ਸਾਫਟਵੇਅਰ ਇੰਸਟਾਲ ਕੀਤਾ ਜਾਵੇਗਾ। ਇਹ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਵੱਲੋਂ ਪੰਜ ਲੱਖ ਟੈਬ ਖਰੀਦਣ ਵਾਸਤੇ 560 ਕਰੋੜ ਰੁਪਏ ਦੀ ਲਾਗਤ ਦਾ ਟੈਂਡਰ ਵੀ ਜਾਰੀ ਕਰ ਦਿੱਤਾ ਗਿਆ ਹੈ।