ਤਾਜੀ ਤਾਜੀ ਮਿਲੀ ਜਮਾਨਤ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਲਈ ਆ ਗਈ ਇਹ ਵੱਡੀ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿਚ ਚੋਣਾਂ ਦਾ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਦੇ ਉਮੀਦਵਾਰਾਂ ਦੇ ਨਾਮ ਵੀ ਐਲਾਨੇ ਜਾ ਰਹੇ ਹਨ। ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਚੋਣ ਜ਼ਾਬਤਾ ਵੀ ਲਾਗੂ ਕੀਤਾ ਗਿਆ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਜਿਥੇ 15 ਜਨਵਰੀ ਤੱਕ ਲਾਗੂ ਕੀਤੀਆਂ ਸਨ। ਉਨ੍ਹਾਂ ਵਿਚ ਵਾਧਾ ਕਰਕੇ ਇਹ ਪਾਬੰਦੀਆਂ 22 ਜਨਵਰੀ ਤੱਕ ਕਰ ਦਿੱਤੀਆਂ ਗਈਆਂ ਹਨ। ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਕਰੋਨਾ ਬਾਰੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਜਾ ਰਹੇ ਹਨ। ਜਿਸ ਕਾਰਨ ਕੀਤੀਆਂ ਜਾਣ ਵਾਲੀਆਂ ਸਿਆਸੀ ਰੈਲੀਆਂ ਉੱਪਰ ਵੀ ਰੋਕ ਲਗਾ ਦਿੱਤੀ ਗਈ ਹੈ। ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ।

ਹੁਣ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਬਾਦਲ ਪਰਿਵਾਰ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਉਪਰ ਜਿਥੇ ਬੀਤੇ ਦਿਨੀਂ ਇਸ ਮਾਮਲੇ ਕਾਰਨ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਗਈ ਸੀ। ਹੁਣ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਜਿਥੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਪਹੁੰਚਣ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਉਪਰ ਭਾਰੀ ਇਕੱਠ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਸੀ।

ਜਿੱਥੇ ਕਰੋਨਾ ਨਿਯਮਾਂ ਦੇ ਉਲਟ ਜਾ ਕੇ ਲੋਕਾਂ ਦਾ ਇਕੱਠ ਕੀਤਾ ਗਿਆ ਅਤੇ ਚੋਣ ਕਮਿਸ਼ਨ ਦੀਆਂ ਟੀਮਾਂ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਇਸ ਦੀ ਵੀਡੀਉ ਰਿਕਾਰਡ ਕੀਤੀ ਗਈ ਹੈ। ਜੋ ਕਿ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਹੈ।

ਜਿਸ ਕਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੀ ਚੋਣਾਂ ਨੂੰ ਦੇਖਦੇ ਹੋਏ ਜ਼ਿਲ੍ਹੇ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਸ ਇਕੱਠ ਵੱਲੋਂ ਉਸ ਸਭ ਦੀ ਉਲੰਘਣਾ ਕੀਤੀ ਗਈ ਹੈ। ਬਿਕਰਮ ਮਜੀਠੀਆ ਦੇ ਸਵਾਗਤ ਵਾਸਤੇ ਕੀਤੇ ਗਏ ਇਸ ਇਕੱਠ ਦੇ ਕਾਰਨ ਹੀ ਉਸ ਉਪਰ ਹੁਣ ਸੁਲਤਾਨਵਿੰਡ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਦਰਜ ਕੀਤਾ ਗਿਆ ਹੈ।