CM ਚੰਨੀ ਲਈ ਆਈ ਇਹ ਵੱਡੀ ਮਾੜੀ ਖਬਰ – ਲਗ ਗਿਆ ਇਹ ਵੱਡਾ ਝਟੱਕਾ

ਆਈ ਤਾਜ਼ਾ ਵੱਡੀ ਖਬਰ 

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਇਨ੍ਹਾਂ ਰੈਲੀਆਂ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਬਹੁਤ ਸਾਰੇ ਐਲਾਨ ਵੀ ਆਏ ਦਿਨ ਹੀ ਕੀਤੇ ਜਾ ਰਹੇ ਹਨ। ਜਿੱਥੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਜਾ ਕੇ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਵੱਖ-ਵੱਖ ਚੋਣ ਹਲਕਿਆਂ ਵਿੱਚ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ। ਇਸ ਸਿਆਸੀ ਹਲਚਲ ਦੇ ਵਿੱਚ ਵੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਉੱਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਜਿੱਥੇ ਕੁਝ ਪਾਰਟੀਆਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ ਅਤੇ ਕੁਝ ਪਾਰਟੀਆਂ ਨੂੰ ਭਾਰੀ ਝਟਕੇ ਲੱਗ ਰਹੇ ਹਨ। ਹੁਣ ਮੁੱਖ ਮੰਤਰੀ ਚੰਨੀ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਇਹ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਅਤੇ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਫਾਜ਼ਿਲਕਾ ਤੋਂ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਚੇਅਰਮੈਨ ਬਾਗੋ ਬਾਈ ਕਾਂਗਰਸ ਪਾਰਟੀ ਦਾ ਸਾਥ ਛੱਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਉਥੇ ਹੀ ਉਨ੍ਹਾਂ ਵੱਲੋਂ ਆਪਣੇ ਪਤੀ ਗੁਰਦਿਆਲ ਸਿੰਘ ਅਤੇ ਆਪਣੀ ਟੀਮ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਿਰਕਤ ਕੀਤੀ ਗਈ ਹੈ। ਇਹ ਸਭ ਕੁਝ ਅੱਜ ਉਸ ਸਮੇਂ ਹੋਇਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਆਪਣੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਫਾਜਿਲਕਾ ਪਹੁੰਚੇ ਸਨ। ਜਿਨ੍ਹਾਂ ਦੀ ਮੌਜੂਦਗੀ ਵਿੱਚ ਬਾਗੋ ਬਾਈ ਆਪਣੀ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਜਿੱਥੇ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੀ ਹੈ ਉੱਥੇ ਹੀ ਕਾਂਗਰਸ ਨੂੰ ਭਾਰੀ ਝਟਕਾ ਲਗਾ ਹੈ।

ਉਨ੍ਹਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਦਵਿੰਦਰ ਘੁਬਾਇਆ ਵੱਲੋਂ 80 ਲੱਖ ਰੁਪਏ ਦੀ ਗ੍ਰਾਂਟ ਦਾ ਘਪਲਾ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਉਨ੍ਹਾਂ ਉਪਰ ਦੋਸ਼ ਲਗਾਉਂਦੇ ਹੋਏ ਪਾਰਟੀ ਤੋਂ ਵੱਖ ਹੋ ਗਏ ਹਨ। ਓਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਇਨ੍ਹਾਂ ਸਭ ਨੂੰ ਜੀ ਆਇਆਂ ਆਖਿਆ ਗਿਆ ਅਤੇ ਬਣਦਾ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।