ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਵੀ ਸਖਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਪੰਜਾਬ ਪਹੁੰਚਣ ਤੇ ਕਰੋਨਾ ਟੈਸਟ ਕੀਤਾ ਜਾ ਰਿਹਾ ਹੈ। ਬੀਤੇ ਦੋ ਦਿਨਾਂ ਦੌਰਾਨ ਜਿਥੇ ਅੰਮ੍ਰਿਤਸਰ ਇਟਲੀ ਤੋਂ ਆਉਣ ਵਾਲੀਆਂ ਉਡਾਨਾਂ ਵਿੱਚ ਬਹੁਤ ਸਾਰੇ ਯਾਤਰੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਉਥੇ ਹੀ ਲੋਕਾਂ ਨੂੰ ਵੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਥੇ ਸੂਬਾ ਸਰਕਾਰ ਚਿੰਤਾ ਵਿੱਚ ਹੈ ਉਥੇ ਹੀ ਵੱਖ-ਵੱਖ ਸੰਸਥਾਵਾਂ ਵੱਲੋਂ ਵੀ ਇਸ ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
ਹੁਣ ਵਿਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਕਰਨਾ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਲਗਾਤਾਰ ਕਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਉਥੇ ਹੀ ਨਵੇਂ ਵਾਇਰਸ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧੇ ਹੋਏ ਦਰਜ ਕੀਤੇ ਜਾ ਰਹੇ ਹਨ। ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਵਾਸਤੇ ਅਤੇ ਆਉਣ ਵਾਲੀ ਸੰਗਤ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।
ਜਿਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।
ਉਥੇ ਹੀ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਪ੍ਰੀਕਰਮਾਂ ਵਿਚ ਸੈਨੇਟਾਈਜ਼ਰ ਤੇ ਮਾਸਕ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਰ ਦਰਸ਼ਨਾਂ ਵਾਸਤੇ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਲਈ ਸ਼ਰਧਾਲੂਆਂ ਨੂੰ ਦਰਸ਼ਨੀ ਡਿਓੜੀ ਅਤੇ ਹਰਿਮੰਦਰ ਸਾਹਿਬ ਵਿਚ ਮਾਸਕ ਉਤਾਰਨਾ ਹੋਵੇਗਾ। ਸ਼ਰਧਾਲੂਆਂ ਦੀ ਸੁਰੱਖਿਆ ਵਾਸਤੇ ਜਿੱਥੇ ਸਫਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਸਾਰੇ ਪ੍ਰਵੇਸ਼ ਮਾਰਗਾ ਨੂੰ ਸੈਨੇਟਾਈਜ਼ਰ ਵੀ ਕੀਤਾ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਲਈ ਆਈ ਵੱਡੀ ਖਬਰ – ਕਰਨਾ ਪਵੇਗਾ ਇਹ ਕੰਮ
Previous Postਇਸ ਸ਼ਖ਼ਸ ਨੂੰ ਇਸ ਤਰਾਂ ਦਿੱਤੀ ਗਈ ਇੱਛਾ ਮੌਤ – ਬਣਿਆ ਪਹਿਲਾ ਨਾਗਰਿਕ ਆਪਣੀ ਮਰਜੀ ਨਾਲ ਮਰਨ ਵਾਲਾ
Next Postਇਸ ਕਾਰਨ ਕਰਫਿਊ ਚ ਢਿਲ ਦੇਣ ਬਾਰੇ ਇਥੇ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ