ਪੰਜਾਬ ਚ ਇਥੇ ਪਾਣੀ ਨੇ ਮਚਾਤੀ ਭਾਰੀ ਤਬਾਹੀ ਮਚੀ ਹਾਹਾਕਾਰ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਕਰੋਨਾ ਦੇ ਕਾਰਨ ਲੋਕਾਂ ਨੂੰ ਪਹਿਲਾਂ ਹੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆ ਗਈਆਂ ਹਨ। ਉੱਥੇ ਹੀ ਪਿਛਲੇ ਦੋ ਸਾਲਾਂ ਤੋਂ ਜਿੱਥੇ ਕਰੋਨਾ ਦਾ ਕਹਿਰ ਜਾਰੀ ਹੈ ਉਥੇ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਸਾਲ ਦੀ ਸ਼ੁਰੂਆਤ ਤੇ ਜਿਥੇ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਗਈਆਂ ਸਨ ਕਿ ਪਿਛਲੇ ਦੋ ਸਾਲਾਂ ਦੌਰਾਨ ਅਜਿਹੇ ਹਾਲਾਤਾਂ ਦਾ ਸਾਹਮਣਾ ਕੀਤਾ ਹੈ ਉਨ੍ਹਾਂ ਦਾ ਖਾਤਮਾ ਹੋ ਜਾਵੇ ਅਤੇ ਸਭ ਲੋਕਾਂ ਨੂੰ ਇਸ ਵਰ੍ਹੇ ਵਿੱਚ ਇਨ੍ਹਾਂ ਸਭ ਮੁਸ਼ਕਲਾਂ ਤੋਂ ਨਿਜ਼ਾਤ ਮਿਲ ਜਾਵੇ। ਪਰ ਅਜੇ ਤੱਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ।

ਹੁਣ ਪੰਜਾਬ ਵਿੱਚ ਇੱਥੇ ਪਾਣੀ ਵੱਲੋਂ ਭਾਰੀ ਤਬਾਹੀ ਮਚਾਈ ਗਈ ਹੈ ਉੱਥੇ ਹਾਹਾਕਾਰ ਮਚ ਗਈ ਹੈ ਜਿਥੋਂ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਅਧੀਨ ਆਉਣ ਵਾਲੇ ਪਿੰਡ ਰਾਜਾਵਾਲੀ ਤੋਂ ਨਹਿਰੀ ਪਾਣੀ ਦੇ ਕਾਰਨ ਹੋਏ ਭਾਰੀ ਨੁਕਸਾਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿੰਡ ਵਿੱਚ ਨਹਿਰ ਵਿੱਚ ਪਾੜ ਪੈਣ ਕਾਰਨ ਲੋਕਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਜਿੱਥੇ ਇਹ ਘਟਨਾ ਰਾਤ ਦੇ ਸਮੇਂ ਵਾਪਰੀ ਹੈ ਇਸ ਦਾ ਪਤਾ ਉਸ ਸਮੇਂ ਲੱਗਾ ਜਦੋਂ ਪਿੰਡ ਰਾਜਾਵਾਲੀ ਦਾ ਇੱਕ ਕਿਸਾਨ ਸੰਜੀਵ ਕੁਮਾਰ ਵੱਲੋਂ ਰਾਤ ਦੇ ਸਮੇਂ ਲਗਭਗ 12 ਵਜੇ ਦੇ ਕਰੀਬ ਇਹ 20 ਫੁੱਟ ਦਾ ਪਾੜ ਪਿਆ ਹੋਇਆ ਵੇਖਿਆ ਗਿਆ।

ਜਿੱਥੇ ਇਸ ਪਾੜ ਦੇ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਜ਼ਮੀਨ ਪਾਣੀ ਵਿੱਚ ਡੁੱਬ ਗਈ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਤੁਰੰਤ ਹੀ ਨਹਿਰੀ ਵਿਭਾਗ ਨੂੰ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਪਾੜ ਨੂੰ ਪੂਰਾ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਹੈ।

ਸੂਚਨਾ ਮਿਲਦੇ ਹੀ ਨਹਿਰੀ ਵਿਭਾਗ ਵੱਲੋਂ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਰਾਤ ਦੇ ਸਮੇਂ ਹੀ ਨਹਿਰੀ ਪਾਣੀ ਨੂੰ ਰਾਤ ਦੋ ਵਜੇ ਦੇ ਕਰੀਬ ਬੰਦ ਕਰਵਾ ਦਿੱਤਾ ਗਿਆ। ਇੱਥੇ ਹੀ ਸਵੇਰ ਦੇ ਸਮੇਂ ਤੁਰੰਤ ਇਸ ਪਾੜ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਉੱਥੇ ਹੀ ਕਿਸਾਨਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਪਾਣੀ ਦੇ ਕਾਰਨ ਕਿਸਾਨਾਂ ਦੀ ਕਣਕ ਅਤੇ ਕਿੰਨੂ ਦੇ ਬਾਗ ਪਾਣੀ ਨਾਲ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।