1 ਜਨਵਰੀ ਤੋਂ ਨਾਈਟ ਕਰਫਿਊ ਲਗਾਉਣ ਦਾ ਏਥੇ ਹੋ ਗਿਆ ਐਲਾਨ – ਹੋ ਜਾਵੋ ਸਾਵਧਾਨ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਜਿੱਥੇ ਮੁੜ ਤੋਂ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਚੁੱਕਿਆ ਹੈ ਉੱਥੇ ਹੀ ਸਾਰੀ ਦੁਨੀਆਂ ਫਿਰ ਤੋਂ ਚਿੰਤਾ ਵਿੱਚ ਪੈ ਚੁੱਕੀ ਹੈ। ਪਿਛਲੇ ਸਾਲ ਸ਼ੁਰੂ ਹੋਈ ਕਰੋਨਾ ਨੂੰ ਜਿੱਥੇ ਸਾਰੀ ਦੁਨੀਆ ਵੱਲੋਂ ਕਰੋਨਾ ਟੀਕਾਕਰਣ ਅਤੇ ਪਾਬੰਧੀਆਂ ਨੂੰ ਲਾਗੂ ਕਰਨ ਤੋਂ ਬਾਅਦ ਬੜੀ ਮੁਸ਼ਕਿਲ ਨਾਲ ਕਾਬੂ ਕੀਤਾ ਗਿਆ ਸੀ ਅਤੇ ਦੁਨੀਆਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਜਿੱਥੇ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਦੀ ਕੋਸ਼ਿਸ਼ ਕਰ ਰਹੇ ਸਨ। ਉੱਥੇ ਹੀ ਦੱਖਣੀ ਅਫ਼ਰੀਕਾ ਦੇ ਵਿੱਚ ਸਾਹਮਣੇ ਆਉਣ ਵਾਲੇ ਨਵੇਂ ਵੇਰੀਏਂਟ ਦੇ ਕਾਰਨ ਦੁਨੀਆਂ ਫਿਰ ਤੋਂ ਚਿੰਤਾ ਪੈਦਾ ਹੋ ਗਈ ਹੈ।

ਨਵਾਂ ਵੈਰੀਏਂਟ ਬਹੁਤ ਸਾਰੇ ਦੇਸ਼ਾਂ ਵਿਚ ਫੈਲ ਚੁੱਕਾ ਹੈ ਅਤੇ ਕਈ ਦੇਸ਼ਾਂ ਵੱਲੋਂ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿਤੀ ਗਈ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਹੁਣ ਇੱਕ ਜਨਵਰੀ ਤੋਂ ਰਾਤ ਦਾ ਕਰਫ਼ਿਊ ਲਗਾਉਣ ਦਾ ਇਥੇ ਐਲਾਨ ਹੋ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿਚ ਜਿੱਥੇ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਵਿੱਚ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਸਰਕਾਰਾਂ ਵੱਲੋਂ ਦਿੱਤੇ ਗਏ ਹਨ। ਉੱਥੇ ਹੀ ਹੁਣ ਹਰਿਆਣਾ ਵਿਚ ਵੀ ਓਮੀਕਰੋਨ ਦੇ ਵਧ ਰਹੇ ਪਸਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਵੀ ਰਾਤ ਦਾ ਕਰਫਿਊ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਹਰਿਆਣਾ ਵਿਚ ਹੁਣ ਇਕ ਜਨਵਰੀ ਤੋਂ ਰਾਤ ਗਿਆਰਾਂ ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦਾ ਕਰਫਿਊ ਜਾਰੀ ਰੱਖਣ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ। ਇੱਥੇ ਇਸ ਤਰ੍ਹਾਂ ਲੋਕਾਂ ਨੂੰ ਇਕੱਠੇ ਹੋਣ ਦੀ ਇਜ਼ਾਜ਼ਤ ਨਹੀਂ ਹੋਵੇਗੀ ਅਤੇ ਆਵਾਜਾਈ ਉਪਰ ਵੀ ਪਾਬੰਦੀ ਲਗਾਈ ਜਾ ਰਹੀ ਹੈ। ਕ੍ਰਿਸਮਿਸ ਅਤੇ ਨਵੇਂ ਸਾਲ ਦੇ ਹੋਣ ਵਾਲੇ ਜਸ਼ਨ ਦੀ ਲੋਕਾਂ ਨੂੰ ਛੋਟ ਦਿੱਤੀ ਗਈ ਹੈ।

ਤਾਂ ਜੋ ਲੋਕ ਨਵੇਂ ਸਾਲ ਦੇ ਜਸ਼ਨ ਮਨਾ ਸਕੇ ਇਸ ਲਈ ਇੱਕ ਜਨਵਰੀ ਤੋਂ ਇਹ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਜਨਤਕ ਥਾਵਾਂ ਉੱਤੇ ਆਉਣ ਜਾਣ ਵਾਲੇ ਲੋਕਾਂ ਉਪਰ ਟੀਕਾਕਰਨ ਤੋਂ ਬਿਨਾਂ ਐਂਟਰੀ ਕਰਨ ਦੀ ਪਾਬੰਦੀ ਲਗਾ ਦਿੱਤੀ ਗਈ ਹੈ। ਹਰਿਆਣਾ ਸਰਕਾਰ ਵੱਲੋਂ ਸਰਕਾਰੀ ਸੰਸਥਾਵਾਂ ਵਿੱਚ ਆਉਣ ਵਾਲੇ ਲੋਕਾਂ ਦਾ ਟੀਕਾਕਰਣ ਵੀ ਇੱਕ ਜਨਵਰੀ ਤੋਂ ਲਾਜ਼ਮੀ ਕੀਤਾ ਗਿਆ ਹੈ।