ਆਈ ਤਾਜ਼ਾ ਵੱਡੀ ਖਬਰ
ਅੱਜ ਦੇਸ਼ ਭਰ ਦੇ ਵਿੱਚ ਦੋਸ਼ੀ ਸ਼ਰ੍ਹੇਆਮ ਕਾਨੂੰਨਾਂ ਨੂੰ ਤੋੜਦੇ ਹੋਏ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ । ਜਿਸ ਦੇ ਚੱਲਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੁੰਦੇ ਹਨ । ਹਾਲਾਂਕਿ ਸਮੇਂ ਸਮੇਂ ਤੇ ਸਰਕਾਰ ਤੇ ਪ੍ਰਸ਼ਾਸਨ ਦੇ ਵੱਲੋਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾਂਦੇ ਹਨ । ਇਸ ਦੇ ਬਾਵਜੂਦ ਵੀ ਲੋਕ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ । ਜਿਸ ਦੇ ਚੱਲਦੇ ਲੋਕਾਂ ਦੇ ਵਿਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ । ਉੱਥੇ ਹੀ ਹੁਣ ਪੰਜਾਬ ਦੇ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ।
ਇੱਥੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪਿੰਡਾਂ ਵਿੱਚ, ਸ਼ਹਿਰਾਂ ਦੇ ਵਿੱਚ ਤੇ ਕਸਬਿਆਂ ਦੇ ਵਿੱਚ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ । ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਮਹਿੰਦਰਪਾਲ ਨੇ ਵਿਸ਼ੇਸ਼ ਅਧਿਕਾਰ ਦਾ ਉਪਯੋਗ ਕਰਦੇ ਹੋਏ ਹੁਕਮ ਦਿੱਤਾ ਹੈ ਕਿ ਪੰਜਾਬ ਦੇ ਮਾਨਸਾ ਚ ਸਾਰੇ ਹੀ ਸ਼ਹਿਰਾਂ ਪਿੰਡਾਂ ਤੇ ਕਸਬਿਆਂ ਵਿਚ ਹੁਣ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਉਸ ਦੀ ਰਾਖੀ ਲਈ ਹਰ ਰੋਜ਼ ਸਵੇਰੇ ਸ਼ਾਮ ਤੱਕ ਠੀਕਰੀ ਪਹਿਰੇ ਲੱਗਣਗੇ । ਸਵੇਰ ਦੇ ਅੱਠ ਵਜੇ ਤੋਂ ਲੈ ਕੇ ਸ਼ਾਮ ਦੇ ਪੰਜ ਵਜੇ ਤਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਈ ਜਾਵੇਗੀ ।
ਜ਼ਿਕਰਯੋਗ ਹੈ ਕਿ ਇਹ ਉਪਰਾਲਾ ਮਾਨਸਾ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਤੇ ਲੋਕਾਂ ਦਾ ਕਾਨੂੰਨ ਤੋਂ ਉੱਠੇ ਵਿਸ਼ਵਾਸ ਨੂੰ ਵੇਖਦੇ ਹੋਏ ਲਿਆ ਗਿਆ ਹੈ । ਜੇਕਰ ਇਸ ਤਰ੍ਹਾਂ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਏ ਜਾਣਗੇ ਤਾਂ ਇਸਦੇ ਚੱਲਦੇ ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰਨਗੇ ।
ਉੱਥੇ ਹੀ ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਡਿਊਟੀ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਿਆਂ ਦੇ ਵਿੱਚ ਮੁਹੱਈਆ ਕਰਵਾਈ । ਜ਼ਿਕਰਯੋਗ ਹੈ ਕਿ ਠੀਕਰੀ ਪਹਿਰਾ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਥਾਣੇ ਦੇ ਵਿਚ ਮੁਹੱਈਆ ਕਰਵਾਏ ਜਾਣਗੇ ਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਇਹ ਹੁਕਮ ਫਰਵਰੀ ਦੋ ਹਜਾਰ ਬਾਈ ਤਕ ਲਾਗੂ ਰੱਖਿਆ ਜਾਵੇਗਾ ।
Previous Postਇੰਡੀਆ ਚ ਫਿਰ ਵਜਿਆ ਖਤਰੇ ਦਾ ਘੁੱਗੂ – ਓਮੀਕਰੋਨ ਦਾ ਕਰਕੇ ਆਈ ਇਹ ਵੱਡੀ ਖਬਰ
Next PostCM ਚੰਨੀ ਵਲੋਂ ਕਪੂਰਥਲਾ ਬੇਅਦਬੀ ਮਾਮਲੇ ਤੇ ਦਿੱਤੇ ਬਿਆਨ ਦੇ ਤੁਰੰਤ ਬਾਅਦ ਪੁਲਸ ਨੇ ਕਰਤੀ ਇਹ ਵੱਡੀ ਕਾਰਵਾਈ