ਆਈ ਤਾਜ਼ਾ ਵੱਡੀ ਖਬਰ
ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਉਹ ਹੈਰਾਨ ਕਰ ਦਿੰਦੀਆਂ ਹਨ। ਜਿੱਥੇ ਇਸ ਸਮੇਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਵਾਸਤੇ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਵੱਖ-ਵੱਖ ਜਗ੍ਹਾ ਤੇ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਤੋਂ ਵੱਖ ਹੋਣ ਤੋਂ ਬਾਅਦ ਆਪਣੀ ਇੱਕ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੰਡੀਗੜ੍ਹ ਵਿੱਚ ਆਪਣੇ ਦਫ਼ਤਰ ਦਾ ਉਦਘਾਟਨ ਵੀ ਕਰ ਦਿੱਤਾ ਗਿਆ ਹੈ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁੱਸੇ ਦਾ ਪਾਰਾ ਚੜ੍ਹ ਗਿਆ ਹੈ ਜਿਥੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਰਹਿ ਹੈ ਅਤੇ ਕਾਂਗਰਸ ਤੇ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਪਾਰਟੀ ਨੂੰ ਛੱਡ ਕੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਇਸ ਨੂੰ ਦੇਖਦੇ ਹੋਏ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ ਕਿਉਂਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਵਰਕਰਾਂ ਨੂੰ ਡਰਾਉਣ-ਧਮਕਾਉਣ ਦੀਆਂ ਖਬਰਾਂ ਦੇ ਕਾਰਨ ਅਜਿਹਾ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਦੇ ਨਾਲ ਪੰਜਾਬ ਪੁਲਿਸ ਵੱਲੋਂ ਕੀਤੀਆਂ ਜਾਣ ਵਾਲੀਆਂ ਕੋਝੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪੰਜਾਬ ਪੁਲਸ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਸ਼ਾਰਿਆਂ ਤੇ ਕੀਤਾ ਜਾ ਰਿਹਾ ਹੈ। ਕਿਉ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਿਲ ਰਹੀ ਮਜ਼ਬੂਤੀ ਦੇ ਕਾਰਨ ਕਾਂਗਰਸ ਨੂੰ ਆਪਣੀ ਹਾਰ ਦਾ ਡਰ ਸਤਾ ਰਿਹਾ ਹੈ। ਅਗਰ ਪੁਲਿਸ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਹੀਂ ਕੀਤਾ ਗਿਆ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਮਦਦ ਲੈਣਗੇ।
Previous Postਮੋਦੀ ਦੇ ਕੇਂਦਰੀ ਮੰਤਰੀ ਨੇ ਕੀਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ – ਲੋਕ ਚ ਭਾਰੀ ਗੁੱਸਾ
Next Post104 ਸਾਲਾਂ ਦੀ ਬੇਬੇ ਨੇ ਕਰਤਾ ਅਜਿਹਾ ਕਾਰਨਾਮਾ ਦੇਖ ਸਭ ਰਹਿ ਗਏ ਹੱਕੇ ਬੱਕੇ – ਤਾਜਾ ਵੱਡੀ ਖਬਰ