ਵੱਡੀ ਮਾੜੀ ਖਬਰ – ਰੇਲਵੇ ਟਰੈਕ ਨੂੰ ਬੰਬ ਧਮਾਕਿਆਂ ਨਾਲ ਉਡਾਇਆ ਗਿਆ ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਦੇਸ਼ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਾਸਤੇ ਸਰਕਾਰ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਸਾਰੇ ਸੂਬਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਗੈਰ ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦਿੱਤਾ ਜਾ ਸਕੇ,ਕਿਉਂਕਿ ਚੋਣਾਂ ਦੇ ਦੌਰਾਨ ਅਜਿਹੇ ਗੈਰ ਸਮਾਜਿਕ ਸੰਗਠਨਾਂ ਵੱਲੋਂ ਕਈ ਤਰ੍ਹਾਂ ਦੇ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਸੂਬਿਆਂ ਵਿਚ ਮਾਹੌਲ ਖਰਾਬ ਹੁੰਦਾ ਹੈ। ਉੱਥੇ ਇੱਕ ਹੋਰ ਸੂਬੇ ਵਿੱਚ ਵੀ ਸਮਾਜ ਵਿਰੋਧੀ ਸੰਗਠਨਾਂ ਵੱਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਹਨ। ਹੁਣ ਇੱਥੇ ਰੇਲਵੇ ਟ੍ਰੈਕ ਨੂੰ ਬੰਬ ਧਮਾਕਿਆਂ ਨਾਲ ਉਡਾ ਦਿੱਤਾ ਗਿਆ ਹੈ ਜਿੱਥੇ ਹਾਹਾਕਾਰ ਮਚ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਝਾਰਖੰਡ ਦੇ ਗਿਰੀਡੀਹ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਨਕਸਲੀਆਂ ਵੱਲੋਂ ਬੁੱਧਵਾਰ ਦੇਰ ਰਾਤ ਬੰਬ ਧਮਾਕਿਆਂ ਦੇ ਨਾਲ ਰੇਲਵੇ ਟਰੈਕ ਨੂੰ ਉਡਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਬਹੁਤ ਸਾਰੀਆਂ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ। ਨਕਸਲੀਆਂ ਵੱਲੋਂ ਕੀਤੇ ਗਏ ਇਸ ਧਮਾਕੇ ਦੇ ਕਾਰਣ ਜਿੱਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਡਰ ਪੈਦਾ ਹੋ ਗਿਆ। ਨਕਸਲੀਆਂ ਵੱਲੋਂ ਹਾਵੜਾ ਤੋਂ ਗਯਾ ਧੰਨਵਾਦ ਵਾਇਆ ਨਵੀਂ ਦਿੱਲੀ ਜਾਣ ਵਾਲੀ ਰੇਲ ਮਾਰਗ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਜਿੱਥੇ ਇਹ ਰੇਲ ਮਾਰਗ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਇਨ੍ਹਾਂ ਦੇ ਸੰਚਾਲਨ ਵਿੱਚ ਵੀ ਵਿਘਨ ਪੈ ਗਿਆ ਹੈਂ ਜਿਸ ਨਾਲ ਯਾਤਰੀਆਂ ਨੂੰ ਕਈ ਤਰਾਂ ਦੀਆਂ ਮੁਸ਼ਕਿਲਾਂ ਦਰਪੇਸ਼ ਆਈਆਂ ਹਨ ਅਤੇ ਬਾਕੀ ਟਰੇਨਾਂ ਦੇ ਰੂਟ ਬਦਲ ਗਏ ਹਨ।

ਦੱਸਿਆ ਗਿਆ ਹੈ ਕਿ ਨਕਸਲੀਆਂ ਵੱਲੋਂ ਗਰੈਂਡ ਕਾਰਡ ਰੇਲ ਮਾਰਗ ਦੇ ਚੀਚਾਕੀ ਅਤੇ ਚੌਧਰੀ ਡੈਮ ਰੇਲਵੇ ਸਟੇਸ਼ਨ ਤੇ ਨਕਸਲੀਆਂ ਦੀ ਟੀਮ ਵੱਲੋਂ ਰਾਤ ਦੇ ਕਰੀਬ 12:15 ਮਿੰਟ ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਰੇਲਵੇ ਟਰੈਕ ਨੂੰ ਬੰਬ ਧਮਾਕਿਆਂ ਨਾਲ ਉਡਾ ਦਿੱਤਾ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਰੇਲਵੇ ਟਰੈਕ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਉਥੇ ਹੀ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।