ਆਈ ਤਾਜਾ ਵੱਡੀ ਖਬਰ
ਕਰੋਨਾ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਉਥੇ ਹੀ ਵਿਦਿਆਰਥੀਆਂ ਦੀ ਪੜਾਈ ਨੂੰ ਆਨਲਾਈਨ ਜਾਰੀ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪਿਛਲੇ 2 ਸਾਲਾਂ ਦੌਰਾਨ ਕਰੋਨਾ ਦੇ ਚੱਲਦੇ ਹੋਏ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਕਿਉਂਕਿ ਬੱਚਿਆ ਨੂੰ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਉਣ ਲਈ ਸਰਕਾਰ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਬਹੁਤ ਲੰਮਾ ਸਮਾਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਸੀ ,ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਖੋਲ੍ਹਿਆ ਗਿਆ ਸੀ। ਪੰਜਾਬ ਵਿਚ ਹੁਣ ਕਰੋਨਾ ਦੀ ਤੀਜੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਫਿਰ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਸਨ ਜੋ ਕਿ 15 ਜਨਵਰੀ ਤੱਕ ਬੰਦ ਕੀਤੇ ਗਏ ਹਨ।
ਹੁਣ ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਐਲਾਨ ਹੋ ਗਿਆ ਹੈ। ਪੰਜਾਬ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਣ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਜਿੱਥੇ 7 ਜਨਵਰੀ ਤੋਂ ਪਹਿਲੇ ਟਰਮ ਦੀਆਂ ਪ੍ਰੀਖਿਆਵਾਂ ਸ਼ੁਰੂ ਕੀਤੀਆਂ ਜਾਣੀਆਂ ਸਨ। ਉੱਥੇ ਹੀ ਇਨ੍ਹਾਂ ਨੂੰ ਅਜੇ ਮੁਲਤਵੀ ਕਰ ਦਿੱਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ਨੂੰ ਇੱਕ ਵਾਰ ਮੁੜ ਤੋਂ ਮੁਲਤਵੀ ਕੀਤੇ ਜਾਣ ਦੀ ਜਾਣਕਾਰੀ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਵੱਲੋਂ ਦਿੱਤੀ ਗਈ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਹੈ ਕਿ ਜਿੱਥੇ ਪ੍ਰੀਖਿਆ ਨੂੰ ਮੁਲਤਵੀ ਕੀਤਾ ਗਿਆ ਹੈ ਉਥੇ ਹੀ ਨਵੀਂ ਡੇਟਸ਼ੀਟ ਨੂੰ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਦੋ ਹਫਤੇ ਪਹਿਲਾਂ ਹੀ ਜਾਰੀ ਕੀਤਾ ਜਾਵੇਗਾ। ਜਿਸ ਦੀ ਜਾਣਕਾਰੀ ਵਿਦਿਆਰਥੀਆ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਅਤੇ ਅਖਬਾਰਾਂ ਰਾਹੀ ਮਿਲ ਜਾਵੇਗੀ।
ਉਥੇ ਹੀ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਵੀ ਆਖਿਆ ਗਿਆ ਹੈ ਕਿ ਉਹ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਚੈਕ ਕਰ ਸਕਦੇ ਹਨ। ਉੱਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੇ ਆਰ ਮਹਿਰੋਕ ਨੇ ਦੱਸਿਆ ਹੈ ਕਿ ਇਹ ਪ੍ਰੀਖਿਆਵਾਂ ਕੁਝ ਚੋਣਵੇ ਵਿਸ਼ੇ ਦੀਆਂ ਪ੍ਰੀਖਿਆਵਾਂ ਦੀਆਂ ਮਿਤੀਆਂ ਕਲੈਸ਼ ਹੋਣ ਦੇ ਕਾਰਨ ਅਤੇ ਕੁਝ ਨਾ ਟਾਲਣਯੋਗ ਪ੍ਰਸ਼ਾਸਨਿਕ ਕਾਰਨਾਂ ਕਰਕੇ ਰੱਦ ਕੀਤੀਆਂ ਜਾ ਰਹੀਆਂ ਹਨ।
Previous Postਪੰਜਾਬ ਚ ਇਥੇ ਪਏ ਭਾਰੀ ਗੜੇ ਇਸ ਤਰਾਂ ਦਾ ਰਹੇਗਾ ਆਉਣ ਵਾਲਾ ਮੌਸਮ – ਤਾਜਾ ਵੱਡੀ ਖਬਰ
Next Postਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲੈ ਕੇ ਕਰਤਾ ਇਹ ਵੱਡਾ ਖੁਲਾਸਾ ਪਾਕਿਸਤਾਨੋਂ ਇਮਰਾਨ ਖਾਨ ਦੇ ਆਏ ਮੈਸਿਜ ਬਾਰੇ