ਕਨੇਡਾ ਚ ਇਸ ਕਾਰਨ ਪੰਜਾਬੀ ਮੁੰਡਿਆਂ ਨੂੰ ਕੀਤਾ ਗਿਆ ਗਿਰਫ਼ਤਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੀ ਮਿਹਨਤ ਦੇ ਸਦਕਾ ਆਰਥਿਕ ਮੁਸੀਬਤਾਂ ਨੂੰ ਦੂਰ ਕਰ ਸਕਣ। ਜਿੱਥੇ ਲੋਕਾਂ ਵੱਲੋਂ ਆਪਣੇ ਪਰਵਾਰਕ ਤੰਗੀਆਂ-ਤੁਰਸ਼ੀਆਂ ਦੇ ਚਲਦੇ ਹੋਏ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਉਥੇ ਹੀ ਅੱਜ ਦੇ ਦੌਰ ਵਿਚ ਬਹੁਤ ਸਾਰੇ ਨੌਜਵਾਨ ਪੜ੍ਹਾਈ ਕਰਨ ਲਈ ਵੀ ਵਿਦੇਸ਼ਾਂ ਵਿੱਚ ਜਾ ਰਹੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਮਿਹਨਤ ਕਰਕੇ ਆਪਣਾ ਇੱਕ ਵੱਖਰਾ ਨਾਮ ਹਾਸਲ ਕੀਤਾ ਗਿਆ ਹੈ ਜਿਸ ਨਾਲ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋ ਜਾਂਦਾ ਹੈ। ਉਥੇ ਹੀ ਕੁਝ ਨੌਜਵਾਨਾਂ ਵੱਲੋਂ ਗਲਤ ਸੰਗਤ ਵਿੱਚ ਪੈ ਕੇ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਓਥੇ ਹੀ ਅਜਿਹੀਆਂ ਘਟਨਾਵਾਂ ਦਾ ਖੁਲਾਸਾ ਹੋਣ ਤੇ ਪੰਜਾਬੀਆਂ ਦਾ ਸਿਰ ਸ਼ਰਮ ਨਾਲ ਝੁਕ ਜਾਂਦਾ ਹੈ।

ਹੁਣ ਕੈਨੇਡਾ ਵਿੱਚ ਇਸ ਕਾਰਨ ਪੰਜਾਬੀ ਮੁੰਡਿਆਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੈਨੇਡਾ ਦੀ ਪੁਲਸ ਵੱਲੋਂ ਦੋ ਪੰਜਾਬੀ ਨੌਜਵਾਨਾਂ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਹਿਰਾਸਤ ਵਿਚ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਪੰਜਾਬੀ ਨੌਜਵਾਨ ਅਮਰਿੰਦਰ ਸਿੰਘ ਅਤੇ ਜੁਗਰਾਜਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਦੋਹਾਂ ਨੌਜਵਾਨਾਂ ਦੀ ਉਮਰ 22 ਸਾਲ ਦੱਸੀ ਗਈ ਹੈ।

ਕੈਨੇਡਾ ਵਿੱਚ ਬਰੈਂਪਟਨ ਦੇ ਰਹਿਣ ਵਾਲੇ ਇਨ੍ਹਾਂ ਦੋਹਾਂ ਨੌਜਵਾਨਾਂ ਕੋਲੋਂ 1.2 ਕਰੋੜ ਡਾਲਰ ਦੀ ਕੋਕੀਨ ਬਰਾਮਦ ਕੀਤੀ ਗਈ ਹੈ। ਜਿਸ ਦੀ ਕੀਮਤ 12 ਮਿਲੀਅਨ ਡਾਲਰ ਦੱਸੀ ਜਾ ਰਹੀ ਹੈ। ਇਨ੍ਹਾਂ ਨੌਜਵਾਨਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਇੱਕ ਟਰੈਕਟਰ ਟਰੇਲਰ ਨੂੰ ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਵੱਲੋ ਰੋਕਿਆ ਗਿਆ। ਜਿੱਥੇ ਤਲਾਸ਼ੀ ਲੈਣ ਦੌਰਾਨ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਨੌਜਵਾਨਾਂ ਨੂੰ ਉਂਟਾਰੀਓ ਤੇ ਅੰਬੇਸਡਰ ਬ੍ਰਿਜ ਰਾਹੀਂ ਕੈਨੇਡਾ ਵਿੱਚ ਦਾਖਲ ਹੋਣ ਸਮੇਂ ਹਿਰਾਸਤ ਵਿਚ ਲਿਆ ਗਿਆ।

ਦੱਸਿਆ ਗਿਆ ਹੈ ਕਿ ਜਿਥੇ ਕੁਝ ਵਿਅਕਤੀਆਂ ਵੱਲੋਂ ਇੱਕ ਗਰੁੱਪ ਦੀ ਪਛਾਣ ਕੀਤੀ ਜਾ ਰਹੀ ਹੈ। ਉਥੇ ਹੀ ਕੈਨੇਡਾ ਵਿੱਚ ਕੋਕੀਨ ਸਪਲਾਈ ਕਰਨ ਦੀ ਤਸਕਰੀ ਕਈ ਲੋਕਾਂ ਵੱਲੋਂ ਕੀਤੀ ਜਾ ਰਹੀ ਸੀ। ਇਨ੍ਹਾਂ ਦੋਸ਼ੀਆਂ ਨੂੰ ਕੈਨੇਡਾ ਬਾਰਡਰ ਸਰਵਿਸਸ ਏਜੰਸੀ ਦੀ ਮਦਦ ਨਾਲ ਬ੍ਰੇਟਫੋਰਡ ਪੁਲਿਸ ਸਰਵਿਸ ਇੰਟੈਲੀਜੈਂਸ ਯੂਨਿਟ ਵੱਲੋਂ ਕਾਬੂ ਕੀਤਾ ਗਿਆ ਹੈ।