ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਪੁਖਤਾ ਇਤਜਾਮ ਕੀਤੇ ਜਾ ਰਹੇ ਹਨ ਅਤੇ ਉਥੇ ਹੀ ਚੋਣਾਂ ਨੂੰ ਲੈ ਕੇ ਕਈ ਜਗ੍ਹਾ ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਸਦਕਾ ਲੋਕਾਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾ ਸਕੇ। ਕਿਉਂਕਿ ਪੰਜਾਬ ਵਿੱਚ ਲਗਾਤਾਰ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਜਿੱਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉੱਥੇ ਹੀ ਇਨ੍ਹਾਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਉਥੇ ਹੀ ਅਜਿਹੇ ਅਨਸਰਾਂ ਵੱਲੋਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੋਈ ਨਾ ਕੋਈ ਰਸਤਾ ਲਭ ਲਿਆ ਜਾਂਦਾ ਹੈ।
ਹੁਣ ਇੱਥੇ ਛੇ ਜਣਿਆਂ ਵੱਲੋਂ ਰਲ ਕੇ ਅਜਿਹਾ ਘੱਟ ਕੀਤਾ ਗਿਆ ਹੈ ਕਿ ਇਲਾਕੇ ਵਿਚ ਦਹਿਸ਼ਤ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੱਟੀ ਅਧੀਨ ਆਉਂਦੇ ਪਿੰਡ ਘਰਿਆਲਾ ਤੋਂ ਸਾਹਮਣੇ ਆਈ ਹੈ। ਜਿੱਥੇ ਲੁਟੇਰਿਆਂ ਵੱਲੋਂ ਇਕ ਮੈਡੀਕਲ ਸਟੋਰ ਨੂੰ ਆਪਣੀ ਲੁੱਟ ਦਾ ਨਿਸ਼ਾਨਾ ਬਣਾਇਆ ਗਿਆ ਹੈ। ਲੁਟੇਰਿਆਂ ਵੱਲੋਂ ਇਸ ਘਟਨਾ ਨੂੰ ਅੰਜਾਮ 21 ਜਨਵਰੀ ਦੀ ਰਾਤ ਸਾਢੇ ਅੱਠ ਵਜੇ ਦਿੱਤਾ ਗਿਆ ਹੈ। ਜਿੱਥੇ ਕਾਰ ਵਿੱਚ ਸਵਾਰ ਹੋ ਕੇ ਆਏ 6 ਲੋਕਾਂ ਵਲੋ ਮੈਡੀਕਲ ਸਟੋਰ ਨੂੰ ਹਥਿਆਰਾਂ ਦੀ ਨੋਕ ਤੇ ਆਪਣਾ ਨਿਸ਼ਾਨਾ ਬਣਾਇਆ ਹੈ ਅਤੇ ਮੈਡੀਕਲ ਸਟੋਰ ਦੇ ਮਾਲਕ ਕੋਲੋਂ 80 ਹਜ਼ਾਰ ਰੁਪਏ ਦੀ ਲੁੱਟ ਕੀਤੀ ਗਈ ਹੈ।
ਇਸ ਸਬੰਧੀ ਜਿੱਥੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ ਉਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਸਾਰੀ ਘਟਨਾ ਮੈਡੀਕਲ ਸਟੋਰ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਜਿਸ ਦੇ ਅਧਾਰ ਤੇ ਪੁਲੀਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਦੱਸਿਆ ਗਿਆ ਹੈ ਕਿ ਦੋ ਦਿਨ ਪਹਿਲਾਂ ਹੀ ਪਿੰਡ ਠੱਠਾ ਵਿਖੇ ਵੀ ਇੱਕ ਚੈਰੀਟੇਬਲ ਹਸਪਤਾਲ ਵਿੱਚ ਆਪਣੇ ਕੰਮ ਤੇ ਜਾ ਰਹੀ ਸਟਾਫ ਨਰਸ ਕੋਲੋਂ ਵੀ ਨਕਾਬਪੋਸ਼ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ਤੇ ਕਾਰ ਖੋਹੀ ਗਈ ਸੀ। ਇਲਾਕੇ ਵਿੱਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
Previous Postਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਐਤਵਾਰ ਕਰਨਗੇ ਇਹ ਕੰਮ – ਪੀ.ਐੱਮ.ਓ. ਨੇ ਦਿੱਤੀ ਜਾਣਕਾਰੀ
Next Postਪੰਜਾਬ ਚ ਬਰਾਤੀਆਂ ਦੀ ਭਰੀ ਗੱਡੀ ਨਾਲ ਵਾਪਰ ਭਿਆਨਕ ਹਾਦਸਾ ਹੋਈਆਂ ਏਨੀਆਂ ਮੌਤਾਂ – ਤਾਜਾ ਵੱਡੀ ਖਬਰ