ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਹੋਣ ਵਾਲੀ ਬੱਦਲਵਾਈ ਅਤੇ ਠੰਢੀਆਂ ਹਵਾਵਾਂ ਦੇ ਕਾਰਨਾਂ ਜਿੱਥੇ ਤਾਪਮਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਉੱਥੇ ਹੀ ਇਸ ਠੰਡ ਦੇ ਮੌਸਮ ਵਿੱਚ ਲੋਕਾਂ ਨੂੰ ਪੈਣ ਵਾਲੀ ਧੁੰਦ ਦੇ ਕਾਰਨ ਆਉਣ ਜਾਣ ਵਿੱਚ ਵੀ ਕਈ ਤਰਾਂ ਦੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਸਮ ਦੇ ਦੌਰਾਨ ਜਿੱਥੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਉਥੇ ਹੀ ਲੋਕਾਂ ਨੂੰ ਇਹ ਅਹਿਤਿਆਤ ਵਰਤਣ ਦੇ ਆਦੇਸ਼ ਵੀ ਲਾਗੂ ਕੀਤੇ ਜਾਂਦੇ ਹਨ। ਸਮੇਂ ਸਮੇਂ ਤੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ।
ਇਸ ਸਮੇਂ ਸੂਬੇ ਅੰਦਰ ਜਿਥੇ ਕੋਰੋਨਾ ਦੇ ਪ੍ਰਸਾਰ ਨੂੰ ਲੈ ਕੇ ਅਤੇ ਚੋਣਾਂ ਦੇ ਮਾਹੌਲ ਨੂੰ ਲੈ ਕੇ ਬਹੁਤ ਸਾਰੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਿਆ ਜਾ ਸਕੇ। ਉਥੇ ਹੀ ਸਭ ਜ਼ਿਲਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ ਇੱਥੇ ਸਵੇਰੇ ਸਾਢੇ 9 ਤੋਂ ਸ਼ਾਮ ਸਾਢੇ ਚਾਰ ਵਜੇ ਤੱਕ ਲਈ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਵਿੱਚ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵਧੀਕ ਡਿਪਟੀ ਕਮਿਸ਼ਨਰ ਹਰਚਰਨ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਸਾਰੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਉਨ੍ਹਾਂ ਵੱਲੋਂ ਮੋਗਾ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਠੰਡ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਤਬਦੀਲ ਕਰ ਦਿੱਤਾ ਹੈ। ਜਿੱਥੇ ਹੁਣ ਮੋਗਾ ਜ਼ਿਲੇ ਅਧੀਨ ਆਉਣ ਵਾਲੇ ਸਾਰੇ ਸੇਵਾ ਕੇਂਦਰ ਸਵੇਰੇ ਸਾਢੇ ਨੌਂ ਵਜੇ ਤੋਂ ਸ਼ਾਮ ਸਾਢੇ ਚਾਰ ਵਜੇ ਤੱਕ ਬੰਦ ਕਰ ਦਿੱਤੇ ਜਾਣਗੇ। ਸੇਵਾ ਕੇਂਦਰਾਂ ਦਾ ਇਹ ਸਮਾਂ 31 ਜਨਵਰੀ 2022 ਤੱਕ ਲਾਗੂ ਰਹੇਗਾ।
ਉਥੇ ਹੀ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਸੇਵਾ ਕੇਂਦਰ ਵਿਚ ਆਉਣ ਸਮੇਂ ਮਾਸਕ ਲਗਾਉਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਸਮੇਂ ਦੇ ਅਨੁਸਾਰ ਹੀ ਮੋਗਾ ਦੇ ਲੋਕ ਸੇਵਾ ਕੇਂਦਰਾਂ ਵਿੱਚ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
Home ਤਾਜਾ ਖ਼ਬਰਾਂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਚ ਇਥੇ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਲਈ ਹੋਇਆ ਇਹ ਐਲਾਨ
Previous Postਤਾਜੀ ਤਾਜੀ ਮਿਲੀ ਜਮਾਨਤ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਲਈ ਆ ਗਈ ਇਹ ਵੱਡੀ ਮਾੜੀ ਖਬਰ
Next Postਮੋਦੀ ਸਰਕਾਰ ਨੇ ਲਿਆ ਵੱਡਾ ਫੈਸਲਾ 23 ਜਨਵਰੀ ਤੋਂ ਹੋਵੇਗਾ ਇਹ ਕੰਮ – ਤਾਜਾ ਵੱਡੀ ਖਬਰ