ਕਈ ਦਿਨਾਂ ਤੋਂ ਪੁਲਸ ਕੋਲੋਂ ਛਿਪ ਰਹੇ ਬਿਕਰਮ ਮਜੀਠੀਆ ਬਾਰੇ ਹੁਣ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਹਰ ਇਕ ਸਿਆਸੀ ਲੀਡਰ ਇੱਕ ਦੂਜੇ ਨੂੰ ਹੀ ਘੇਰਦੇ ਹੋਏ ਨਜ਼ਰ ਆ ਰਹੇ ਹਨ। ਪਰ ਗੱਲ ਕੀਤੀ ਜਾਵੇ ਜੇਕਰ ਬਿਕਰਮ ਸਿੰਘ ਮਜੀਠੀਆ ਹੋਰਾਂ ਦੀ ਤਾਂ , ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਕਿਉਂਕਿ ਜਿਥੇ ਬੀਤੇ ਕੁਝ ਦਿਨ ਪਹਿਲਾਂ ਮੁਹਾਲੀ ਵਿੱਚ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ , ਇਸ ਨੂੰ ਲੈ ਕੇ ਸਿਆਸਤ ਹੁਣ ਪੂਰੀ ਤਰ੍ਹਾਂ ਭਖ ਚੁੱਕੀ ਹੈ ।

ਬਿਕਰਮਜੀਤ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਉਹ ਲਗਾਤਾਰ ਕਾਂਗਰਸ ਪਾਰਟੀ ਦੇ ਲੀਡਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਇੱਕ ਦੂਜੇ ਨੂੰ ਵੀ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ । ਜਿੱਥੇ ਅੱਜ ਪੰਜਾਬ ਭਰ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵੱਲੋਂ ਬਿਕਰਮ ਸਿੰਘ ਮਜੀਠੀਆ ਤੇ ਦਰਜ ਹੋਈ ਐਫਆਈਆਰ ਦੇ ਵਿਰੋਧ ਵਿਚ ਧਰਨੇ ਪ੍ਰਦਰਸ਼ਨ ਕੀਤੇ ਗਏ । ਇਸੇ ਵਿਚਕਾਰ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਇਕ ਵੱਡਾ ਝਟਕਾ ਲੱਗਿਆ ਹੈ । ਦਰਅਸਲ ਹੁਣ ਇਹ ਝਟਕਾ ਮਾਨਯੋਗ ਅਦਾਲਤ ਦੇ ਵੱਲੋਂ ਦਿੱਤਾ ਗਿਆ ਹੈ ।

ਜਿਥੇ ਬਿਕਰਮ ਸਿੰਘ ਮਜੀਠੀਆ ਨੇ ਅਗਾਊਂ ਜ਼ਮਾਨਤ ਅਰਜ਼ੀ ਮੁਹਾਲੀ ਜ਼ਿਲ੍ਹਾ ਅਦਾਲਤ ਦੇ ਵਿਚ ਦਰਜ ਕਰਵਾਈ ਗਈ ਸੀ ਤੇ ਮੁਹਾਲੀ ਜ਼ਿਲ੍ਹਾ ਅਦਾਲਤ ਇਹ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ । ਜਿਸ ਦੇ ਚੱਲਦੇ ਉਹ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਵੀਹ ਜਾਰੀ ਕੀਤਾ ਗਿਆ ਸੀ ਤੇ ਮਜੀਠੀਆ ਖ਼ਿਲਾਫ਼ ਮੁਹਾਲੀ ਦੇ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ।

ਇਸ ਦੇ ਨਾਲ ਤੁਹਾਨੂੰ ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਤੇ ਸ਼ਿਕੰਜਾ ਕੱਸਣ ਲਈ ਪੰਜਾਬ ਸਰਕਾਰ ਦੇ ਵੱਲੋਂ ਪੁਲੀਸ ਇਕੱਤੀ ਕਰ ਦਿੱਤੀ ਗਈ ਹੈ ਤੇ ਸਾਰੇ ਏਅਰਪੋਰਟਾਂ ਤੇ ਵੀ ਅਲਰਟ ਜਾਰੀ ਕੀਤਾ ਗਿਆ ਹੈ, ਤਾਂ ਜੋ ਜਲਦ ਤੋਂ ਜਲਦ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ ।