ਆਈ ਤਾਜ਼ਾ ਵੱਡੀ ਖਬਰ
ਜਿੱਥੇ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਉਸ ਨੂੰ ਲੈ ਕੇ ਬਹੁਤ ਸਾਰੇ ਮਾਮਲੇ ਵੀ ਸਾਹਮਣੇ ਆਏ ਹਨ। ਜਿੱਥੇ ਪੰਜਾਬ ਵਿੱਚ ਬਹੁਤ ਸਾਰੇ ਮਾਮਲੇ ਅਜਿਹੇ ਹਨ ਜਿਨ੍ਹਾਂ ਦਾ ਫੈਸਲਾ ਅਜੇ ਤੱਕ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਜਿਸ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਲੋਕਾਂ ਵਿੱਚ ਵੀ ਰੋਸ ਵੇਖਿਆ ਜਾ ਰਿਹਾ ਹੈ। ਜਿੱਥੇ ਇਸ ਸਮੇਂ ਵਖ ਵਖ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਾਂਗਰਸ ਪਾਰਟੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੀ ਹੀ ਪਾਰਟੀ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ। ਜਿੱਥੇ ਕਿ ਪੰਜਾਬ ਵਿੱਚ ਵਾਪਰੇ ਵੱਡੇ ਹਾਦਸੇ ਵਿੱਚ ਕਈ ਵੱਖ ਵੱਖ ਸੰਗਠਨਾਂ ਨਾਲ ਸਬੰਧਤ ਲੋਕਾਂ ਦੇ ਨਾਮ ਵੀ ਸ਼ਾਮਲ ਹਨ।
ਹੁਣ ਜੇਲ ਵਿੱਚ ਬੰਦ ਰਾਮ ਰਹੀਮ ਬਾਰੇ ਇਹ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵਾਸਤੇ ਇੱਕ ਸਿਟ ਦਾ ਗਠਨ ਕੀਤਾ ਗਿਆ ਹੈ। ਜਿਸ ਵੱਲੋਂ ਇਸ ਮਾਮਲੇ ਨਾਲ ਜੁੜੇ ਹੋਏ ਵੱਖ-ਵੱਖ ਅਪਰਾਧੀਆਂ ਤੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਦਾ ਜਲਦ ਨਿਪਟਾਰਾ ਕੀਤਾ ਜਾ ਸਕੇ। ਉਥੇ ਹੀ ਇਸ ਮਾਮਲੇ ਵਿਚ ਮੁੱਖ ਦੋਸ਼ੀ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਮੰਨਿਆ ਜਾ ਰਿਹਾ ਹੈ, ਜੋ ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
ਜਿੱਥੇ ਸਿੱਟ ਕਮੇਟੀ ਵੱਲੋਂ ਉਸ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ ਪਰ ਉਸ ਵੱਲੋਂ ਸਹੀ ਜਵਾਬ ਨਾ ਦਿੱਤਾ ਗਿਆ। ਜਿਸ ਤੋਂ ਬਾਅਦ ਹੁਣ ਫਿਰ ਤੋਂ ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ ਦੇ ਮੁਤਾਬਕ ਫਿਰ ਤੋਂ ਪੁੱਛਗਿਛ ਕਰਨ ਲਈ ਸਿੱਟ ਕਮੇਟੀ ਜੇਲ ਗਈ ਸੀ।
ਉਥੇ ਫਿਰ ਤੋਂ ਰਾਮ ਰਹੀਮ ਵੱਲੋਂ ਸਵਾਲਾਂ ਨੂੰ ਟਾਲਿਆ ਗਿਆ ਹੈ ਅਤੇ ਸਹੀ ਜਵਾਬ ਨਹੀਂ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਸਿੱਟ ਕਮੇਟੀ ਵੱਲੋਂ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿਛ ਕਰਨ ਦੀ ਗੱਲ ਆਖੀ ਹੈ। ਜਿੱਥੇ ਸਿਟ ਨੇ ਕਿਹਾ ਹੈ ਕਿ ਰਾਮ ਰਹੀਮ ਵੱਲੋਂ ਪੂਰਾ ਸਹਿਯੋਗ ਨਹੀਂ ਕੀਤਾ ਜਾ ਰਿਹਾ ਹੈ,ਇਸ ਲਈ ਰਾਮ ਰਹੀਮ ਨੂੰ ਕਸਟਡੀ ਵਿਚ ਲੈਣਾ ਚਾਹੁੰਦੀ ਹੈ, ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ।
Previous Postਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਆਈ ਇਹ ਤਾਜਾ ਖਬਰ – ਸੋਸ਼ਲ ਮੀਡੀਆ ਤੇ ਕੀਤੀ ਇਹ ਮੰਗ
Next Postਪੰਜਾਬ ਦੀ ਇਸ ਮਹਾਨ ਸ਼ਖਸ਼ੀਅਤ ਦੇ ਘਰੇ ਪਿਆ ਮਾਤਮ ਹੋਈ ਮੌਤ – ਤਾਜਾ ਵੱਡੀ ਖਬਰ