ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਕਰੋਨਾ ਦੀ ਤੀਜ਼ੀ ਲਹਿਰ ਨੂੰ ਆਉਣ ਤੋਂ ਰੋਕਿਆ ਜਾ ਸਕੇ। ਜਿੱਥੇ ਪੰਜਾਬ ਦੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਤੀਜੀ ਲਹਿਰ ਦੇ ਆਉਣ ਦਾ ਖ਼ਦਸ਼ਾ ਬਣਿਆ ਹੈ। ਉਥੇ ਹੀ ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਕਰੋਨਾ ਟੀ-ਕਾ-ਕ-ਰ-ਣ ਕਰਵਾਉਣ ਦੇ ਆਦੇਸ਼ ਵੀ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਹਨ। ਹੁਣ ਦੱਖਣੀ ਅਫ਼ਰੀਕਾ ਵਿੱਚ ਪਾਏ ਜਾਣ ਵਾਲੇ ਨਵੇਂ ਵੇਰੀਐਂਟ ਦੇ ਬਹੁਤ ਸਾਰੇ ਮਾਮਲੇ ਭਾਰਤ ਦੇ ਬਹੁਤ ਸਾਰੇ ਸੂਬਿਆਂ ਅੰਦਰ ਸਾਹਮਣੇ ਆ ਚੁੱਕੇ ਹਨ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਸ਼ਖਤੀ ਨੂੰ ਵਧਾਇਆ ਜਾ ਰਿਹਾ ਹੈ।
ਹੁਣ ਚੰਨੀ ਸਰਕਾਰ ਨੇ ਪੰਜਾਬ ਵਿਚ ਲਗਾ ਦਿੱਤੀਆਂ ਇਹ ਸਖਤ ਪਾਬੰਦੀਆਂ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਵੱਲੋਂ ਸਖ਼ਤੀ ਲਾਗੂ ਕਰ ਦਿੱਤੀ ਗਈ ਹੈ। ਹੁਣ ਪੰਜਾਬ ਸਰਕਾਰ ਵੱਲੋਂ ਕਰੋਨਾ ਟੀਕਾਕਰਨ ਦੀ ਸਿੰਗਲ ਡੋਜ਼ ਵਾਲਿਆਂ ਲਈ ਬੱਸਾਂ ਵਿਚ ਸਫਰ ਕਰਨ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਓਮੀਕਰੋਨ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਹੋਰ ਵੱਡੇ ਫੈਸਲੇ ਵੀ ਕੀਤੇ ਗਏ ਹਨ।
ਜਿੱਥੇ ਪਹਿਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਧੇਰੇ ਸਖ਼ਤੀ ਕੀਤੀ ਗਈ ਸੀ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਸਖ਼ਤੀ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਲੋਕਾਂ ਨੂੰ ਪਬਲਿਕ ਟਰਾਂਸਪੋਰਟ ਅਤੇ ਧਾਰਮਿਕ ਥਾਵਾਂ ,ਜਨਤਕ ਥਾਵਾਂ ਅਤੇ ਬਜ਼ਾਰਾਂ ਆਦਿ ਵਿੱਚ ਵੀ ਨਹੀਂ ਜਾਣਾ ਚਾਹੀਦਾ। ਜਿਨ੍ਹਾਂ ਲੋਕਾਂ ਨੇ ਹੁਣ ਤੱਕ ਦੋਵੇਂ ਖੁਰਾਕਾਂ ਨਹੀਂ ਲੁਆਈਆਂ ਹਨ। ਉਥੇ ਹੀ ਰੈਸਟੋਰੈਂਟ ਤੇ ਜਿਮ,ਸਿਨੇਮਾ ਹਾਲ ਵਿਚ ਬਿਨਾਂ ਡਬਲ ਡੋਜ਼ ਦੇ ਐਂਟਰੀ ਨਹੀਂ ਕੀਤੀ ਜਾ ਸਕੇਗੀ। ਹੁਣ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਉਨ੍ਹਾਂ ਲੋਕਾਂ ਲਈ ਲੈਣੀਆਂ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ।
ਜਿਨ੍ਹਾਂ ਵੱਲੋਂ ਬੱਸਾਂ ਵਿਚ ਸਫਰ ਕੀਤਾ ਜਾਵੇਗਾ। ਹੁਣ ਪੰਜਾਬ ਵਿੱਚ ਕਰੋਨਾ ਸਬੰਧੀ ਨਵੀਆਂ ਪਾਬੰਦੀਆਂ 15 ਜਨਵਰੀ 2022 ਤੋਂ ਲਾਗੂ ਹੋਣਗੀਆਂ। ਜਿਵੇਂ ਚੰਡੀਗੜ੍ਹ ਵਿੱਚ ਸਭ ਲੋਕਾਂ ਲਈ ਕਰੋਨਾ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਪੰਜਾਬ ਵਿੱਚ ਵੀ ਸਭ ਲੋਕਾਂ ਲਈ ਦੋਨੋ ਖੁਰਾਕਾ ਲਾਜ਼ਮੀ ਕੀਤੀਆਂ ਗਈਆਂ ਹਨ।
Previous Postਭਰ ਜਵਾਨੀ ਚ ਇਸ ਬੋਲੀਵੁਡ ਅਦਾਕਾਰਾ ਨੇ ਦਿੱਤੀ ਆਪਣੀ ਜਾਨ – ਫਿਲਮ ਜਗਤ ਚ ਛਾਇਆ ਸੋਗ
Next Postਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ