ਓਮੀਕਰੋ ਨੂੰ ਦੇਖਦੇ ਹੋਏ ਇਸ ਦੇਸ਼ ਤੋਂ ਅੰਤਰਾਸ਼ਟਰੀ ਯਾਤਰੀਆਂ ਲਈ ਆ ਰਹੀ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦਾ ਕਹਿਰ ਫਿਰ ਤੋਂ ਵੱਧ ਰਿਹਾ ਹੈ, ਜਿਸ ਨਾਲ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਬੀਤੇ ਦਿਨੀਂ ਜਿੱਥੇ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣੀ ਅਫਰੀਕਾ ਵਿੱਚ ਨਵੇਂ ਵੇਰੀਐਂਟ ਦੇ ਪਾਏ ਜਾਣ ਦੀ ਪੁਸ਼ਟੀ ਕੀਤੀ ਗਈ ਸੀ ਅਤੇ ਜਿਸ ਨੂੰ ਵਧੇਰੇ ਖ਼ਤਰਨਾਕ ,ਤੇ ਤੇਜੀ ਫੈਲਣ ਵਾਲੇ ਵਾਇਰਸ ਦੱਸਿਆ ਗਿਆ ਹੈ। ਦੱਖਣੀ ਅਫਰੀਕਾ ਤੋਂ ਬਾਅਦ ਵਿੱਚ ਇਹ ਵਾਇਰਸ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਿਆ ਹੈ ਅਤੇ ਕਈ ਦੇਸ਼ਾਂ ਵੱਲੋਂ ਜਿੱਥੇ ਦੱਖਣੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿਤੀ ਗਈ ਸੀ। ਉਥੇ ਹੀ ਇਹ ਵਾਇਰਸ ਹੁਣ ਅਮਰੀਕਾ ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਜਿਸ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸ਼ਖਤੀ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਇਸ ਦੇ ਵਾਧੇ ਨੂੰ ਰੋਕਿਆ ਜਾ ਸਕੇ।

ਹੁਣ ਓਮੀਕਰੋਨ ਨੂੰ ਦੇਖਦੇ ਹੋਏ ਇਸ ਦੇਸ਼ ਵੱਲੋਂ ਵੀ ਅੰਤਰ-ਰਾਸ਼ਟਰੀ ਯਾਤਰੀਆਂ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੱਖਣੀ ਅਫਰੀਕਾ ਤੋਂ ਸਾਹਮਣੇ ਆਏ ਵੈਰੀਏਟ ਨੂੰ ਦੇਖਦੇ ਹੋਏ ਇਜ਼ਰਾਈਲ ਵੱਲੋਂ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜਿਥੇ ਉਨ੍ਹਾਂ ਵੱਲੋਂ ਅਮਰੀਕਾ ਕਨੇਡਾ ਅਤੇ ਯੂਰਪੀ ਦੇਸ਼ਾਂ ਨੂੰ ਰੈੱਡ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਨ੍ਹਾਂ ਦੇਸ਼ਾਂ ਦੀ ਯਾਤਰਾ ਕਰਨ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

ਅਤੇ ਇਨ੍ਹਾਂ ਸਾਰੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਵਿੱਚ ਵੀ ਨਵੇਂ ਵਾਇਰਸ ਦੇ ਕੇਸਾਂ ਨੂੰ ਲੈ ਕੇ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰਹਿਣ ਦੀ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਉਥੇ ਹੀ ਆਪਣੀਆਂ ਸਰਹੱਦਾਂ ਨੂੰ ਵੀ ਨਵੰਬਰ ਵਿੱਚ ਬੰਦ ਕਰਨਾ ਅਤੇ ਯਾਤਰਾ ਤੇ ਪਾਬੰਦੀਆਂ ਲਾਉਣੀਆਂ ਸ਼ੁਰੂ ਕੀਤੀਆਂ ਗਈਆਂ ਸਨ। ਕਿਉਂਕਿ ਇਹ ਸਭ ਨਵੇਂ ਵਾਇਰਸ ਨੂੰ ਦੇਖਦੇ ਹੋਏ ਕਈ ਦੇਸ਼ਾਂ ਵੱਲੋਂ ਕੀਤਾ ਜਾ ਰਿਹਾ ਹੈ। ਇਜ਼ਰਾਇਲ ਵਿਚ ਬੀਤੇ ਦੋ ਹਫ਼ਤਿਆਂ ਤੋਂ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਅਤੇ ਨਵੇਂ ਵੇਰੀਐਂਟ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਹੈ। ਜਿਸ ਨੂੰ ਦੇਖਦੇ ਹੋਏ ਹੁਣ ਮੰਨਜ਼ੂਰੀ ਮਿਲਣ ਤੇ ਬੁੱਧਵਾਰ ਅੱਧੀ ਰਾਤ ਤੋਂ ਹੀ ਪਾਬੰਦੀਆਂ ਲਾਗੂ ਕਰ ਦਿੱਤੀਆਂ ਜਾਣਗੀਆਂ।