ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨਾਂ ਵੱਲੋਂ 15 ਮਹੀਨੇ ਲਗਾਤਾਰ ਜੱਦੋ ਜਹਿਦ ਕੀਤੀ ਗਈ ਹੈ। ਉੱਥੇ ਹੀ ਇਕ ਸਾਲ ਤੋਂ ਵਧੇਰੇ ਸਮਾਂ ਦਿੱਲੀ ਦੀਆਂ ਸਰਹੱਦਾਂ ਉਪਰ ਗੁਜ਼ਾਰਿਆ ਗਿਆ ਹੈ। ਜਿੱਥੇ ਹੁਣ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਮੋਰਚਾ ਫ਼ਤਿਹ ਕਰ ਲਿਆ ਗਿਆ ਹੈ। ਉਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਇਸ ਮੋਰਚੇ ਨੂੰ ਖਤਮ ਕਰ ਦਿੱਤਾ ਸੀ। ਜਿੱਥੇ ਉਨ੍ਹਾਂ ਵੱਲੋਂ ਆਖਿਆ ਗਿਆ ਸੀ ਕਿ 11 ਦਸੰਬਰ ਤੋਂ ਕਿਸਾਨਾਂ ਵੱਲੋਂ ਘਰਾਂ ਨੂੰ ਵਾਪਸੀ ਕਰ ਲਈ ਜਾਵੇਗੀ। ਅਤੇ 13 ਦਸੰਬਰ ਨੂੰ ਹੀ ਕਿਸਾਨ ਜਥੇਬੰਦੀਆਂ ਵੱਲੋਂ ਹਰਿਮੰਦਰ ਸਾਹਿਬ ਜਾ ਕੇ ਨਤਮਸਤਕ ਹੁੰਦੇ ਹੋਏ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ।
ਉੱਥੇ ਹੀ ਵਾਪਸ ਪਰਤ ਰਹੇ ਕਈ ਕਿਸਾਨਾਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਜੋ ਇਸ ਜਿੱਤ ਦੀ ਖੁਸ਼ੀ ਨੂੰ ਗ਼ਮ ਵਿਚ ਤਬਦੀਲ ਕਰ ਦਿੰਦੀਆਂ ਹਨ। ਹੁਣ ਦਿੱਲੀ ਤੋਂ ਪਰਤ ਰਹੇ ਕਿਸਾਨਾਂ ਦੀਆਂ ਖੁਸ਼ੀਆਂ ਮਾਤਮ ਵਿੱਚ ਤਬਦੀਲ ਹੋ ਗਈਆਂ ਹਨ ਜਿਥੋਂ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੀਆਂ ਸਰਹੱਦਾਂ ਤੋਂ ਪੰਜਾਬ ਪਰਤ ਰਹੇ ਇਕ ਕਿਸਾਨ ਦੀ ਦਰਦਨਾਕ ਮੌਤ ਹੋ ਗਈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਿਆਣੇ ਵਿਚ ਹਾਂਸੀ ਕੋਲ ਪਹੁੰਚਣ ਤੇ ਸੜਕ ਦੇ ਵਿਚਕਾਰ ਵੱਡੇ ਟੋਏ ਹੋਣ ਦੇ ਕਾਰਨ ਟਰੈਕਟਰ ਖੱਡੇ ਵਿੱਚ ਚਲਾ ਗਿਆ ਅਤੇ ਸੰਤੁਲਨ ਵਿਗੜਨ ਕਾਰਨ ਟਰੈਕਟਰ ਤੇ ਬੈਠੇ ਹੋਏ ਅਮਰੀਕ ਸਿੰਘ ਦੀ ਹੇਠਾਂ ਡਿੱਗਣ ਕਾਰਨ ਟਰਾਲੀ ਹੇਠਾਂ ਆ ਜਾਣ ਤੇ ਮੌਤ ਹੋ ਗਈ। ਇਸ ਘਟਨਾ ਦਾ ਸ਼ਿਕਾਰ ਹੋਏ ਅਮਰੀਕ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਮਰਾੜ ਨੂੰ ਉਸ ਦੇ ਸਾਥੀਆਂ ਵੱਲੋਂ ਤੁਰੰਤ ਹੀ ਨਜ਼ਦੀਕ ਦੇ ਇਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਹੈ। ਪੁਲੀਸ ਵੱਲੋਂ ਆਖਿਆ ਗਿਆ ਹੈ ਕੇ ਪੋਸਟਮਾਰਟਮ ਹੋਣ ਉਪਰੰਤ ਦੀ ਲਾਸ਼ ਪਿੰਡ ਵਾਸੀਆਂ ਦੇ ਹਵਾਲੇ ਕੀਤੀ ਜਾਵੇਗੀ। ਇਹ ਕਿਸਾਨ ਮੋਰਚੇ ਵਿਚ ਜਿੱਤ ਪ੍ਰਾਪਤ ਹੋਣ ਤੋਂ ਮਗਰੋਂ ਖੁਸ਼ੀ ਖੁਸ਼ੀ ਦਿੱਲੀ ਤੋਂ ਵਾਪਸ ਆਪਣੇ ਪਿੰਡ ਮਰਾੜ ਨਜ਼ਦੀਕ ਸਾਦਿਕ ਪਰਤ ਰਹੇ ਸਨ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਪਿੰਡ ਦੀ ਪੰਚਾਇਤ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਮਸ਼ਹੂਰ ਕ੍ਰਿਕੇਟ ਖਿਡਾਰੀ ਹਰਭਜਨ ਸਿੰਘ ਭਜੀ ਬਾਰੇ ਆਈ ਇਹ ਵੱਡੀ ਖਬਰ – ਖੁਦ ਕੀਤਾ ਇਹ ਖੁਲਾਸਾ
Next Postਪੰਜਾਬ ਚ ਇਥੇ ਕੁੜੀ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ , ਛਾਈ ਸੋਗ ਦੀ ਲਹਿਰ