ਪੰਜਾਬ ਚ ਇਥੇ ਪਿਓ ਪੁੱਤ ਨੂੰ ਜਾਨ ਬਚਾਉਂਦਿਆਂ ਮਿਲੀ ਇਸ ਤਰਾਂ ਮੌਤ – ਇਲਾਕੇ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਤਾਲਾਬੰਦੀ ਦੌਰਾਨ ਆਪਣੇ ਹੋਏ ਨੁਕਸਾਨ ਦੀ ਪੂਰਤੀ ਵਾਸਤੇ ਜੱਦੋਜਹਿਦ ਕੀਤੀ ਜਾ ਰਹੀ ਹੈ ਤਾਂ ਜੋ ਮੁੜ ਪੈਰਾਂ ਸਿਰ ਹੋਇਆ ਜਾ ਸਕੇ। ਉੱਥੇ ਹੀ ਬਹੁਤ ਸਾਰੇ ਲੋਕਾਂ ਨਾਲ ਅਚਾਨਕ ਵਾਪਰਨ ਵਾਲੇ ਹਾਦਸਿਆਂ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਕੁਝ ਲੋਕਾਂ ਵੱਲੋਂ ਅਣਜਾਣੇ ਵਿੱਚ ਹੀ ਅਜਿਹੀ ਗਲਤੀ ਕਰ ਲਈ ਜਾਂਦੀ ਹੈ ਜੋ ਉਨ੍ਹਾਂ ਦੀ ਜ਼ਿੰਦਗੀ ਦੀ ਆਖਰੀ ਗਲਤੀ ਬਣ ਜਾਂਦੀ। ਵਾਪਰਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਉਪਰ ਜਿਥੇ ਲੋਕਾਂ ਵੱਲੋਂ ਪੂਰਾ ਧਿਆਨ ਨਹੀਂ ਦਿੱਤਾ ਜਾਂਦਾ ਉਥੇ ਹੀ ਇਹ ਹਾਦਸਾ ਭਿਆਨਕ ਬਣ ਜਾਂਦੇ ਹਨ ਜਿਸ ਵਿੱਚ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਹੁਣ ਪੰਜਾਬ ਵਿਚ ਪਿਉ-ਪੁੱਤਰ ਨੂੰ ਏਦਾਂ ਮੌਤ ਮਿਲੀ ਹੈ, ਜਿੱਥੇ ਪਿਓ ਨੂੰ ਬਚਾਉਣ ਲੱਗੇ ਪੁਤਰ ਦੀ ਜਾਨ ਵੀ ਚਲੀ ਗਈ ਹੈ। ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰੂਪਨਗਰ ਵਿੱਚ ਭਾਖੜਾ ਨਹਿਰ ਨਜ਼ਦੀਕ ਭਰਤਗੜ੍ਹ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਰਿਵਾਰਕ ਮੈਂਬਰਾਂ ਵੱਲੋਂ ਭਾਖੜਾ ਨਹਿਰ ਵਿੱਚ ਕੁਝ ਜਲ ਪ੍ਰਵਾਹ ਕਰਨ ਲਈ ਗਏ ਹੋਏ ਸਨ। ਉਥੇ ਹੀ ਹਰਿਆਣਾ ਵਾਲੇ ਪਿਉ ਪੁੱਤਰ ਜਦੋਂ ਓਥੇ ਪਹੁੰਚੇ ਤਾਂ ਪਿਓ ਵੱਲੋਂ ਕੁੱਝ ਜਲ ਪ੍ਰਵਾਹ ਕਰਨ ਲਈ ਨਹਿਰ ਵਿਚ ਉਤਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਪੈਰ ਤਿਲ੍ਹਕ ਜਾਣ ਕਾਰਨ ਉਹ ਨਹਿਰ ਵਿਚ ਰੁੜ੍ਹ ਗਏ।

ਜਦੋਂ ਪੁੱਤਰ ਗੁਰਪ੍ਰੀਤ ਸਿੰਘ ਵੱਲੋਂ ਆਪਣੇ ਪਿਤਾ ਬਲਬੀਰ ਸਿੰਘ ਨੂੰ ਪੱਗ ਦੇ ਸਹਾਰੇ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਿਤਾ ਵਲੋ ਉਸ ਪੱਗ ਦਾ ਲੜ ਨਾ ਫੜਿਆ ਗਿਆ। ਜਿਸ ਤੋਂ ਬਾਅਦ ਪੁੱਤਰ ਵੱਲੋਂ ਨਹਿਰ ਵਿਚ ਛਾਲ ਮਾਰ ਦਿੱਤੀ ਗਈ ਅਤੇ ਪਿਤਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਦੋਨੋ ਹੀ ਡੁੱਬ ਗਏ। ਉਥੇ ਹੀ ਉਨ੍ਹਾਂ ਦੇ ਨਾਲ ਗਏ ਜਵਾਈ ਰਣਜੀਤ ਸਿੰਘ ਵੱਲੋਂ ਮਦਦ ਦੀ ਗੁਹਾਰ ਲਗਾਈ ਗਈ।

ਮੌਕੇ ਤੇ ਮੌਜੂਦ ਕੁਝ ਲੋਕਾਂ ਵੱਲੋਂ ਤੈਰਨਾ ਜਾਨਣ ਦੇ ਕਾਰਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਜਿਨ੍ਹਾਂ ਵੱਲੋਂ ਪਿਤਾ ਬਲਬੀਰ ਸਿੰਘ ਦੀ ਲਾਸ਼ ਨੂੰ ਨਹਿਰ ਵਿਚੋਂ ਬਰਾਮਦ ਕਰ ਲਿਆ ਗਿਆ ਜਦਕਿ ਪੁੱਤਰ ਗੁਰਪ੍ਰੀਤ ਸਿੰਘ ਦੀ ਲਾਸ਼ ਪ੍ਰਾਪਤ ਨਹੀਂ ਹੋ ਸਕੀ। ਦੱਸਿਆ ਗਿਆ ਹੈ ਕਿ ਬਲਬੀਰ ਸਿੰਘ ਵੱਲੋਂ ਪਿਜੌਰ ਵਿਖੇ ਨਟਬੋਲਟ ਦੀ ਫ਼ੈਕਟਰੀ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ