ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੀ ਵਧ ਰਹੀ ਦਹਿਸ਼ਤ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰਾਂ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਕਰੋਨਾ ਦਾ ਕਹਿਰ ਦਿਨੋ ਦਿਨ ਏਨਾ ਜ਼ਿਆਦਾ ਵਧ ਰਿਹਾ ਹੈ ਜਿਸ ਨਾਲ ਬਹੁਤ ਸਾਰੇ ਸੂਬਿਆਂ ਵਿਚ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਜਿੱਥੇ ਦਿੱਲੀ ਦੇ ਵਿੱਚ ਵੀ ਬਹੁਤ ਸਾਰੀਆਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਹਰਿਆਣਾ ਦੇ ਪੰਜ ਜਿਲਿਆ ਅਤੇ ਤਾਮਿਲਨਾਡੂ ਦੇ ਵਿੱਚ ਪੂਰੀ ਤਰਾਂ ਲਾਕਡਾਊਨ ਲਗਾ ਦਿੱਤਾ ਗਿਆ ਹੈ ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਉਥੇ ਹੀ ਪੰਜਾਬ ਦੇ ਵਿੱਚ ਵੀ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਿਥੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਹੈ ਉਥੇ ਹੀ ਵਿਦਿਅਕ ਅਦਾਰਿਆਂ ਨੂੰ ਵੀ ਪੂਰਨ ਰੂਪ ਨਾਲ ਬੰਦ ਕੀਤਾ ਗਿਆ ਹੈ।
ਹੁਣ ਇਥੇ ਕਰੋਨਾ ਮਾਮਲਿਆਂ ਵਿਚ ਵਾਧੇ ਨੂੰ ਦੇਖਦੇ ਹੋਏ ਰਾਤ ਦੇ ਕ-ਰ-ਫਿ-ਊ ਦੇ ਸਮੇਂ ਵਿੱਚ ਏਨੇ ਘੰਟਿਆਂ ਦਾ ਵਾਧਾ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਉੱਤਰ ਪ੍ਰਦੇਸ਼ ਦੇ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਉਥੇ ਹੀ ਵਧ ਰਹੇ ਇਨ੍ਹਾਂ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਵੱਲੋਂ ਕੈਬਨਿਟ ਦੀ ਹੰਗਾਮੀ ਮੀਟਿੰਗ ਕੀਤੀ ਗਈ ਹੈ ਅਤੇ ਇਸ ਬੈਠਕ ਵਿੱਚ ਬਹੁਤ ਸਾਰੇ ਫੈਸਲੇ ਲੈਂਦੇ ਹੋਏ ਕਈ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਤਾਂ ਜੋ ਕਰੋਨਾ ਨੂੰ ਘੱਟ ਕੀਤਾ ਜਾ ਸਕੇ।
ਜਿੱਥੇ ਸਰਕਾਰ ਵੱਲੋਂ ਰਾਤ ਦੇ ਕਰਫਿਊ ਵਿਚ ਦੋ ਘੰਟੇ ਦਾ ਵਾਧਾ ਕੀਤਾ ਗਿਆ ਹੈ। ਜਿਸ ਨਾਲ ਹੁਣ ਵੀਰਵਾਰ ਤੋਂ ਸੂਬੇ ਵਿਚ ਰਾਤ ਦਾ ਕਰਫ਼ਿਊ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਉੱਥੇ ਹੀ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਵੀ 15 ਜਨਵਰੀ ਤੱਕ ਛੁੱਟੀਆਂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਕਰੋਨਾ ਦੇ ਮਾਮਲਿਆਂ ਦੇ ਵਾਧੇ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉੱਥੇ ਹੀ ਸੂਬੇ ਅੰਦਰ ਹੋਣ ਵਾਲੇ ਪਰਯਾਗਰਾਜ ਮਾਘ ਮੇਲੇ ਵਿੱਚ ਆਉਣ ਵਾਲੇ ਸਾਰੇ ਸ਼ਰਧਾਲੂਆਂ ਦਾ ਕਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਜਿਸ ਵਿੱਚ ਨੇਗਟਿਵ ਰਿਪੋਰਟ ਹੋਣ ਵਾਲੇ ਸ਼ਰਧਾਲੂਆਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਦੀ ਰਿਪੋਰਟ 48 ਘੰਟਿਆਂ ਤੋਂ ਵਧੇਰੇ ਪੁਰਾਣੀ ਨਹੀਂ ਹੋਣੀ ਚਾਹੀਦੀ। ਉੱਥੇ ਹੀ ਇਸ ਮੇਲੇ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੀਆਂ ਮੁੱਖ ਸਹੂਲਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
Previous Postਭਾਜਪਾ ਦੇ ਸਭ ਤੋਂ ਜਿਆਦਾ ਉਮਰ ਦੇ ਇਸ ਸੀਨੀਅਰ ਨੇਤਾ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ
Next Postਹੋ ਜਾਵੋ ਸਾਵਧਾਨ – ਪੰਜਾਬ ਦੇ ਮੌਸਮ ਬਾਰੇ ਹੁਣ ਜਾਰੀ ਹੋ ਗਿਆ ਇਹ ਵੱਡਾ ਅਲਰਟ ਜਾਰੀ