ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਭ ਪਾਰਟੀਆਂ ਵੱਲੋਂ ਚੋਣ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹੁਣ ਤੱਕ ਜਿੱਥੇ ਪੰਜਾਬ ਵਿੱਚ ਕਾਂਗਰਸ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਡੀਆਂ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ। ਉੱਥੇ ਹੀ 5 ਜਨਵਰੀ ਨੂੰ ਭਾਜਪਾ ਵੱਲੋਂ ਰੈਲੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿੱਥੇ ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿਚ ਰੈਲੀ ਸੀ । ਜਿਸ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚਲਦੀਆਂ ਸਨ । ਪਰ ਅੱਜ ਜਦੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿੱਚ ਪੀ ਜੀ ਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਅਤੇ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਪਹੁੰਚੇ ਤਾਂ ਉੱਥੇ ਸੁਰੱਖਿਆ ਕਮੀ ਦੀ ਕਾਰਨਾਂ ਕਾਰਨ ਉਨ੍ਹਾਂ ਨੂੰ ਆਪਣਾ ਇਹ ਦੌਰਾ ਰੱਦ ਕਰਨਾ ਪਿਆ ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਪੰਜਾਬ ਭਰ ਦੇ ਵੱਖ ਵੱਖ ਥਾਵਾਂ ਤੇ ਕਿਸਾਨਾਂ ਦੇ ਵੱਲੋਂ ਧਰਨੇ ਪ੍ਰਦਰਸ਼ਨ ਕਰ ਕੇ , ਕਾਲੀਆਂ ਝੰਡੀਆਂ ਵਿਖਾ ਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕੀਤਾ ਗਿਆ । ਤੇ ਹੁਣ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋ ਇਸ ਦੌਰੇ ਨੂੰ ਰੱਦ ਕਰ ਕੇ ਉਹ ਦਿੱਲੀ ਪਰਤ ਗਏ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਗ੍ਰਹਿ ਮੰਤਰਾਲੇ ਦੇ ਕੋਲੋਂ ਸੁਰੱਖਿਆ ਨੂੰ ਲੈ ਕੇ ਰਿਪੋਰਟ ਵੀ ਮੰਗੀ ਗਈ ਹੈ ।
ਹੁਣ ਇਸੇ ਵਿਚਕਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵੱਲੋਂ ਵੀ ਇਸ ਪੂਰੇ ਮਾਮਲੇ ਸਬੰਧੀ ਆਪਣੀ ਪ੍ਰਤੀਕਿਰਿਆ ਦਿੱਤੀ ਗਈ ਹੈ।ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਇੱਕ ਟਵੀਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਅਜਿਹੀ ਲਾਪਰਵਾਹੀ ਅਸਵੀਕਾਰਯੋਗ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਵਿਸਥਾਰਪੂਰਵਕ ਰਿਪੋਰਟ ਮੰਗੀ ਗਈ ਹੈ ।
ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ‘ਚ ਅੱਜ ਦੀ ਕਾਂਗਰਸ ਪਾਰਟੀ ਕਿਵੇਂ ਸੋਚਦੀ ਹੈ ਤੇ ਕੰਮ ਕਰਦੀ ਹੈ , ਇਹ ਇਸ ਦਾ ਟ੍ਰੇਲਰ ਹੈ। ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਆਪਣੇ ਕੀਤੇ ਲਈ ਭਾਰਤ ਦੇ ਲੋਕਾਂ ਤੋਂ ਮੁਆਫ਼ੀ ਮੰਗੀ ਹੈ। ਉੱਥੇ ਹੀ ਹੁਣ ਪੰਜਾਬ ਸਰਕਾਰ ਵੀ ਇਸ ਪੂਰੇ ਮਾਮਲੇ ਤੋਂ ਬਾਅਦ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ ਤੇ ਲਗਾਤਾਰ ਹੀ ਉਨ੍ਹਾਂ ਵੱਲੋਂ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ ।
Home ਤਾਜਾ ਖ਼ਬਰਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਆ ਗਿਆ ਇਹ ਵੱਡਾ ਬਿਆਨ PM ਮੋਦੀ ਦੇ ਪੰਜਾਬ ਦੌਰੇ ਤੇ ਰੱਦ ਹੋਈ ਰੈਲੀ ਨੂੰ ਲੈ ਕੇ
ਤਾਜਾ ਖ਼ਬਰਾਂ
ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਆ ਗਿਆ ਇਹ ਵੱਡਾ ਬਿਆਨ PM ਮੋਦੀ ਦੇ ਪੰਜਾਬ ਦੌਰੇ ਤੇ ਰੱਦ ਹੋਈ ਰੈਲੀ ਨੂੰ ਲੈ ਕੇ
Previous Postਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਇਹ ਕੰਮ ਫੋਟੋ ਪਾ ਕੇ ਖੁਦ ਦਿੱਤੀ ਜਾਣਕਾਰੀ
Next Postਪ੍ਰਧਾਨ ਮੰਤਰੀ ਮੋਦੀ ਦੀ ਵਾਪਸੀ ਦੇ ਤੁਰੰਤ ਬਾਅਦ ਚੰਨੀ ਸਰਕਾਰ ਨੇ ਕਰਤੀ ਇਹ ਵੱਡੀ ਕਾਰਵਾਈ – ਤਾਜਾ ਵੱਡੀ ਖਬਰ