ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਉਸ ਸਮੇਂ ਵਾਹਨ ਚਾਲਕਾਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਜਿੱਥੇ ਕੁਝ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਉਥੇ ਹੀ ਬਹੁਤ ਸਾਰੇ ਹਾਦਸੇ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਦੇ ਹਨ। ਵਾਪਰਨ ਵਾਲੇ ਸੜਕ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਦੀ ਹੋਈ ਮੌਤ ਕਾਰਨ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।
ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਹੱਸਦੇ-ਖੇਡਦੇ ਪਰਿਵਾਰ ਵਿਚ ਮਾਤਮ ਪਿਆ ਹੈ ਜਿਥੇ 25 ਸਾਲਾ ਦੀ ਕੁੜੀ ਦੀ ਇਸ ਤਰ੍ਹਾਂ ਅਚਾਨਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ। ਜਿਥੇ ਬੀਤੇ ਦਿਨੀਂ ਇੱਕ ਕਾਰ ਅਤੇ ਟਰੱਕ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਸੀ। ਉੱਥੇ ਹੀ ਕਾਰ ਵਿੱਚ ਇੱਕ ਪੱਚੀ ਸਾਲਾਂ ਦੀ ਲੜਕੀ ਆਪਣੇ ਭਰਾ ਨਾਲ ਕੀਤੇ ਜਾ ਰਹੀ ਸੀ ਜੋ ਇਸ ਹਾਦਸੇ ਦਾ ਸ਼ਿਕਾਰ ਹੋ ਗਈ।
ਦੱਸਿਆ ਗਿਆ ਹੈ ਕਿ ਇਹ ਮ੍ਰਿਤਕ ਲੜਕੀ ਕਨਨ ਜੁਨੇਜਾ ਜਲੰਧਰ ਦੇ ਇਕ ਵੱਡੇ ਬਿਜਨਸਮੈਨ ਦੀ ਬੇਟੀ ਸੀ। ਕ੍ਰਿਸ਼ਨਾ ਇੰਜੀਨੀਅਰਿੰਗ ਵਰਕਸ ਫੈਕਟਰੀ ਦੇ ਮਾਲਕ ਦੀ ਬੇਟੀ ਕਨਨ ਜੁਨੇਜਾ ਆਪਣਾ ਬਿਜਨਸ ਚਲਾ ਰਹੀ ਸੀ ,ਕਿਉਂਕਿ ਉਹ ਇਕ ਆਰਕੀਟੈਕਟ ਵੀ ਸੀ। ਇਸ ਹਾਦਸੇ ਵਿਚ ਜਿਥੇ ਕਨਨ ਜੁਨੇਜਾ ਗੰਭੀਰ ਰੂਪ ਨਾਲ ਜ਼ਖਮੀ ਹੋਈ ਸੀ।
ਉੱਥੇ ਹੀ ਉਸ ਨੂੰ ਇੱਕ ਜਲੰਧਰ ਦੇ ਹੀ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਹਸਪਤਾਲ ਵਿੱਚ ਜੇਰੇ ਇਲਾਜ ਸੀ। ਜਿਸ ਦੇ ਸਿਰ ਉੱਪਰ ਡੂੰਘੀ ਸੱਟ ਲੱਗੀ ਹੋਈ ਸੀ ਜਿਸ ਦੇ ਕਾਰਨ ਚਾਰ ਦਿਨ ਜਿੰਦਗੀ ਅਤੇ ਮੌਤ ਦੇ ਵਿਚਕਾਰਲੇ ਜੂਝਦੀ ਰਹੀ। ਅੰਤ ਫੇਰ ਕਨਨ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈ। ਉਸ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਪੰਜਾਬ ਸਰਕਾਰ ਨੂੰ ਪਈ ਨਵੀਂ ਚਿੰਤਾ ਅੰਮ੍ਰਿਤਸਰ ਏਅਰਪੋਰਟ ਤੋਂ ਇਹ 13 ਜਾਣੇ ਹੋ ਗਏ ਫਰਾਰ – ਪਈਆਂ ਭਾਜੜਾਂ
Next Post12 ਵਾਰ ਲਗਵਾਈ ਇਸ 84 ਸਾਲਾਂ ਦੇ ਬਜ਼ੁਰਗ ਨੇ ਵੈਕਸੀਨ – ਕਾਰਨ ਜਾਣ ਸਭ ਰਹਿ ਗਏ ਹੈਰਾਨ