ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਥੇ ਸੜਕਾਂ ਉਪਰ ਵੀ ਧੁੰਦ ਦੇ ਕਾਰਨ ਸਹੀ ਦਿਖਾਈ ਨਾ ਦੇਣ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿੱਥੇ ਵਾਪਰਨ ਵਾਲੇ ਅਜਿਹੇ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜਿਹੀਆਂ ਮੰਦਭਾਗੀਆਂ ਖ਼ਬਰਾਂ ਦੇ ਨਾਲ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿਸ ਕਾਰਨ ਫਿਰ ਤੋਂ ਦੇਸ਼ ਅੰਦਰ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
ਜਿੱਥੇ ਧਾਰਮਿਕ ਅਸਥਾਨਾਂ ਤੋਂ ਕਈ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਕਈ ਧਾਰਮਿਕ ਅਸਥਾਨਾਂ ਉੱਪਰ ਅਚਾਨਕ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਇੱਥੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਇਹ ਹਾਦਸਾ ਵਾਪਰਿਆ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਉੱਡਤ ਸੈਦੇਵਾਲਾ ਦੇ ਸ਼੍ਰੀ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਸਮੇਂ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਉਸ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਨਿਸ਼ਾਨ ਸਾਹਿਬ ਤੇ ਸ੍ਰੀ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਜਾ ਰਹੀ ਸੀ।
ਉਸ ਸਮੇਂ ਹੀ ਅਚਾਨਕ ਤਾਰ ਟੁੱਟਣ ਕਾਰਨ ਕੁਰਸੀ 20 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਪਈ। ਜਿਸ ਕਾਰਨ ਕੁਰਸੀ ਤੇ ਬੈਠਾ ਸੇਵਾ ਕਰ ਰਿਹਾ ਬਲਬੀਰ ਸਿੰਘ 36 ਸਾਲਾਂ ਦੇ ਹੇਠਾਂ ਡਿੱਗਣ ਤੇ ਗੰਭੀਰ ਜ਼ਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਨਾਜੁਕ ਹਾਲਤ ਦੇ ਕਾਰਨ ਮੌਤ ਹੋ ਗਈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਹੀ ਇਹ ਨੌਜਵਾਨ ਸਹਾਇਤਾ ਕੁਰਸੀ ਦੇ ਜ਼ਰੀਏ ਸ੍ਰੀ ਚੋਹਲਾ ਸਾਹਿਬ ਚੜਾਉਣ ਲਈ 20 ਫੁੱਟ ਦੀ ਉਚਾਈ ਤੇ ਗਿਆ ਸੀ ਤਾਂ ਇਹ ਹਾਦਸਾ ਵਾਪਰ ਗਿਆ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਜਲਦੀ ਨਾਲ 31 ਤਰੀਕ ਤੋਂ ਪਹਿਲਾ ਪਹਿਲਾ ਕਰ ਲਵੋ ਇਹ ਕੰਮ ਨਹੀਂ ਤਾਂ ਪਵੇਗਾ ਵੱਡਾ ਪੰਗਾ
Next Postਪੰਜਾਬ ਚ ਇਥੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ