ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿਥੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਤੋਂ ਬਾਅਦ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਵਿੱਚ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਪੰਜਾਬ ਵਿੱਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਜੋ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹਿੰਦਾ ਹੈ। ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਬਾਕੀ ਜਗਹਾ ਨੂੰ ਵੀ 50 ਫੀਸਦੀ ਸਮਰਥਨ ਨਾਲ ਖੋਲੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਉੱਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ ਤਾਂ ਜੋ ਇਸ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ। ਲੋਕਾਂ ਨੂੰ ਵੱਧ ਤੋਂ ਵੱਧ ਆਪਣਾ ਕਰੋਨਾ ਟੀਕਾਕਰਨ ਅਤੇ ਕਰੋਨਾ ਟੈਸਟ ਕਰਵਾਏ ਜਾਣ ਦੀਆਂ ਹਦਾਇਤਾ ਵੀ ਲਾਗੂ ਕੀਤੀਆਂ ਗਈਆਂ ਹਨ।
ਹੁਣ ਇਥੇ ਸ਼ਨੀਵਾਰ ਅਤੇ ਐਤਵਾਰ ਦੇ ਕਰਫ਼ਿਊ ਨੂੰ ਲੈ ਕੇ ਇਹ ਵੱਡਾ ਫੈਸਲਾ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਸਾਰੇ ਪੰਜਾਬ ਵਿੱਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ ਉਥੇ ਹੀ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਚੰਡੀਗੜ੍ਹ ਵਿੱਚ ਹਫਤਾਵਾਰੀ ਸ਼ਨੀਵਾਰ ਅਤੇ ਐਤਵਾਰ ਦਾ ਕਰਫਿਊ ਨਹੀਂ ਲਗਾਇਆ ਜਾਵੇਗਾ। ਜਿਸ ਬਾਰੇ ਫ਼ੈਸਲਾ ਲੈਂਦੇ ਹੋਏ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਨ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਵਿੱਚ ਕੀਤੀ ਗਈ ਵਾਰ ਰੂਮ ਦੀ ਬੈਠਕ ਵਿੱਚ ਲਿਆ ਗਿਆ ਹੈ।
ਜਿੱਥੇ ਲਏ ਗਏ ਇਸ ਫੈਸਲੇ ਦੇ ਤਹਿਤ ਹੁਣ ਚੰਡੀਗੜ੍ਹ ਦੇ ਵਿੱਚ ਸਾਰੇ ਹੋਟਲ ਕੈਫੇ ਰਾਤ ਦਸ ਵਜੇ ਤਕ ਖੁੱਲ੍ਹੇ ਰਹਿ ਸਕਦੇ ਹਨ। ਉਥੇ ਹੀ ਹੋਮ ਡਿਲਵਰੀ ਦੀ ਇਜ਼ਾਜ਼ਤ ਅੱਧੀ ਰਾਤ ਤੋਂ ਬਾਅਦ ਨਹੀਂ ਦਿੱਤੀ ਜਾਵੇਗੀ। ਉੱਥੇ ਹੀ ਇਸ ਫੈਸਲੇ ਵਿਚ ਉਨ੍ਹਾਂ ਔਰਤਾਂ ਨੂੰ ਘਰ ਤੋਂ ਕੰਮ ਕਰਨ ਦੀ ਰਾਹਤ ਦਿੱਤੀ ਗਈ ਹੈ, ਜੋ ਵਿਕਲਾਂਗ ਅਤੇ ਗਰਭਵਤੀ ਹਨ, ਜੋ ਘਰ ਵਿਚ ਸੁਰੱਖਿਅਤ ਰਹਿ ਕੇ ਆਪਣਾ ਕੰਮ ਕਰ ਸਕਣ।
ਉਥੇ ਹੀ ਲੋਕਾਂ ਨੂੰ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਜਿਹੜੇ ਲੋਕ ਲਾਗੂ ਕੀਤੇ ਗਏ ਆਦੇਸ਼ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਦੇ ਖਿਲਾਫ਼ ਚਲਾਨ ਕੱਟਣ ਦੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
Previous Postਨੌਜਵਾਨ ਛੱਤ ਤੇ ਪਤੰਗ ਉਦਾ ਰਿਹਾ ਸੀ ਪਰ ਅਚਾਨਕ ਵਾਪਰ ਗਿਆ ਇਹ ਭਿਆਨਕ ਹਾਦਸਾ – ਪਈਆਂ ਭਾਜੜਾਂ
Next Postਚੋਣ ਜਾਬਤਾ ਲਗਣ ਮਗਰੋਂ ਹੁਣ ਪੰਜਾਬ ਚੋਂ ਆਈ ਇਹ ਵੱਡੀ ਖਬਰ – ਹੋਈ ਇਹ ਕਾਰਵਾਈ