ਵਾਪਰਿਆ ਕਹਿਰ ਇੱਕੋ ਪ੍ਰੀਵਾਰ ਦੇ ਏਨੇ ਜੀਆਂ ਨੇ ਫਾਹਾ ਲਗਾ ਕੇ ਦਿੱਤੀ ਆਪਣੀ ਜਾਨ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਕੀਤੀ ਗਈ ਤਾਲਾਬੰਦੀ ਦੇ ਨਾਲ ਹੀ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ। ਉਥੇ ਹੀ ਲੋਕਾਂ ਦੇ ਬੇਰੁਜ਼ਗਾਰ ਹੋਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ ਅਤੇ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਦੌਰ ਵਿੱਚ ਆ ਗਏ ਸਨ। ਜਿੱਥੇ ਬਹੁਤ ਸਾਰੇ ਪਰਿਵਾਰਕ ਮੈਬਰਾਂ ਨੂੰ ਮਾਨਸਿਕ ਤਣਾਅ ਦੇ ਚਲਦੇ ਹੋਏ ਅਜੇਹੇ ਫੈਸਲੇ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ। ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ ਜਿਸਦੇ ਚਲਦੇ ਹੋਏ ਹੀ ਲੋਕਾਂ ਵੱਲੋਂ ਇਹ ਗਲਤ ਕਦਮ ਚੁੱਕੇ ਗਏ।

ਉੱਥੇ ਹੀ ਆਏ ਦਿਨ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਜਾਂਦੇ ਹਨ ਅਤੇ ਕੁਝ ਲੋਕਾਂ ਵੱਲੋਂ ਪਰਿਵਾਰਕ ਝਗੜਿਆਂ ਦੇ ਚਲਦੇ ਹੋਏ ਵੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇਹ ਕਹਿਰ ਵਾਪਰਿਆ ਹੈ ਜਿੱਥੇ ਏਨੇ ਪਰਵਾਰ ਦੇ ਜੀਆਂ ਨੇ ਫਾਹਾ ਲਗਾ ਕੇ ਆਪਣੀ ਜਾਨ ਦੇ ਦਿੱਤੀ ਹੈ। ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਜੀਂਦ ਦੇ ਧਨੋਰੀ ਪਿੰਡ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।

ਦੱਸਿਆ ਗਿਆ ਹੈ ਕਿ ਮਰਨ ਵਾਲੇ ਵਿਅਕਤੀਆਂ ਦੀਆਂ ਲਾਸ਼ਾਂ ਬਾਰੇ ਬੁੱਧਵਾਰ ਨੂੰ ਉਸ ਸਮੇਂ ਖੁਲਾਸਾ ਹੋਇਆ ਜਦੋਂ ਉਹ ਫ਼ਾਹਾ ਲੈ ਕੇ ਲਟਕਦੀਆਂ ਹੁੰਦੀਆਂ ਵੇਖੀਆਂ ਗਈਆਂ। ਇਨ੍ਹਾਂ ਮ੍ਰਿਤਕਾਂ ਦੀ ਪਹਿਚਾਣ ਪਿੰਡ ਦੇ ਓਮ ਪ੍ਰਕਾਸ਼ 48 ਸਾਲਾ, ਉਸ ਦੀ ਪਤਨੀ ਕਮਲੇਸ਼ 45 ਸਾਲਾ, ਅਤੇ ਉਨ੍ਹਾਂ ਦੇ ਪੁੱਤਰ 20 ਸਾਲਾ ਸੋਨੂੰ ਦੀਆਂ ਲਾਸ਼ਾਂ ਵਜੋਂ ਹੋਈ ਹੈ।

ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪਰਿਵਾਰ ਦੇ ਇਨ੍ਹਾਂ ਤਿੰਨ ਵਿਅਕਤੀਆਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਘਟਨਾ ਨੂੰ ਰਾਤ ਦੇ ਸਮੇਂ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਇਸ ਤੋਂ ਪਹਿਲਾਂ ਮ੍ਰਿਤਕ ਓਮ ਪ੍ਰਕਾਸ਼ ਦੇ ਭਰਾ ਵੱਲੋਂ ਵੀ ਖੁਦਕੁਸ਼ੀ ਕਰ ਲਈ ਗਈ ਸੀ। ਜਿਸ ਵੱਲੋਂ ਇੱਕ ਮਹੀਨੇ ਪਹਿਲਾਂ ਕੀਟਨਾਸ਼ਕ ਦਵਾਈ ਪੀ ਲਈ ਗਈ ਸੀ। ਵਾਪਰੀ ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।