ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਦਿਨਾਂ ਵਿਚ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਪੁਲਿਸ ਪ੍ਰਸ਼ਾਸਨ ਜਿੱਥੇ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਦੇ ਆਦੇਸ਼ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਵਿੱਚ ਲੁੱਟ ਖੋਹ ਅਤੇ ਚੋਰੀ ਦੇ ਮਾਮਲੇ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੇ ਤਰੀਕੇ ਅਪਣਾਏ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੋਂ ਇਸ ਕਾਂਡ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਚੋਰਾਂ ਵੱਲੋਂ ਦੁਕਾਨਾਂ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਸਿਵਲ ਹਸਪਤਾਲ ਦੇ ਕੋਲ਼ ਜਮਾ ਇੱਕ ਮੁਨਿਆਰੀ ਦੀ ਦੁਕਾਨ ਨੂੰ ਬੰਦ ਕਰਕੇ ਅਜਨਾਲਾ ਦੇ ਵਾਰਡ ਨੰਬਰ 3 ਦੇ ਨਿਵਾਸੀ ਦੋ ਭਰਾ ਰਾਕੇਸ਼ ਮਰਵਾਹ ਅਤੇ ਰਮੇਸ਼ ਕੁਮਾਰ ਦੁਕਾਨ ਬੰਦ ਕਰ ਕੇ ਘਰ ਚਲੇ ਗਏ ਸਨ। ਸਵੇਰ ਨੂੰ 5 ਵਜੇ ਦੇ ਕਰੀਬ ਕਿਸੇ ਵੱਲੋਂ ਉਨ੍ਹਾਂ ਨੂੰ ਦੁਕਾਨਾਂ ਦੇ ਸ਼ਟਰ ਟੁੱਟੇ ਹੋਣ ਦੀ ਸੂਚਨਾ ਫੋਨ ਕਰਕੇ ਦਿੱਤੀ ਗਈ।
ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਦੁਕਾਨ ਤੇ ਆ ਕੇ ਵੇਖਿਆ ਗਿਆ ਦਾ ਸ਼ਟਰ ਟੁੱਟੇ ਹੋਏ ਸਨ ਅਤੇ ਚੋਰਾਂ ਵੱਲੋਂ ਦੁਕਾਨ ਵਿੱਚੋਂ ਇੱਕ ਲੱਖ ਦੇ ਕਰੀਬ ਦਾ ਸਮਾਨ ਚੋਰੀ ਕੀਤਾ ਗਿਆ ਸੀ ਜਿਸ ਵਿੱਚ ਨਵੇਂ ਨੋਟ ,ਨਵੇਂ ਨੋਟਾਂ ਦੇ ਹਾਰ, ਆਰਟੀਫਿਸ਼ਲ ਗਹਿਣੇ ਮਨਿਆਰੀ ਦਾ ਸਮਾਨ ਆਦਿ ਸ਼ਾਮਲ ਸਨ। ਇਸ ਚੂਰਣ ਨੂੰ ਰਾਤ ਦੇ ਸਮੇਂ ਇੱਕ ਹੋਰ ਦੁਕਾਨ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ ਜਿੱਥੇ ਰਾਮਦਾਸ ਰੋਡ ਤੇ ਅਸ਼ਵਨੀ ਬੂਟਾ ਅਤੇ ਜਨਰਲ ਹਾਊਸ ਅਤੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਇਸ ਚੋਰੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਦੋਂ ਰਾਤ ਦੇ ਸਮੇਂ ਆਪਣੀ ਦੁਕਾਨ ਨੂੰ ਬੰਦ ਕਰ ਕੇ ਘਰ ਚਲੇ ਗਏ ਸਨ
ਅਗਲੇ ਦਿਨ ਹੀ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟੇ ਹੋਏ ਹਨ ਅਤੇ ਚੋਰੀ ਹੋ ਗਈ ਹੈ। ਜਿੱਥੇ ਉਨ੍ਹਾਂ ਦੀ ਦੁਕਾਨ ਵਿੱਚੋਂ ਤੀਹ ਹਜ਼ਾਰ ਦੇ ਨਵੇਂ ਨੋਟ ਅਤੇ ਹੋਰ ਸਮਾਨ ਚੋਰੀ ਹੋਇਆ ਹੈ ਉਥੇ ਹੀ ਇਸ ਘਟਨਾ ਸੰਬੰਧੀ ਮਾਮਲਾ ਦਰਜ ਕਰਕੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਸਕੇ ।
Previous Postਸਫ਼ਰ ਦੇ ਵਿਚਕਾਰ ਪਾਇਲਟ ਨੇ ਇਸ ਕਾਰਨ ਜਹਾਜ ਉਡਾਉਣ ਤੋਂ ਕੀਤਾ ਇਨਕਾਰ – ਫਿਰ ਹੋ ਗਿਆ ਹੰਗਾਮਾ
Next Postਕਾਲਾ ਇਲਮ ਕਰਨ ਵਾਲੇ ਨੇ ਮਾਰਿਆ ਸਾਡਾ ਬੱਚਾ ਮਾਪਿਆਂ ਨੇ ਲਗਾਇਆ ਇਹ ਦੋਸ਼ – ਪੁਲਸ ਕਰ ਰਹੀ ਕਾਰਵਾਈ