ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਦਸੰਬਰ ਮਹੀਨੇ ਦੇ ਵਿੱਚ ਜਿੱਥੇ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਅਤੇ ਮੈਡੀਕਲ ਕਾਲਜ ਦੇ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਚ ਅਧਿਕਾਰੀਆਂ ਤੇ ਨਾਲ ਹੰਗਾਮੀ ਬੈਠਕ ਕੀਤੀ ਗਈ ਸੀ ਅਤੇ ਜਿਸ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਵਿਚ ਸਕੂਲ,ਕਾਲਜ ਯੂਨੀਵਰਸਿਟੀਆਂ ਅਤੇ ਕੋਚਿੰਗ ਸੈਂਟਰਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਜਿਥੇ ਹੁਣ 25 ਜਨਵਰੀ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਓਥੇ ਹੀ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਪੁਖ਼ਤਾ ਕਦਮ ਵੀ ਚੁੱਕੇ ਜਾ ਰਹੇ ਹਨ।
ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਰਕਾਰ ਵੱਲੋਂ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ 50 ਫੀਸਦੀ ਵਿਦਿਆਰਥੀਆਂ ਨਾਲ ਇਨ੍ਹਾਂ ਕਲਾਸਾਂ ਨੂੰ ਲਗਾਉਣ ਦਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵੱਖ-ਵੱਖ ਜ਼ਿਲ੍ਹਾ ਮਜਿਸਟ੍ਰੇਟ ਵੱਲੋਂ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਹੁਣ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਆਇਲਸ ਸੈਂਟਰਾਂ ਵਿੱਚ ਵਿਦਿਆਰਥੀਆਂ ਨੂੰ ਆਉਣ ਦੀ ਇਜ਼ਾਜ਼ਤ 50 ਫੀਸਦੀ ਸਮਰਥਨ ਨਾਲ ਦਿੱਤੀ ਗਈ ਹੈ।
ਆਇਲਸ ਸੈਂਟਰਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਉਹ ਵਿਦਿਆਰਥੀ ਹੀ ਸੈਂਟਰ ਵਿੱਚ ਆ ਸਕਦੇ ਹਨ, ਜਿਨ੍ਹਾਂ ਵੱਲੋਂ ਆਪਣਾ ਕਰੋਨਾ ਟੀਕਾਕਰਨ ਕਰਵਾਇਆ ਹੋਵੇਗਾ। ਆਇਲਸ ਸੈਂਟਰਾਂ ਦੇ ਵਿੱਚ ਆਉਣ ਵਾਲੇ ਵਿਦਿਆਰਥੀਆਂ ਲਈ ਜਿੱਥੇ ਦੋ ਬੈਚ ਵਿੱਚ ਕਲਾਸਾਂ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਉਥੇ ਹੀ ਵਿਦਿਆਰਥੀਆਂ ਨੂੰ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਜਿੱਥੇ ਵਿਦਿਆਰਥੀਆਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਵਿਦਿਆਰਥੀਆਂ ਲਈ ਮਾਸਕ ਲਗਾਉਣ ਅਤੇ ਕਰੋਨਾ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਕੀਤਾ ਗਿਆ ਹੈ।
Previous Postਬਾਲੀਵੁੱਡ ਦੇ ਇਸ ਮਸ਼ਹੂਰ ਅਦਾਕਾਰ ਦੇ ਡਰਾਈਵਰ ਦੀ ਹੋਈ ਅਚਾਨਕ ਮੌਤ – ਅਦਾਕਾਰ ਖੁਦ ਹੋਇਆ ਸੰਸਕਾਰ ਚ ਸ਼ਾਮਿਲ
Next Postਕੁੜੀ ਦੇ ਵਿਆਹ ਤੋਂ 15 ਦਿਨ ਪਹਿਲਾਂ ਵਾਪਰ ਗਿਆ ਇਹ ਕਾਂਡ ਪ੍ਰੀਵਾਰ ਨਾਲ – ਤਾਜਾ ਵੱਡੀ ਖਬਰ