ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਵਿਚ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤੇ ਜਾ ਰਹੇ ਹਨ ਚੋਣ ਕਮਿਸ਼ਨ ਵੱਲੋਂ ਅਗਲੇ ਸਾਲ ਹੋਣ ਜਾ ਰਹੀਆਂ ਚੋਣਾ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਵਾਸਤੇ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਉਥੇ ਹੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫ਼ੈਸਲੇ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਅਮਨ ਅਤੇ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾ ਸਕੇ। ਹੁਣ ਪੰਜਾਬ ਵਿਚ ਇਹਨਾਂ ਲੋਕਾਂ ਤੇ ਸਰਕਾਰੀ ਹੁਕਮ ਨਾ ਮੰਨਣ ਉਪਰ ਮਾਮਲੇ ਦਰਜ ਕੀਤੇ ਜਾਣਗੇ।
ਚੋਣਾ ਨੂੰ ਵੇਖਦੇ ਹੋਏ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜਿਲ੍ਹੇ ਅੰਦਰ ਸੁਰੱਖਿਆ ਦੇ ਕਦਮ ਚੁੱਕੇ ਜਾ ਰਹੇ। ਤਾਂ ਜੋ ਚੋਣਾਂ ਦੇ ਸਮੇਂ ਕੋਈ ਵੀ ਗੈਰ-ਸਮਾਜਿਕ ਅਨਸਰ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਉੱਥੇ ਹੀ ਹੁਣ ਪਟਿਆਲਾ ਪੁਲਿਸ ਵੱਲੋਂ ਵੀ ਚੌਕਸੀ ਵਧਾ ਦਿੱਤੀ ਗਈ ਹੈ। ਜਿੱਥੇ ਚੋਣਾਂ ਨਜ਼ਦੀਕ ਦੇਖ ਕੇ ਹੁਣ ਲੋਕਾਂ ਨੂੰ ਆਪਣਾ ਲਾਇਸੰਸੀ ਅਸਲਾ ਪੁਲਿਸ ਕੋਲ ਜਮਾਂ ਕਰਵਾਉਣ ਦੇ ਨਿਰਦੇਸ਼ ਐਸਐਸਪੀ ਹਰਚਰਨ ਸਿੰਘ ਭੁੱਲਰ ਵੱਲੋਂ ਦਿੱਤੇ ਗਏ ਹਨ। ਉੱਥੇ ਹੀ ਸਖ਼ਤੀ ਨਾਲ਼ ਚੇਤਾਵਨੀ ਜਾਰੀ ਕੀਤੀ ਹੈ ਕਿ ਅਗਰ ਕਿਸੇ ਵਿਅਕਤੀ ਵੱਲੋਂ ਜਾਰੀ ਕੀਤੇ ਗਏ ਸਰਕਾਰੀ ਹੁਕਮ ਦੀ ਉਲੰਘਣਾ ਕੀਤੀ ਜਾਂਦੀ ਹੈ।
ਉਹਨਾਂ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਜਿਸ ਵਾਸਤੇ ਉਨ੍ਹਾਂ ਲੋਕਾਂ ਦਾ ਰਿਕਾਰਡ ਦੇਖ ਕੇ ਉਨ੍ਹਾਂ ਦੇ ਖਿਲਾਫ ਕੇਸ ਵੀ ਦਰਜ ਕੀਤੇ ਜਾਣਗੇ। ਕਿਉਂਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ਵੀ ਕਾਫ਼ੀ ਸਖ਼ਤੀ ਕੀਤੀ ਗਈ ਹੈ ਅਤੇ ਕਈ ਤਰਾਂ ਦੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਜਿਸ ਦੇ ਕਾਰਨ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਹਰ ਪਾਸੇ ਪੂਰੀ ਤਰ੍ਹਾਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਚੌਕਸੀ ਵਰਤੀ ਜਾ ਰਹੀ ਹੈ।
ਪੁਲਿਸ ਵੱਲੋਂ ਜਿਥੇ ਸੀਸੀਟੀਵੀ ਕੈਮਰਾ ਉੱਪਰ ਨਜ਼ਰ ਰੱਖੀ ਜਾ ਰਹੀ ਹੈ ਉਥੇ ਹੀ ਕੁਝ ਕੈਮਰੇ ਵੀ ਲਗਾਏ ਗਏ ਹਨ। ਐਸਐਸਪੀ ਭੁੱਲਰ ਵੱਲੋਂ ਰਾਤ ਦੇ ਸਮੇਂ ਚੈਕਿੰਗ ਨੂੰ ਵੀ ਵਧਾ ਦਿੱਤੇ ਜਾਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਹਰਿਆਣਾ ਦੇ ਅਧਿਕਾਰੀਆਂ ਨਾਲ ਵੀ ਦੋ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਚੋਣਾਂ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ।
Previous Postਹੁਣ ਪੰਜਾਬ ਇਥੇ ਵਾਪਰੀ ਬੇਅਦਬੀ ਦੀ ਇਹ ਘਟਨਾ – ਪੁਲਸ ਕਰ ਰਹੀ ਦੋਸ਼ੀਆਂ ਦੀ ਭਾਲ
Next Postਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਹੋਏ ਏਥੇ 7 ਜਨਵਰੀ ਤੱਕ ਲੱਗ ਗਈ ਇਹ ਪਾਬੰਦੀ