ਪੰਜਾਬ ਚ ਚੋਣ ਬਿਗੁਲ ਵੱਜਣ ਨੂੰ ਲੈ ਕੇ ਆਈ ਇਹ ਵੱਡੀ ਖਬਰ – ਖਿੱਚੋ ਤਿਆਰੀਆਂ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿਥੇ ਇਸ ਸਮੇਂ ਬਹੁਤ ਸਾਰੇ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਉਪਰ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਸੂਬਿਆਂ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਜਿਨ੍ਹਾਂ ਵਿੱਚ 2022 ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਅਗਲੇ ਸਾਲ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਚੋਣ ਕਮਿਸ਼ਨ ਵੱਲੋਂ ਵੀ ਬਹੁਤ ਸਾਰੀਆਂ ਹ-ਦਾ-ਇ-ਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਵਿੱਚ ਚੋਣਾਂ ਦੌਰਾਨ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।

ਹੁਣ ਪੰਜਾਬ ਵਿਚ ਚੋਣ ਬਿਗਲ ਵਜਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅਗਲੇ ਸਾਲ ਪੰਜ ਸੂਬਿਆਂ ਵਿਚ ਚੋਣਾਂ ਹੋਣ ਦੀਆਂ ਤਿਆਰੀਆਂ ਹੋ ਰਹੀਆਂ ਹਨ ਉਥੇ ਹੀ ਜਨਵਰੀ ਦੀ ਸ਼ੁਰੂਆਤ ਤੋਂ ਹੀ ਹੋਣ ਵਾਲੀਆਂ ਇਹਨਾਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਚੋਣ ਕਮਿਸ਼ਨ ਵੱਲੋਂ ਕੀਤਾ ਜਾ ਸਕਦਾ ਹੈ। ਜਿਸ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਪਹਿਲਾਂ ਹੀ ਵੋਟਰ ਸੂਚੀਆਂ ਸਬੰਧੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਆਖਿਆ ਗਿਆ ਹੈ ਕਿ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦਾ ਐਲਾਨ 1 ਜਨਵਰੀ ਤਕ ਕਈ ਰਾਜਾਂ ਵਿੱਚ ਕਰ ਦਿੱਤਾ ਜਾਵੇਗਾ।

ਜਿੱਥੇ ਸੋਧੀਆਂ ਹੋਈਆਂ ਵੋਟਰ ਸੂਚੀਆਂ ਪ੍ਰਕਾਸ਼ਤ ਕੀਤੀਆਂ ਜਾ ਰਹੀਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹੁਣ ਪੰਜਾਬ ਵਿੱਚ ਬੁੱਧਵਾਰ ਤੋਂ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਹੋਰ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦਾ ਜਾਇਜ਼ਾ ਵੀ ਲਿਆ ਜਾਵੇਗਾ ਜਿਸ ਵਿੱਚ ਚੋਣ ਕਮਿਸ਼ਨ ਅਗਲੇ ਹਫਤੇ ਗੋਆ ਅਤੇ ਉਤਰਾਖੰਡ ਦਾ ਦੌਰਾ ਵੀ ਕਰ ਸਕਦਾ ਹੈ।

ਅਜੇ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਦਾ ਕੰਮ ਬੁੱਧਵਾਰ ਤੋਂ ਪੰਜਾਬ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਸੁਸ਼ੀਲ ਚੰਦਰ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਹਨ। ਦੇਸ਼ ਦੇ ਪੰਜ ਸੂਬਿਆਂ ਵਿੱਚ ਅਗਲੇ ਸਾਲ ਜਿਨ੍ਹਾਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਉਨ੍ਹਾਂ ਸੂਬਿਆਂ ਵਿੱਚ ਪੰਜਾਬ ਤੋਂ ਇਲਾਵਾ ਗੋਆ ਮਨੀਪੁਰ ,ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ। ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੁਣ ਚੋਣ ਬਿਗਲ ਪੰਜਾਬ ਵਿੱਚ ਅਤੇ ਬਾਕੀ ਸੂਬਿਆਂ ਵਿੱਚ ਵੀ ਵੱਜ ਜਾਵੇਗਾ।