ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਅਜੇ ਵੀ ਬਹੁਤ ਸਾਰੇ ਦੇਸ਼ ਇਸ ਦੀ ਚਪੇਟ ਵਿਚ ਆਏ ਹੋਏ ਹਨ। ਟੀਕਾਕਰਨ ਦੇ ਜ਼ਰੀਏ ਜਿਥੇ ਸਾਰੇ ਦੇਸ਼ਾਂ ਵੱਲੋਂ ਇਸ ਕਰੋਨਾ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ ਇਸ ਵਿੱਚ ਕਾਮਯਾਬੀ ਹੋ ਚੁੱਕੇ ਸਨ ਜਿਨ੍ਹਾਂ ਵੱਲੋ ਆਪਣੇ ਦੇਸ਼ ਵਿਚ ਟੀਕਾਕਰਣ ਮੁਹਿੰਮ ਨੂੰ ਆਰੰਭ ਕੀਤਾ ਗਿਆ ਸੀ। ਪਰ ਫਿਰ ਦੱਖਣੀ ਅਫਰੀਕਾ ਵਿੱਚ ਸਾਹਮਣੇ ਆਏ ਕਰੋਨਾ ਦੇ ਨਵੇਂ ਰੂਪ ਨੇ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਕੇਸਾਂ ਵਿਚ ਵਾਧਾ ਕਰ ਦਿੱਤਾ ਹੈ। ਜਿਸ ਨਾਲ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਤੱਕ ਲਾਗੂ ਕੀਤੀਆਂ ਗਈਆਂ ਹਨ। ਕਰੋਨਾ ਦੇ ਵਾਧੇ ਕਾਰਨ ਲੋਕਾਂ ਵਿੱਚ ਫਿਰ ਤੋਂ ਚਿੰਤਾ ਵੇਖੀ ਜਾ ਰਹੀ ਹੈ। ਹੁਣ ਯੂਰਪ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਨੂੰਨ ਨੂੰ ਇਜਾਜ਼ਤ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰਾਂਸ ਦੀ ਸੰਸਦ ਵਿੱਚ ਕਰੋਨਾ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਖਿਲਾਫ ਇੱਕ ਕਾਨੂੰਨ ਬਣਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਬਿਲ ਨੂੰ ਪਾਸ ਕਰਵਾਉਣ ਵਿੱਚ ਜਿਥੇ ਸਰਕਾਰ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਕਿਉਂਕਿ ਵਿਰੋਧੀ ਧਿਰ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਜਿਸ ਵਾਸਤੇ ਸੈਕੜੇ ਪ੍ਰਸਤਾਵਿਤ ਸੋਧਾਂ ਕਾਰਨ ਇਸ ਕਾਨੂੰਨ ਨੂੰ ਲਾਗੂ ਕਰਨ ਵਿੱਚ ਦੇਰੀ ਹੋ ਗਈ ਹੈ। ਇਸ ਬਿਲ ਨੂੰ ਜਲਦੀ ਪਾਸ ਕਰਵਾਉਣ ਵਾਸਤੇ ਰਾਸ਼ਟਰਪਤੀ ਇਮੈਨੂਅਲ ਮੈਂਕਰੋਨ ਵਲੋ ਬਹੁਤ ਜ਼ਿਆਦਾ ਕੋਸ਼ਿਸ਼ ਕੀਤੀ ਗਈ ਸੀ।
ਇਸ ਬਿਲ ਦੇ ਪਾਸ ਹੋਣ ਨਾਲ ਹੁਣ ਪਹਿਲਾਂ ਤੋਂ ਹੀ ਹਸਪਤਾਲ ਵਿੱਚ ਮਰੀਜ਼ਾਂ ਦੀ ਗਿਣਤੀ ਸੀਮਤ ਕੀਤੀ ਜਾਵੇਗੀ। ਜਿੱਥੇ ਤਾਲਾਬੰਦੀ ਕੀਤੇ ਬਿਨਾਂ ਹੀ ਇਸ ਬੋਝ ਨੂੰ ਘੱਟ ਕੀਤਾ ਜਾਵੇਗਾ। ਜਿਸ ਵਾਸਤੇ ਲਾਗੂ ਕੀਤੀ ਗਈ ਇਹ ਨਵੀਂ ਪ੍ਰਣਾਲੀ ਵਧੇਰੇ ਕਾਰਗਰ ਸਾਬਤ ਹੋਵੇਗੀ। ਜਿਸ ਦੀ ਉਮੀਦ ਮੈਕਰੋਨ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਕੁਝ ਅਲੋਚਕਾਂ ਵੱਲੋਂ ਵੀ ਆਖਿਆ ਜਾ ਰਿਹਾ ਹੈ ਕਿ ਇਸ ਕਾਨੂੰਨ ਦੇ ਨਾਲ ਹੀ ਵਧੇਰੇ ਫ਼ਰਕ ਪਵੇਗਾ। ਜਿੱਥੇ ਵਿਅਕਤੀ ਪਾਸ ਕਾਨੂੰਨ ਲਾਗੂ ਹੋ ਚੁੱਕਾ ਹੈ। ਉੱਥੇ ਹੀ ਹੁਣ ਤੱਕ ਫਰਾਂਸ ਵਿਚ ਟੀਕਾਕਰਣ ਪੂਰਾ ਕਰਵਾਉਣ ਵਾਲੇ ਬਾਲਗਾਂ ਦੀ ਗਿਣਤੀ 91 ਫ਼ੀਸਦੀ ਹੈ।
ਹੁਣ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਉਪਰ ਬਹੁਤ ਸਾਰੀਆਂ ਪਾਬੰਦੀਆਂ ਲੱਗ ਗਈਆਂ ਹਨ। ਹਸਪਤਾਲਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਹੁਣ ਬਿਨਾਂ ਟੀਕਾਕਰਨ ਤੋਂ ਖੇਡ ਸਟੇਡੀਅਮ, ਰੈਸਟੋਰੈਂਟ ਅਤੇ ਹੋਰ ਅਜਿਹੇ ਸਥਾਨਾਂ ਉੱਪਰ ਜਾਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
Previous Postਚੋਰਾਂ ਨੇ ਅੱਧੀ ਰਾਤ ਨੂੰ ਪੰਜਾਬ ਚ ਇਥੇ ਘਰ ਦੇ ਅੰਦਰ ਕੀਤਾ ਮੌਤ ਦਾ ਤਾਂਡਵ ਕੀਤੀ ਵੱਡੀ ਲੁੱਟ
Next Postਇਥੇ ਏਅਰਪੋਰਟ ਤੇ ਹੋਇਆ ਹਮਲਾ, 2 ਭਾਰਤੀਆਂ ਦੇ ਵੀ ਮਾਰੇ ਜਾਣ ਦੀ ਆ ਰਹੀ ਖਬਰ