ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿੱਥੇ ਆਏ ਦਿਨ ਹੀ ਵਾਪਰਣ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਪੰਜਾਬ ਦੇ ਵਿੱਚ ਮੌਸਮ ਦੇ ਅਨੁਸਾਰ ਲੋਕਾਂ ਵੱਲੋਂ ਬਹੁਤ ਸਾਰੇ ਦਿਨ-ਤਿਉਹਾਰ ਮਨਾਏ ਜਾਂਦੇ ਹਨ। ਜਿੱਥੇ ਲੋਕਾਂ ਵੱਲੋਂ ਇਨ੍ਹਾਂ ਤਿਉਹਾਰਾਂ ਦੇ ਸੀਜ਼ਨ ਵਿੱਚ ਆਉਣ ਵਾਲੇ ਤਿਉਹਾਰਾਂ ਨੂੰ ਖੁਸ਼ੀ-ਖੁਸ਼ੀ ਮਨਾਇਆ ਜਾ ਰਿਹਾ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਭਾਰੀ ਨੁਕਸਾਨ ਹੋਣ ਨਾਲ ਕਈ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਅਜਿਹੇ ਹਾਦਸਿਆਂ ਵਿੱਚ ਬੱਚਿਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਉਥੇ ਹੀ ਹਰ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਜਿੱਥੇ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਜਾਂਦੇ ਹਨ ਉਥੇ ਹੀ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ।
ਹੁਣ ਪੰਜਾਬ ਦੇ ਇਕ ਪਿੰਡ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਜਿੱਥੇ ਸਾਰੇ ਪੰਜਾਬ ਵੱਲੋਂ ਇਸ ਪਿੰਡ ਦੀਆਂ ਸਿਫਤਾਂ ਕੀਤੀਆਂ ਜਾ ਰਹੀਆਂ ਹਨ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਇਨੀ ਦਿਨੀ ਜਿੱਥੇ ਪੰਜਾਬ ਵਿੱਚ ਬੱਚਿਆਂ ਵੱਲੋਂ ਚਾਇਨਾ ਡੋਰ ਦੇ ਨਾਲ ਪਤੰਗ ਉਡਾਏ ਜਾਂਦੇ ਹਨ। ਉਥੇ ਹੀ ਇਸ ਚਾਈਨਾ ਡੋਰ ਦੇ ਕਾਰਨ ਬਹੁਤ ਸਾਰੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਹੁਣ ਲੁਧਿਆਣਾ ਦੇ ਸਮਰਾਲਾ ਅਧੀਨ ਆਉਣ ਵਾਲੇ ਪਿੰਡ ਉਟਾਲਾਂ ਦੀ ਪੰਚਾਇਤ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਕ ਅਜਿਹਾ ਫੈਸਲਾ ਲਿਆ ਗਿਆ ਹੈ ਜਿਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਇਸ ਪਿੰਡ ਵਿੱਚ ਜਿੱਥੇ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਚਾਰ ਸਾਲਾ ਦਿਲਪ੍ਰੀਤ ਕੌਰ ਦੀ ਪਿਛਲੇ ਸਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਐਸ ਡੀ ਐਮ ਸਮਰਾਲਾ ਗੀਤਿਕਾ ਸਿੰਘ ਨੂੰ ਚਾਈਨਾ ਡੋਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ਸੀ। ਪਰ ਉਹਨਾਂ ਵੱਲੋਂ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਜਿਸ ਤੋਂ ਬਾਅਦ ਹੁਣ ਪਿੰਡ ਵਾਸੀਆਂ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪੰਚਾਇਤ ਵੱਲੋਂ ਆਪਸੀ ਸਹਿਮਤੀ ਦੇ ਨਾਲ ਪ੍ਰਸਤਾਵ ਪਾ ਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਿੰਡ ਵਿੱਚ ਚਾਈਨਾ ਡੋਰ ਦੀ ਵਰਤੋਂ ਉੱਪਰ ਪੂਰਨ ਰੂਪ ਨਾਲ ਰੋਕ ਲਗਾਈ ਜਾਵੇਗੀ।
ਉੱਥੇ ਹੀ ਇਸ ਫੈਸਲੇ ਤੇ ਪੂਰੇ ਪਿੰਡ ਵੱਲੋਂ ਸਹਿਮਤੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਗਰ ਕੋਈ ਵੀ ਵਿਅਕਤੀ ਇਸ ਦੀ ਵਰਤੋ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ 5 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਪਿੰਡ ਵਾਸੀਆਂ ਦੇ ਇਸ ਫੈਸਲੇ ਤੋਂ ਬਾਅਦ ਨਜ਼ਦੀਕ ਦੇ ਕਈ ਪਿੰਡਾਂ ਵੱਲੋਂ ਵੀ ਅਜਿਹਾ ਫੈਸਲਾ ਲਏ ਜਾਣ ਦਾ ਐਲਾਨ ਕੀਤਾ ਗਿਆ ਹੈ।
Previous Postਪੰਜਾਬ ਚ ਇਥੇ ਵਿਆਹਾਂ ਸ਼ਾਦੀਆਂ ਚ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ
Next Postਇੰਡੀਆ ਚ ਫਿਰ ਵਜਿਆ ਖਤਰੇ ਦਾ ਘੁੱਗੂ – ਓਮੀਕਰੋਨ ਦਾ ਕਰਕੇ ਆਈ ਇਹ ਵੱਡੀ ਖਬਰ