ਮਸ਼ਹੂਰ ਕ੍ਰਿਕਟਰ ਸੌਰਵ ਗਾਂਗੁਲੀ ਬਾਰੇ ਆਈ ਹੁਣੇ ਹੁਣੇ ਇਹ ਵੱਡੀ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ 

ਦੁਨੀਆਂ ਦੇ ਸਭ ਦੇਸ਼ਾਂ ਵਿੱਚ ਜਿੱਥੇ ਨਵੇਂ ਵਾਇਰਸ ਦੇ ਕਾਰਨ ਮੁੜ ਤੋਂ ਫਿਰ ਕਰੋਨਾ ਦਾ ਕਹਿਰ ਵਧ ਰਿਹਾ ਹੈ। ਉੱਥੇ ਹੀ ਇਸ ਵਾਰ ਇਸ ਦੀ ਰੋਕਥਾਮ ਵਾਸਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਵੱਖ ਵੱਖ ਦੇਸ਼ਾਂ ਵਿੱਚ ਕਰੋਨਾ ਦੇ ਵਾਧੇ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ,ਉਥੇ ਹੀ ਕਈ ਦੇਸ਼ਾਂ ਵਿੱਚ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਦੱਖਣੀ ਅਫਰੀਕਾ ਅਤੇ ਇਸ ਦੇ ਨਾਲ ਲਗਦੇ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ। ਭਾਰਤ ਵਿੱਚ ਵੀ ਕਈ ਸੂਬਿਆਂ ਵਿੱਚ ਇਸ ਨਵੇਂ ਵਾਇਰਸ ਓਮੀਕਰੋਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਉਥੇ ਹੀ ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆਈਆਂ ਹਨ। ਉਥੇ ਹੀ ਇਹ ਸਿਲਸਿਲਾ ਅਜੇ ਤੱਕ ਜਾਰੀ ਹੈ। ਹੁਣ ਮਸ਼ਹੂਰ ਕ੍ਰਿਕਟਰ ਸੌਰਵ ਗਾਂਗੁਲੀ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਾ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ, ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ।

ਪਿਛਲੇ ਸਾਲ ਜਿੱਥੇ ਉਨ੍ਹਾਂ ਦੇ ਭਰਾ ਇਸ ਕਰੋਨਾ ਦੀ ਚਪੇਟ ਵਿੱਚ ਆਏ ਸਨ। ਉਥੇ ਹੀ ਸਾਰੇ ਪਰਿਵਾਰ ਦੇ ਕੀਤੇ ਗਏ ਟੈੱਸਟਾਂ ਵਿਚ ਸੌਰਵ ਗਾਂਗੁਲੀ ਦੀ ਰਿਪੋਰਟ ਨੈਗਟਿਵ ਆਈ ਸੀ। ਪਰ ਹੁਣ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਸੌਰਵ ਗਾਂਗੁਲੀ ਦੀ ਸਿਹਤ ਨੂੰ ਦੇਖਦੇ ਹੋਏ ਕਲਕੱਤਾ ਦੇ ਵੁੱਡਲੈਂਡਜ਼ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਇਸ ਮਹਾਨ ਖਿਡਾਰੀ ਵੱਲੋਂ ਜਿਥੇ ਇੰਡੀਆ ਟੀਮ ਦੀ ਅਗਵਾਈ ਕੀਤੀ ਗਈ। ਉਥੇ ਹੀ ਉਨ੍ਹਾਂ ਵਲੋ 2003 ਵਿੱਚ ਵਿਸ਼ਵ ਕੱਪ ਦਾ ਫਾਈਨਲ ਮੈਚ ਖੇਡਿਆ ਗਿਆ ਸੀ। ਉਨ੍ਹਾਂ ਵੱਲੋਂ ਦੁਵੱਲੀ ਅਤੇ ਬਹੁ-ਰਾਸ਼ਟਰੀ ਸੀਰੀਜ਼ ਤੇ ਕਬਜ਼ਾ ਕੀਤਾ ਗਿਆ ਹੈ।

ਸੌਰਭ ਗਾਂਗੁਲੀ ਜਿਥੇ ਇਸ ਸਮੇਂ ਆਪਣੇ ਕਲਕੱਤਾ ਸਥਿਤ ਘਰ ਵਿੱਚ ਰਹਿ ਰਹੇ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਜਿਥੇ ਇਕਾਂਤ ਵਾਸ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਪ੍ਰਾਰਥਨਾ ਕੀਤੀ ਜਾ ਰਹੀ ਹੈ।