ਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਹੋਏ ਏਥੇ 7 ਜਨਵਰੀ ਤੱਕ ਲੱਗ ਗਈ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ 

ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਲਗਾਤਾਰ ਹੁਣ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਲੱਗ ਪਏ ਹਨ ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕੋਰੋਨਾ ਦੀ ਰੋਕਥਾਮ ਵਾਸਤੇ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਓਮੀਕਰੋਨ ਵੈਰੀਏਂਟ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ ਉਥੇ ਹੀ ਇਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਹ ਸਾਰੇ ਸੂਬਿਆਂ ਵਿਚ ਜਿੱਥੇ ਲੋਕਾਂ ਦੀ ਗਿਣਤੀ 50 ਫੀਸਦੀ ਕੀਤੀ ਜਾ ਰਹੀ ਹੈ ਉਥੇ ਹੀ ਰਾਤ ਦਾ ਕਰਫ਼ਿਊ ਵੀ ਬਹੁਤ ਸਾਰੇ ਸੂਬਿਆਂ ਵਿੱਚ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਟੀਕਾਕਰਨ ਅਤੇ ਕੋਰੋਨਾ ਟੈਸਟ ਕਰਵਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਹੁਣ ਉਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਇੱਥੇ ਸੱਤ ਜਨਵਰੀ ਤੱਕ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਕਰੋਨਾ ਦੀ ਤੀਜੀ ਲਹਿਰ ਦਾ ਖ਼ਤਰਾ ਮੰਡਰਾ ਰਿਹਾ ਹੈ।

ਉੱਥੇ ਹੀ ਪਾਬੰਦੀਆਂ ਨੂੰ ਫਿਰ ਤੋਂ ਸਖ਼ਤ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿੱਥੇ ਮਹਾਂਰਾਸ਼ਟਰ ਇਸ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੋ ਰਿਹਾ ਹੈ। ਉੱਥੇ ਹੀ ਹੁਣ ਮੁੰਬਈ ਵਿਚ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੰਬਈ ਪ੍ਰਸ਼ਾਸਨ ਵੱਲੋਂ 30 ਦਸੰਬਰ ਤੋ ਲੈ ਕੇ ਸੱਤ ਜਨਵਰੀ ਤੱਕ 144 ਧਾਰਾ ਲਾਗੂ ਕਰ ਦਿੱਤੀ ਹੈ। ਕਿਉਂਕਿ ਮੁੰਬਈ ਦੇ ਵਿੱਚ ਬੀਤੇ ਦਿਨ 2510 ਕਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਅਚਾਨਕ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੰਬਈ ਪ੍ਰਸ਼ਾਸਨ ਵਧੇਰੇ ਚਿੰਤਾ ਵਿੱਚ ਹੈ। ਦੱਸਿਆ ਗਿਆ ਹੈ ਕਿ ਬੁੱਧਵਾਰ ਨੂੰ ਇਕ ਮਰੀਜ਼ ਦੀ ਮੌਤ ਵੀ ਹੋ ਚੁੱਕੀ ਹੈ।

ਜਿੱਥੇ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਵੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ 30 ਸਤੰਬਰ ਤੋਂ ਲੈ ਕੇ ਸੱਤ ਜਨਵਰੀ ਤੱਕ ਹੋਟਲ, ਰਿਜੋਰਟ, ਪੱਬ, ਬਾਰ ਅਤੇ ਰੈਸਟੋਰੈਂਟਾਂ ਵਿਚ ਕੋਈ ਵੀ ਪਾਰਟੀ ਨਹੀਂ ਕੀਤੀ ਜਾ ਸਕਦੀ। ਉੱਥੇ ਹੀ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਇਨ੍ਹਾਂ ਜਗ੍ਹਾ ਤੇ ਆਉਣ ਵਾਲੇ ਲੋਕਾਂ ਨੂੰ 50 ਫੀਸਦੀ ਬੈਠਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਖੁੱਲ੍ਹੀ ਜਗ੍ਹਾ ਵਿੱਚ ਬੈਠਣ ਵਾਲੇ ਲੋਕਾਂ ਦੀ ਸਮਰੱਥਾ ਨੂੰ 25 ਫੀਸਦੀ ਰੱਖਿਆ ਗਿਆ ਹੈ। ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਅਗਰ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੰਬਈ ਵਿੱਚ ਓਮਿਕਰੋਨ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਇਹ ਧਾਰਾ 144 ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।