ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ । ਹਰ ਇਕ ਸਿਆਸੀ ਲੀਡਰ ਇਨ੍ਹਾਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਰੁੱਝਾ ਹੋਇਆ ਹੈ । ਸਿਆਸੀ ਪਾਰਟੀਆਂ ਵੀ ਬਹੁਤ ਸਾਰੇ ਉਮੀਦਵਾਰਾਂ ਨੂੰ ਟਿਕਟ ਦੇ ਰਹੇ ਹਨ ਤੇ ਬਹੁਤ ਸਾਰੇ ਲੀਡਰਾਂ ਦੀਆਂ ਟਿਕਟਾਂ ਵੀ ਇਸ ਵਾਰ ਕਟਈਆਂ ਜਾ ਰਹੀਆਂ ਹਨ । ਜਿਸ ਦੇ ਚੱਲਦੇ ਉਨ੍ਹਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸੇ ਵਿਚਕਾਰ ਕਾਂਗਰਸ ਪਾਰਟੀ ਦੇ ਵੱਲੋਂ ਇਸ ਵਾਰ ਮਸ਼ਹੂਰ ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਦੀ ਸਾਹਨੇਵਾਲ ਤੋਂ ਟਿਕਟ ਕੱਟ ਕੇ ਕਾਂਗਰਸ ਹਾਈਕਮਾਨ ਨੇ ਸਾਹਨੇਵਾਲ ਤੋਂ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਟਿਕਟ ਦੇ ਦਿੱਤੀ ਹੈ ।
ਜਿਸ ਦੇ ਚਲਦੇ ਹੁਣ ਸਤਿੰਦਰ ਬਿੱਟੀ ਵੀ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ ਤੇ ਉਨ੍ਹਾਂ ਵੱਲੋਂ ਇਸ ਮਗਰੋਂ ਆਪਣੀ ਹੀ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਿਆ ਗਿਆ ਹੈ । ਉਨ੍ਹਾਂ ਨੇ ਕਿਹਾ ਹੈ ਕਿ ਉਹ ਪਰਿਵਾਰਵਾਦ ਅਤੇ ਸਿਆਸਤ ਦੀ ਭੇਟ ਚੜ੍ਹੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਇਹ ਫ਼ੈਸਲਾ ਉਨ੍ਹਾਂ ਖ਼ਿਲਾਫ਼ ਨਹੀਂ ਸਗੋਂ ਧੀਆਂ ਦੇ ਖ਼ਿਲਾਫ਼ ਲਿਆ ਹੈ। ਉਨ੍ਹਾਂ ਪ੍ਰਿਅੰਕਾ ਗਾਂਧੀ ਤੋਂ ਪੁੱਛਿਆ ਹੈ ਕਿ ਉਨ੍ਹਾਂ ਦਾ “ਬੇਟੀ ਹਾਂ ਲੜ ਸਕਦੀ ਹਾਂ”, ਦਾ ਨਾਅਰਾ ਹੁਣ ਕਿੱਥੇ ਗਿਆ ਜਾਂ ਫਿਰ ਸਲੋਗਨ ਉੱਤਰ ਪ੍ਰਦੇਸ਼ ਚ ਚੋਣਾਂ ਦੇ ਵਾਸਤੇ ਹੀ ਸੀ ? ਕਿ ਉਹ ਪੰਜਾਬ ਦੀਆਂ ਚੋਣਾਂ ਵਾਸਤੇ ਨਹੀਂ ਹੈ ।
ਇਸ ਦੇ ਨਾਲ ਹੀ ਸਤਿੰਦਰ ਬਿੱਟੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਚ ਪਾਰਟੀ ਮਹਿਲਾਵਾਂ ਨੂੰ ਵੱਧ ਚੜ੍ਹ ਕੇ ਟਿਕਟਾਂ ਦੇਣ ਦੀ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਲੁਧਿਆਣਾ ਚ ਇੱਕ ਮਹਿਲਾ ਉਮੀਦਵਾਰ ਨੂੰ ਕਾਂਗਰਸ ਦੀ ਟਿਕਟ ਨਹੀਂ ਦਿੱਤੀ ਜਾਂਦੀ ਹੈ । ਸਤਵਿੰਦਰ ਬਿੱਟੀ ਦੀਆਂ ਅਜਿਹੀਆਂ ਗੱਲਾਂ ਤੋਂ ਸਾਫ਼ ਜ਼ਾਹਰ ਹੋ ਰਿਹਾ ਹੈ ਕਿ ਉਹ ਕਾਂਗਰਸ ਹਾਈਕਮਾਨ ਦੇ ਇਸ ਫ਼ੈਸਲੇ ਤੋਂ ਕਾਫੀ ਨਾਖੁਸ਼ ਹਨ ਤੇ ਹੁਣ ਉਨ੍ਹਾਂ ਦੇ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੁਝ ਵੱਡਾ ਕਦਮ ਚੁੱਕਿਆ ਜਾ ਸਕਦਾ ਹੈ । ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਚ ਬੀਤੇ ਦਿਨੀਂ ਆਪਣੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ।
ਜਿਸ ਸੂਚੀ ਅਨੁਸਾਰ ਚਾਰ ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਗਈ । ਜਿਸ ਦੇ ਚੱਲਦੇ ਉਨ੍ਹਾਂ ਵਿਧਾਇਕਾਂ ਦੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਤੇ ਇਨ੍ਹਾਂ ਚਾਰਾਂ ਵਿਧਾਇਕਾਂ ਦੇ ਵਿਚ ਸਤਵਿੰਦਰ ਬਿੱਟੀ ਦਾ ਨਾਂ ਵੀ ਸ਼ਾਮਲ ਹੈ ਜਿਨ੍ਹਾਂ ਨੂੰ ਟਿਕਟ ਨਹੀਂ ਮਿਲੀ ।
Previous Postਭਾਈ ਬਲਵੰਤ ਸਿੰਘ ਰਾਜੋਆਣਾ ਲਈ ਆਈ ਮਾੜੀ ਖਬਰ – ਘਰ ਚ ਵਾਪਰਿਆ ਇਹ ਭਾਣਾ
Next Postਬੀਬਾ ਹਰਸਿਮਰਤ ਬਾਦਲ ਵਲੋਂ ਨਵਜੋਤ ਸਿੱਧੂ ਬਾਰੇ ਆਇਆ ਇਹ ਵੱਡਾ ਬਿਆਨ – ਕਹੀ ਇਹ ਗਲ੍ਹ