ਕਨੇਡਾ ਚ ਸਟੱਡੀ ਕਰਨ ਗਏ ਪੰਜਾਬੀ ਮੁੰਡੇ ਦੀ ਇਸ ਹਾਲਤ ਵਿਚ ਮਿਲੀ ਲਾਸ਼ – ਪੁਲਸ ਕਰ ਰਹੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਨੌਜਵਾਨਾਂ ਦਾ ਜਿਥੇ ਵਿਦੇਸ਼ਾਂ ਵਿੱਚ ਜਾਣ ਦਾ ਰੁਝਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ ਅਤੇ ਮਾਪੇ ਵੀ ਆਪਣੇ ਬੱਚਿਆਂ ਨੂੰ ਪੰਜਾਬ ਦੇ ਮਾਹੌਲ ਤੋਂ ਬਚਾਉਣ ਲਈ ਵਿਦੇਸ਼ ਭੇਜੇ ਹਨ। ਕਿਉਂਕਿ ਪੰਜਾਬ ਵਿੱਚ ਜਿੱਥੇ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਵਧ ਗਈ ਹੈ। ਉਥੇ ਹੀ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜੀਅ ਸਕਣ। ਵਿਦੇਸ਼ ਜਾਣ ਵਾਲੇ ਇਨ੍ਹਾਂ ਨੌਜਵਾਨਾਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ। ਉਥੇ ਹੀ ਪੜ੍ਹਾਈ ਦੇ ਨਾਲ ਕੀਤੇ ਜਾਂਦੇ ਕੰਮ ਕਾਜ ਤੋਂ ਬਾਅਦ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ।

ਪਰ ਕੈਨੇਡਾ ਗਏ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ ਕਈ ਤਰ੍ਹਾਂ ਦੇ ਹਾਦਸੇ ਹੋਣ ਦੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਪੜ੍ਹਾਈ ਕਰਨ ਗਏ ਪੰਜਾਬੀ ਮੁੰਡੇ ਦੀ ਇਸ ਹਾਲਤ ਵਿੱਚ ਲਾਸ਼ ਮਿਲੀ ਹੈ ਜਿਥੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸਰੀ ਤੋਂ ਸਾਹਮਣੇ ਆਈ ਹੈ। ਜਿੱਥੇ ਲੁਧਿਆਣਾ ਸ਼ਹਿਰ ਨਾਲ ਸਬੰਧ ਰੱਖਣ ਵਾਲਾ ਇਕ ਨੌਜਵਾਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।

ਉਥੇ ਹੀ ਇਸ 19 ਸਾਲਾ ਨੌਜਵਾਨ ਦੀ ਲਾਸ਼ 14 ਜਨਵਰੀ ਦੀ ਰਾਤ ਨੂੰ ਅਲੈਕਸ ਫਰੇਜ਼ਰ ਬ੍ਰਿਜ ਤੇ ਪਾਣੀ ਵਿਚੋਂ ਬਰਾਮਦ ਹੋਈ ਹੈ। ਪੁਲੀਸ ਵੱਲੋਂ ਜਿੱਥੇ ਲਾਸ਼ ਨੂੰ ਬਰਾਮਦ ਕੀਤਾ ਗਿਆ ਅਤੇ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਅੰਤਰਰਾਸ਼ਟਰੀ ਵਿਦਿਆਰਥੀ ਸਿਮਰਜੀਤ ਸਿੰਘ ਦਹੇਲੇ ਦੀ ਮੌਤ ਹੋਣ ਦੀ ਖਬਰ ਮਿਲਦੇ ਹੀ ਪ੍ਰਵਾਰ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ।

ਵਿਦਿਆਰਥੀਆਂ ਦੀ ਇਕ ਤੋਂ ਬਾਅਦ ਇਕ ਹੋਣ ਵਾਲੀ ਮੌਤ ਦੇ ਨਾਲ ਕੈਨੇਡਾ ਵਸਦਾ ਪੰਜਾਬੀ ਭਾਈਚਾਰਾ ਵੀ ਚਿੰਤਾ ਵਿੱਚ ਨਜ਼ਰ ਆ ਰਿਹਾ ਹੈ। ਕਿਉਂ ਕਿ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਵਿਦਿਆਰਥੀ ਦੇ ਅੰਤਿਮ ਸੰਸਕਾਰ ਵਾਸਤੇ ਬਾਕੀ ਨੌਜਵਾਨ ਦੋਸਤਾਂ ਵੱਲੋਂ ਗੋ ਫੰਡ ਰੇਜ਼ਿੰਗ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।