ਪੰਜਾਬ ਚ ਇਥੇ ਵਿਆਹਾਂ ਸ਼ਾਦੀਆਂ ਚ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ਵੱਲੋਂ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਕਿਉਂਕਿ ਬੀਤੇ ਦਿਨ ਕੁਝ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਥੇ ਹੀ ਵੀਰਵਾਰ ਨੂੰ ਲੁਧਿਆਣਾ ਦੇ ਅਦਾਲਤ ਕੰਪਲੈਕਸ ਦੇ ਵਿਚ ਹੋਏ ਧਮਾਕੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਿਥੇ ਅਦਾਲਤ ਦੀ ਦੂਜੀ ਮੰਜ਼ਿਲ ਉੱਪਰ ਬਾਥਰੂਮ ਵਿਚ ਧਮਾਕਾ ਹੋਇਆ ਸੀ, ਉਥੇ ਹੀ ਘਟਨਾ ਸਥਾਨ ਤੇ ਮੌਤ ਹੋਣ ਵਾਲੇ ਨੌਜਵਾਨ ਦੀ ਪਹਿਚਾਣ ਵੀ ਕਰ ਲਈ ਗਈ ਹੈ। ਜੋ ਖੰਨਾ ਦਾ ਰਹਿਣ ਵਾਲਾ ਗਗਨਦੀਪ ਸਿੰਘ ਸੀ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਜੋ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਕਾਇਮ ਰੱਖਿਆ ਜਾ ਸਕੇ।

ਹੁਣ ਪੰਜਾਬ ਵਿੱਚ ਇੱਥੇ ਵਿਆਹ ਸ਼ਾਦੀਆਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਰੀਦਕੋਟ ਜ਼ਿਲ੍ਹੇ ਦੀ ਹੱਦ ਅੰਦਰ ਡਰੋਨ ਦੀ ਵਰਤੋਂ ਉੱਪਰ ਪੂਰਨ ਰੂਪ ਨਾਲ ਪਾਬੰਦੀ ਲਗਾਏ ਜਾਣ ਦੇ ਆਦੇਸ਼ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਾਗੂ ਕਰ ਦਿੱਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਸ: ਰਾਜਦੀਪ ਸਿੰਘ ਬਰਾੜ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ।

ਕਿਉਂਕਿ ਬੀਤੇ ਕੁਝ ਮਹੀਨਿਆਂ ਤੋਂ ਸਰਹੱਦੀ ਖੇਤਰਾਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਡਰੋਨ ਰਾਹੀਂ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਜਿੱਥੇ ਕਈ ਜਗ੍ਹਾ ਤੇ ਇਨ੍ਹਾਂ ਚੀਜ਼ਾਂ ਨੂੰ ਬਰਾਮਦ ਕੀਤਾ ਗਿਆ ਹੈ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਇਹ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਥੇ ਇਹ ਹੁਕਮ ਲਾਗੂ ਕੀਤਾ ਗਿਆ ਹੈ ਕਿ ਅਗਰ ਜ਼ਿਲ੍ਹੇ ਦੀ ਹੱਦ ਅੰਦਰ ਕਿਸੇ ਵੀ ਵਿਆਹ-ਸ਼ਾਦੀ ਅਤੇ ਧਾਰਮਿਕ ਸਮਾਗਮ ਵਿਚ ਡਰੋਨ ਦੀ ਵਰਤੋਂ ਕੀਤੀ ਜਾਵੇਗੀ, ਤਾਂ ਉਸ ਵਾਸਤੇ ਪਹਿਲਾਂ ਹੀ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਮਨਜੂਰੀ ਲੈਣੀ ਹੋਵੇਗੀ। ਜ਼ਿਲ੍ਹੇ ਦੀ ਹੱਦ ਅੰਦਰ ਲਾਗੂ ਕੀਤੀਆਂ ਗਈਆਂ ਇਹ ਪਾਬੰਦੀਆਂ 16 ਫਰਵਰੀ 2022 ਤੱਕ ਲਾਗੂ ਰਹਿਣਗੀਆਂ। ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।