ਵਿਦੇਸ਼ਾਂ ਤੋਂ ਪੰਜਾਬ ਚ ਆਉਣ ਵਾਲੇ NRIs ਲਈ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਰੁਜ਼ਗਾਰ ਦੀ ਭਾਲ ਵਿਚ ਬਹੁਤ ਸਾਰੇ ਪੰਜਾਬੀਆਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿਥੇ ਵਿਦੇਸ਼ਾਂ ਵਿਚ ਜਾ ਕੇ ਇਹਨਾਂ ਪੰਜਾਬੀਆਂ ਵੱਲੋਂ ਸਖਤ ਮਿਹਨਤ ਕੀਤੀ ਜਾਂਦੀ ਹੈ ਅਤੇ ਉਥੇ ਹੀ ਵਸ ਜਾਂਦੇ ਹਨ। ਇਨ੍ਹਾਂ ਪਰਿਵਾਰਾਂ ਦੀਆਂ ਅਗਲੀਆਂ ਪੀੜ੍ਹੀਆਂ ਵੱਲੋਂ ਵੀ ਜਿੱਥੇ ਪੰਜਾਬ ਨਾਲੋਂ ਆਪਣੀ ਸਾਂਝ ਟੁੱਟਦੀ ਜਾ ਰਹੀ ਹੈ। ਕਰੋਨਾ ਦੇ ਕਾਰਨ ਵੀ ਪੰਜਾਬ ਪਰਤਣ ਵਾਲੇ ਵਿਦੇਸ਼ੀਆਂ ਵਿੱਚ ਕਮੀ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਦੇ ਬਹੁਤ ਸਾਰੇ ਪਰਿਵਾਰ ਜਿੱਥੇ ਆਪਣੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਵਿਦੇਸ਼ਾਂ ਵਿਚ ਵੱਸ ਰਹੇ ਹਨ। ਉੱਥੇ ਹੀ ਉਹਨਾਂ ਦਾ ਵਿਸ਼ਵਾਸ ਵੀ ਪੰਜਾਬ ਤੋਂ ਉੱਠਦਾ ਜਾ ਰਿਹਾ ਹੈ। ਜਿੱਥੇ ਬੇਰੁਜ਼ਗਾਰੀ ਦੇ ਚਲਦੇ ਹੋਏ ਨੌਜਵਾਨਾਂ ਵਾਸਤੇ ਕੋਈ ਵੀ ਕਦਮ ਦਿਖਾਈ ਨਹੀਂ ਦਿੰਦਾ।

ਹੁਣ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਐਨ ਆਰ ਆਈਜ਼ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦੇ ਵਿਚ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਵੱਲੋਂ ਐਨ ਆਰ ਆਈ ਦੇ ਪੰਜਾਬ ਆਉਣ ਸਬੰਧੀ ਕੁਝ ਖ਼ਾਸ ਐਲਾਨ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਲਈ ਪੰਜਾਬ ਸਰਕਾਰ ਵੱਲੋਂ ਐਨ ਆਰ ਆਈ ਵੈਬਸਾਈਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਕਿਉਂਕਿ ਹਵਾਈ ਅੱਡਿਆਂ ਤੇ ਪਰਤਣ ਦੌਰਾਨ ਜਿੱਥੇ ਬਹੁਤ ਸਾਰੇ ਪੰਜਾਬੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਕਾਰਨ ਹੀ ਵਿਦੇਸ਼ਾਂ ਵਿਚ ਵੱਸ ਰਹੀ ਤੀਜੀ ਪੀੜ੍ਹੀ ਪੰਜਾਬ ਆਉਣ ਤੋਂ ਕਤਰਾ ਰਹੀ ਹੈ। ਪੰਜਾਬੀਆਂ ਦੀ ਇਸ ਪੀੜ੍ਹੀ ਨੂੰ ਮੁੜ ਤੋਂ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਕੋਸ਼ਿਸ਼ ਕਰਦੇ ਹੋਏ ਪਰਵਾਸੀ ਮਾਮਲਿਆਂ ਦੇ ਮੰਤਰੀ ਪਰਗਟ ਸਿੰਘ ਨੇ ਆਖਿਆ ਹੈ ਕਿ ਐਨ ਆਰ ਆਈਜ਼ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਵੱਖ-ਵੱਖ ਜ਼ਿਲ੍ਹਿਆਂ ਦੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਆਪਣੀ ਸਮੱਸਿਆ ਦੱਸ ਸਕਦੇ ਹਨ। ਜਿੱਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਐਨ ਆਰ ਆਈਜ਼ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਹਵਾਈ ਅੱਡੇ ਉੱਪਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਇਕ ਫੋਨ ਨੰਬਰ ਵੀ ਜਾਰੀ ਕੀਤਾ ਗਿਆ ਸੀ । ਜਿਸ ਸਦਕਾ ਉਹ ਯਾਤਰੀਆਂ ਵੱਲੋਂ ਕਾਲ ਸੈਂਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜਿੱਥੇ ਯਾਤਰੀਆਂ ਨੂੰ ਆਉਣ ਵਾਲੀ ਮੁਸ਼ਕਲ ਦਾ ਨਿਪਟਾਰਾ ਇਸ ਕਾਲ ਸੈਂਟਰ ਵੱਲੋਂ ਕੀਤਾ ਜਾ ਰਿਹਾ ਹੈ। ਕਿਉਂਕਿ ਕੁਝ ਲੋਕਾਂ ਦੇ ਨਾਮ ਸਬੰਧੀ ਗਲਤ ਫਹਿਮੀ ਹੋਣ ਤੇ ਪੰਜਾਬੀਆਂ ਨੂੰ ਪੰਜਾਬ ਪਰਤਣ ਤੇ ਹਵਾਈ ਅੱਡਿਆਂ ਉਪਰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।