ਇਸ ਕਾਰਨ ਪੰਜਾਬ ਚ ਵੋਟਾਂ ਦੀ ਤਰੀਕ ਬਦਲਣ ਨੂੰ ਲੈ ਕੇ CM ਚੰਨੀ ਵਲੋਂ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਗਈ ਚਿੱਠੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚੱਲਦੇ ਪੰਜਾਬ ਦੀ ਹਰ ਇਕ ਸਿਆਸੀ ਪਾਰਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ । ਚੋਣ ਕਮਿਸ਼ਨ ਦੇ ਵੱਲੋਂ ਹੁਣ ਸਿਆਸੀ ਪਾਰਟੀਆਂ ਨੂੰ ਪੰਦਰਾਂ ਤਰੀਕ ਤਕ ਕਿਸੇ ਵੀ ਤਰ੍ਹਾਂ ਦਾ ਚੋਣ ਪ੍ਰਚਾਰ ਕਰਨ ਤੇ ਰੋਕ ਲਗਾਈ ਗਈ ਹੈ । ਜਿਸ ਦੇ ਚੱਲਦੇ ਹੁਣ ਵੱਖ ਵੱਖ ਸਿਆਸੀ ਪਾਰਟੀਆਂ ਵਰਚੁਅਲ ਮੀਟਿੰਗਾਂ ਕਰ ਕੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ ਚਰਚਾ ਕਰ ਰਹੀਆਂ ਹਨ । ਇਸੇ ਵਿਚਕਾਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਚੋਣ ਕਮਿਸ਼ਨ ਨੂੰ ਇੱਕ ਚਿੱਠੀ ਲਿਖ ਦਿੱਤੀ ਹੈ ਤੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਚਿੱਠੀ ਲਿਖ ਕੇ ਚੋਣਾਂ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਸੋਲ਼ਾਂ ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਹੈ । ਇਸ ਮੌਕੇ ਉੱਤਰ ਪ੍ਰਦੇਸ਼ ਦੇ ਬੀਕਾਨੇਰ ਸਥਿਤ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੁੰਦੀਆਂ ਹਨ । ਜਿਸ ਦੇ ਚੱਲਦੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਚੋਣਾਂ ਨੂੰ ਮੁਲਤਵੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖੀ ਗਈ ਹੈ । ਪੰਜਾਬ ਵਿੱਚ ਲਗਭਗ ਬੱਤੀ ਪ੍ਰਤੀਸ਼ਤ ਅਨੁਸੂਚਿਤ ਜਾਤੀ ਭਾਈਚਾਰਾ ਹੈ ਤੇ ਦੱਸ ਤੋਂ ਸੋਲ਼ਾਂ ਫਰਵਰੀ ਦਰਮਿਆਨ ਸਭ ਤੋਂ ਵੱਧ ਲੋਕ ਉੱਤਰ ਪ੍ਰਦੇਸ਼ ਵਿੱਚ ਹੋਣਗੇ ।

ਇਸ ਕਾਰਨ ਉਹ ਚੋਣਾਂ ਵਿਚ ਵੋਟਾਂ ਨਹੀਂ ਪਾ ਸਕਣਗੇ । ਜਿਸ ਦੇ ਚੱਲਦੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਕਿਹਾ ਗਿਆ ਹੈ ਕਿ ਪੰਜ ਤੋਂ ਛੇ ਦਿਨ ਵੋਟਾਂ ਨੂੰ ਅੱਗੇ ਵਧਾਇਆ ਜਾਵੇ ਤਾ ਜੋ ਇਸ ਕਾਰਨ ਵਾਰਾਣਸੀ ਜਾਣ ਵਾਲੇ ਕਰੀਬ ਵੀਹ ਲੱਖ ਲੋਕ ਆਪਣੇ ਵੋਟ ਦੀ ਸਹੀ ਵਰਤੋਂ ਕਰ ਸਕਣ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਕਾਰਜਕਰਤਾਵਾਂ ਦੇ ਵੱਲੋਂ ਵੀ ਇਹ ਮੰਗ ਵਾਰ ਵਾਰ ਰੱਖੀ ਜਾ ਰਹੀ ਸੀ । ਸੋ ਜਿੱਥੇ ਇਕ ਪਾਸੇ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਕਾਫੀ ਖਲਬਲੀ ਮੱਚੀ ਹੋਈ ਹੈ, ਉੱਥੇ ਹੀ ਹੁਣ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ ।