ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਕੀਤੇ ਗਏ ਇਸ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਜਿੱਥੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਬਹੁਤ ਸਖਤ ਹਦਾਇਤਾਂ ਲਾਗੂ ਕੀਤੀਆਂ ਹਨ ਉਥੇ ਹੀ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਵੀ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਪੰਜਾਬ ਵਿੱਚ ਸ਼ਾਂਤਮਈ ਮਾਹੌਲ ਨੂੰ ਸਥਾਪਤ ਰੱਖਿਆ ਜਾ ਸਕੇ। ਹੁਣ ਚੋਣ ਜਾਬਤਾ ਲੱਗਣ ਮਗਰੋਂ ਪੰਜਾਬ ਵਿੱਚੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕਾਰਵਾਈ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ। ਉਥੇ ਹੀ ਕੁਝ ਲੋਕਾਂ ਵੱਲੋਂ ਨਸ਼ੀਲੇ ਪਦਾਰਥ ਅਤੇ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਚੋਣ ਅਫ਼ਸਰ ਡਾ ਐਸ ਕਰੁਣਾ ਰਾਜੂ ਨੇ ਦੱਸਿਆ ਹੈ ਕਿ ਅਜਿਹੇ ਲੋਕਾਂ ਨੂੰ ਕਾਬੂ ਕਰਨ ਵਾਸਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ, ਇਨ੍ਹਾਂ ਸਭ ਟੀਮਾਂ ਵੱਲੋਂ ਪੰਜਾਬ ਵਿੱਚੋਂ 79766.512 ਲੀਟਰ ਸ਼ਰਾਬ ਕਾਬੂ ਕੀਤੀ ਗਈ ਹੈ, ਜਿਸ ਦੀ ਮਾਰਕੀਟ ਵਿੱਚ ਕੁੱਲ ਕੀਮਤ 24 ਲੱਖ ਦੇ ਕਰੀਬ ਬਣਦੀ ਹੈ। ਇਸ ਤਰ੍ਹਾਂ ਹੀ ਪੰਜਾਬ ਸੂਬੇ ਵਿਚੋਂ ਚਾਰ ਲੱਖ ਰੁਪਏ ਦੀ ਨਗਦ ਰਾਸ਼ੀ ਜ਼ਬਤ ਕੀਤੀ ਗਈ ਹੈ
ਅਤੇ ਇਸ ਤੋਂ ਇਲਾਵਾ 23.366 ਕਰੋੜ ਦੇ ਨਸ਼ੀਲੇ ਪਦਾਰਥ ਵੀ ਕਾਬੂ ਕੀਤੇ ਗਏ ਹਨ। ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਗੈਰ-ਜ਼ਮਾਨਤੀ ਵਰੰਟ ਦੇ ਤਹਿਤ 998 ਮਾਮਲੇ ਦਰਜ ਕੀਤੇ ਗਏ ਹਨ ਅਤੇ 873 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ 125 ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਵਾਸਤੇ ਪੰਜਾਬ ਵਿੱਚ 2422 ਪੁਲਿਸ ਦੇ ਨਾਕੇ ਸਥਾਪਤ ਕੀਤੇ ਗਏ ਹਨ ਜਿਥੇ ਅਜਿਹੇ ਲੋਕਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਤਾਂ ਜੋ ਪੰਜਾਬ ਦੇ ਅਮਨ,ਤੇ ਸ਼ਾਂਤੀ ਦੇ ਮਾਹੌਲ ਵਿੱਚ ਕੋਈ ਵੀ ਰੁਕਾਵਟ ਪੈਦਾ ਨਾ ਹੋਵੇ।
Previous Postਸਨਿਚਰਵਾਰ ਅਤੇ ਐਤਵਾਰ ਦੇ ਕਰਫਿਊ ਨੂੰ ਲੈ ਕੇ ਏਥੇ ਲਿਆ ਗਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ
Next Postਮੀਟਿੰਗ ਚ ਜਦੋਂ ਆਮਨੇ ਸਾਹਮਣੇ ਹੋ ਗਏ ਚੰਨੀ ਅਤੇ ਮੋਦੀ ਤਾਂ ਚੰਨੀ ਨੇ ਮਾਰਿਆ ਇਹ ਸ਼ੇਅਰ – ਰੈਲੀ ਵਾਲੀ ਘਟਨਾ ਤੇ