ਕਪੂਰਥਲਾ ਮਾਮਲੇ ਚ ਹੁਣੇ ਹੁਣੇ ਪੁਲਸ ਨੇ ਕੀਤੀ ਇਹ ਕਾਰਵਾਈ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਦੋ ਦਿਨਾਂ ਦੌਰਾਨ ਵਾਪਰੀਆਂ ਦੋ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਲੋਕਾਂ ਚ ਰੋਸ ਵੇਖਿਆ ਜਾ ਰਿਹਾ ਹੈ। ਇਨ੍ਹਾਂ ਘਟਨਾਵਾਂ ਨੂੰ ਲੈ ਕੇ ਪੁਲਸ ਵਲੋਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਅਲਰਟ ਜਾਰੀ ਕੀਤਾ ਗਿਆ ਹੈ ਉਥੇ ਹੀ ਪੰਜਾਬ ਦੇ ਨਵੇਂ ਨਿਯੁਕਤ ਡੀਜੀਪੀ ਵੱਲੋਂ ਵੀ ਇਸ ਮਾਮਲੇ ਦੀ ਜਿਥੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ ਉਸ ਨੂੰ ਸਖਤ ਕਦਮ ਚੁੱਕੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਇਨ੍ਹਾਂ ਘਟਨਾਵਾਂ ਦੀ ਪੂਰੀ ਤਰਾਂ ਨਿਰਪੱਖ ਜਾਂਚ ਕੀਤੀ ਜਾਵੇਗੀ ਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਲੋਕਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੁਣ ਕਪੂਰਥਲਾ ਦੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਇਹ ਕਾਵਾਈ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਪੂਰਥਲਾ ਦੇ ਐਸ ਐਸ ਪੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਕਈ ਖੁਲਾਸੇ ਕੀਤੇ ਗਏ ਹਨ ਉਥੇ ਉਨ੍ਹਾਂ ਦੱਸਿਆ ਗਿਆ ਹੈ ਕਿ ਜੋ ਘਟਨਾ ਸਾਹਮਣੇ ਆਈ ਹੈ। ਉੱਥੇ ਉਸ ਵਿਅਕਤੀ ਵੱਲੋਂ ਬੇਅਦਬੀ ਨਹੀਂ ਕੀਤੀ ਗਈ ਹੈ ਅਤੇ ਉਹ ਵਿਅਕਤੀ ਚੋਰੀ ਦੇ ਮਨਸੂਬੇ ਨਾਲ ਗੁਰਦੁਆਰਾ ਸਾਹਿਬ ਵਿੱਚ ਸ਼ਾਮਲ ਹੋਇਆ ਸੀ। ਇਸ ਵਿਅਕਤੀ ਦਾ ਕਤਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਐਸਐਸਪੀ ਵੱਲੋਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਇਕ ਮਾਮਲੇ ਵਿਚ ਬੇਅਦਬੀ ਕੀਤੇ ਜਾਣ ਦਾ ਜ਼ਿਕਰ ਸ਼ਾਮਲ ਹੈ ਜਿਸ ਵਾਸਤੇ ਐਫ ਆਈ ਆਰ ਨੰਬਰ 305 ਤੇ 295 ਦੀ ਧਾਰਾ ਦੇ ਤਹਿਤ ਦਰਜ ਕੀਤੀ ਗਈ ਹੈ। ਉੱਥੇ ਹੀ ਪਿੰਡ ਦੇ ਚਾਰ ਵਿਅਕਤੀਆਂ ਦੇ ਖਿਲਾਫ ਗੁਰਦੁਆਰਾ ਸਾਹਿਬ ਵਿੱਚ ਦੋਸ਼ੀ ਨੂੰ ਜਾਨੋਂ ਮਾਰਨ ਦੇ ਮਾਮਲੇ ਵਿੱਚ ਐਫ ਆਈ ਆਰ ਨੰਬਰ 306 ਧਾਰਾ ਦੇ ਤਹਿਤ ਦਰਜ ਕੀਤੀ ਗਈ ਹੈ ਤੇ ਧਾਰਾ ਇਰਾਦਾ ਕ-ਤ-ਲ ਦੀ ਲਗਾਈ ਗਈ ਹੈ।

ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਕਪੂਰਥਲਾ ਦੇ ਐਸ ਐਸ ਪੀ ਵੱਲੋਂ ਇਸ ਮਾਮਲੇ ਦਾ ਸਪਸ਼ਟੀਕਰਨ ਦਿੰਦੇ ਹੋਏ ਦੱਸਿਆ ਗਿਆ ਸੀ ਕਿ ਗੁਰਦੁਆਰਾ ਸਾਹਿਬ ਵਿਚ ਆਉਣ ਵਾਲਾ ਪਰਵਾਸੀ ਮਜ਼ਦੂਰ ਸੀ ਜੋ ਚੋਰੀ ਕਰਨ ਦੇ ਮਕਸਦ ਨਾਲ ਗੁਰਦੁਆਰਾ ਸਾਹਿਬ ਵਿਚ ਆਇਆ ਸੀ। ਉਥੇ ਹੀ ਲੋਕਾਂ ਵੱਲੋਂ ਉਸ ਨੂੰ ਕਾਬੂ ਕਰਨ ਤੋਂ ਬਾਅਦ ਉਸ ਦਾ ਵੀ ਕਤਲ ਕਰ ਦਿੱਤਾ ਗਿਆ ਸੀ।