ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਚ ਏਥੇ ਹਸਪਤਾਲਾਂ ਚ ਕੀਤੇ ਗਏ ਇਹ ਖਾਸ ਪ੍ਰਬੰਧ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਰੋਨਾ ਦੀ ਇਸ ਤੀਜੀ ਲਹਿਰ ਦੀ ਲਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਕਿਉਂਕਿ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬੀਤੇ ਦਿਨ ਜਿੱਥੇ ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਤਰੀ ਮੰਡਲ ਨਾਲ ਹੰਗਾਮੀ ਮੀਟਿੰਗ ਕੀਤੀ ਗਈ ਸੀ ਅਤੇ ਜਿਸ ਵਿੱਚ ਫੈਸਲੇ ਲੈਣ ਤੋਂ ਬਾਅਦ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ, ਅਤੇ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਸੂਬੇ ਅੰਦਰ ਟੀਕਾਕਰਣ ਅਤੇ ਇਲਾਜ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਤਾਂ ਜੋ ਇਸ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।

ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਹਸਪਤਾਲਾਂ ਵਿੱਚ ਖਾਸ ਪ੍ਰਬੰਧ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੋਗਾ ਜ਼ਿਲੇ ਦੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮੋਗਾ ਜ਼ਿਲੇ ਦੇ ਸਰਕਾਰੀ ਹਸਪਤਾਲ ਦੇ ਐਸ ਐਮ ਓ ਸੁਖਜੀਤ ਸਿੰਘ ਨੇ ਦੱਸਿਆ ਹੈ ਕਿ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿਥੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਉਥੇ ਹੀ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵੀ ਵਧਾ ਦਿਤਾ ਗਿਆ ਹੈ।

ਮੋਗਾ ਜ਼ਿਲੇ ਦੇ ਸਰਕਾਰੀ ਹਸਪਤਾਲ ਵਿੱਚ ਕਰੋਨਾ ਦੇ ਮਰੀਜ਼ਾਂ ਵਾਸਤੇ 80 ਬਿਸਤਰਿਆਂ ਦਾ ਵੱਖਰਾ ਵਾਰਡ ਬਣਾਇਆ ਗਿਆ ਹੈ। ਜਿਸ ਵਿਚ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਲਈ ਲਗਾਏ ਗਏ ਬੈਡ ਲਗਾਏ ਗਏ ਹਨ। ਸਰਕਾਰੀ ਹਸਪਤਾਲਾਂ ਦੇ ਮੁਕਾਬਲੇ ਜਿੱਥੇ ਨਿੱਜੀ ਹਸਪਤਾਲਾਂ ਵਿੱਚ ਆਕਸੀਜਨ ਅਤੇ ਵੈਂਟੀਲੇਟਰ ਮੌਜੂਦ ਹਨ।

ਉਥੇ ਹੀ ਸਰਕਾਰੀ ਹਸਪਤਾਲਾਂ ਵਿੱਚ ਵੀ ਇਹ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਥੇ ਹੀ ਲੋਕਾਂ ਨੂੰ ਲਾਗੂ ਕੀਤੀਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਆਪਣਾ ਟੀਕਾਕਰਣ ਜਲਦ ਮੁਕੰਮਲ ਕਰਵਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ।