ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ – ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਦੁਨੀਆਂ ਵਿੱਚ ਨਵੇਂ ਸਾਲ ਦੀ ਆਮਦ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਕਿ ਆਉਣ ਵਾਲਾ ਵਰ੍ਹਾ ਸਭ ਲੋਕਾਂ ਲਈ ਖੁਸ਼ੀਆਂ ਵਾਲਾ ਹੋਵੇ। ਕਿਉਂਕਿ ਪਿਛਲੇ ਦੋ ਵਰ੍ਹਿਆਂ ਦੇ ਵਿੱਚ ਜਿੱਥੇ ਲੋਕਾਂ ਵੱਲੋਂ ਕਰੋਨਾ ਦੇ ਕਾਰਨ ਭਾਰੀ ਮੁਸੀਬਤਾਂ ਦਾ ਸਾਮ੍ਹਣਾ ਕੀਤਾ ਗਿਆ ਹੈ। ਉੱਥੇ ਹੀ ਇਹ ਕੋੜੀਆਂ ਯਾਦਾਂ ਕਦੇ ਵੀ ਨਹੀਂ ਭੁਲਣ ਵਾਲੀਆਂ। ਇਸ ਦੌਰਾਨ ਹੀ ਬਹੁਤ ਸਾਰੇ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜ ਰਹੀਆ ਹਨ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਨਵੇਂ ਸਾਲ ਦੀ ਆਮਦ ਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਉਨ੍ਹਾਂ ਖੇਤਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਰਹੀਆਂ ਹਨ। ਹੁਣੇ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਜਦੋਂ ਪ੍ਰਸਿੱਧ ਸਾਹਿਤਕਾਰ ਪ੍ਰੋਫੈਸਰ ਕਿਰਪਾਲ ਸਿੰਘ ਯੋਗੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਉਹਨਾਂ ਦੀ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਸੀਨੀਅਰ ਪੱਤਰਕਾਰ ਕੇਪੀ ਸਿੰਘ ਵੱਲੋਂ ਦਿੱਤੀ ਗਈ ਹੈ।

ਜਿਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਪ੍ਰਸਿੱਧ ਪੰਜਾਬੀ ਸਾਹਿਤਕਾਰ ਅਤੇ ਵਿਦਵਾਨ ਪ੍ਰੋਫੈਸਰ ਕ੍ਰਿਪਾਲ ਸਿੰਘ ਯੋਗੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਥੇ ਹੀ ਸ਼ੁੱਕਰਵਾਰ ਦੀ ਅੱਧੀ ਰਾਤ ਦੋ ਵਜੇ ਦੇ ਕਰੀਬ ਉਨ੍ਹਾਂ ਦੇ ਗ੍ਰਹਿ ਸਥਾਨ ਵਿਖੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ। 90 ਸਾਲਾਂ ਦੇ ਇਸ ਸਾਹਿਤਕਾਰ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਸਾਹਿਤ ਜਗਤ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਜਿੱਥੇ ਉਹ ਆਪਣੇ ਜੀਵਨ-ਕਾਲ ਦੌਰਾਨ ਵਖ-ਵਖ ਸਰਗਰਮੀਆਂ ਅਤੇ ਅਨੇਕਾਂ ਸਾਹਿਤਕ ਸੰਸਥਾਵਾਂ ਨਾਲ ਜੁੜੇ ਰਹੇ। ਉੱਥੇ ਹੀ ਇਕ ਉਹ ਜਮਹੂਰੀ ਅਧਿਕਾਰ ਸਭਾ , ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਸਨ। ਜਿੱਥੇ ਉਹ ਇੱਕ ਉਚ ਕੋਟੀ ਦੇ ਵਿਦਵਾਨ ਸਨ ਉਥੇ ਹੀ ਉਨ੍ਹਾਂ ਦੇ ਸੈਂਕੜੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਆਪਣਾ ਨਾਮ ਬਣਾ ਰਹੇ ਹਨ।