ਜੇਲ ਵਿਚ ਬੰਦ ਕੀਤੇ ਗਏ ਸੁਖਪਾਲ ਖਹਿਰਾ ਬਾਰੇ ਆ ਗਈ ਵੱਡੀ ਖਬਰ – ਹੋ ਗਿਆ ਇਹ ਹੁਕਮ ਅਦਾਲਤ ਤੋਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਰਾਜਨੀਤੀ ਵਿੱਚ ਕਾਫੀ ਕੁਝ ਵੇਖਿਆ ਜਾ ਰਿਹਾ ਹੈ ਜਿਥੇ ਬਹੁਤ ਸਾਰੀਆਂ ਹਸਤੀਆਂ ਨਾਲ ਜੁੜੇ ਹੋਏ ਕਈ ਤਰ੍ਹਾਂ ਦੇ ਵਿਵਾਦ ਵੀ ਸਾਹਮਣੇ ਆ ਰਹੇ ਹਨ। ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਪਾਰਟੀ ਵਰਕਰ ਅਤੇ ਵਿਧਾਇਕ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਵੀ ਸ਼ਾਮਲ ਹੋ ਰਹੇ ਹਨ। ਇਸ ਤਰਾਂ ਕੁਝ ਵਿਰੋਧੀ ਪਾਰਟੀਆਂ ਵੱਲੋਂ ਕੁਝ ਵਿਧਾਇਕਾਂ ਉਪਰ ਸ਼ਿਕੰਜ਼ੇ ਕੱਸੇ ਜਾ ਰਹੇ ਹਨ ਅਤੇ ਜਿਸ ਕਾਰਨ ਕਈ ਵਧਾਇਕ ਇਸ ਸਮੇਂ ਵਿਵਾਦਾਂ ਵਿੱਚ ਫਸੇ ਹੋਏ ਹਨ। ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜੇਲ੍ਹ ਵਿੱਚ ਬੰਦ ਸੁਖਪਾਲ ਖਹਿਰਾ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਦਾਲਤ ਵੱਲੋਂ ਇਹ ਹੁਕਮ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਜਿਥੇ ਈਡੀ ਵੱਲੋਂ ਛਾਪੇਮਾਰੀ ਕਰਨ ਤੋਂ ਬਾਅਦ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਨੂੰ ਜ਼ਮਾਨਤ ਨਾ ਮਿਲਣ ਦੇ ਕਾਰਨ ਜੇਲ੍ਹ ਵਿੱਚ ਰੱਖਿਆ ਗਿਆ ਹੈ। ਜਿੱਥੇ ਕਾਂਗਰਸ ਪਾਰਟੀ ਵੱਲੋਂ ਆਪਣੇ ਵੱਖ-ਵੱਖ ਚੋਣ ਹਲਕਿਆਂ ਤੋਂ ਕੁਝ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਉਥੇ ਹੀ ਭੁਲੱਥ ਤੋਂ ਸੁਖਪਾਲ ਖਹਿਰਾ ਨੂੰ ਕਾਂਗਰਸ ਪਾਰਟੀ ਵੱਲੋਂ ਆਪਣਾ ਮੈਂਬਰ ਐਲਾਨਿਆ ਗਿਆ ਹੈ। ਜਿੱਥੇ ਉਨ੍ਹਾਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਜਗੀਰ ਕੌਰ ਚੋਣ ਮੁਕਾਬਲੇ ਵਿੱਚ ਹਨ।

ਹੁਣ ਸੁਖਪਾਲ ਖੈਹਰਾ ਨੂੰ ਨਾਮਜਦਗੀ ਪੇਪਰ ਦਾਖਲ ਕਰਨ ਵਾਸਤੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ ਨਾਮਜਦਗੀ ਪੇਪਰ ਦਾਖਲ ਕਰਨ ਲਈ 31 ਜਨਵਰੀ ਤੱਕ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ ਨਾਮਜਦਗੀ ਪੇਪਰ ਦਾਖਲ ਕਰਨ ਦੀ ਜਿਥੇ ਇਜਾਜ਼ਤ ਦਿੱਤੀ ਗਈ ਹੈ ਉਥੇ ਹੀ ਅਗਰ ਉਹ ਕਿਸੇ ਵਜ੍ਹਾ ਨਾਲ 31 ਜਨਵਰੀ ਤੱਕ ਨਾਮਜਦਗੀ ਪੇਪਰ ਦਾਖਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਇਕ ਫਰਵਰੀ ਨੂੰ ਨਾਮਜ਼ਦਗੀ ਪੇਪਰ ਦਾਖਲ ਕਰਨ ਲਈ ਲਿਜਾਇਆ ਜਾਵੇਗਾ।

ਸੁਖਪਾਲ ਖਹਿਰਾ ਵੱਲੋਂ ਜਿੱਥੇ ਮੋਹਾਲੀ ਅਦਾਲਤ ਵਿੱਚ ਜਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਮੋਹਾਲੀ ਦੀ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਜਿਸ ਬਾਬਤ ਉਨ੍ਹਾਂ ਵੱਲੋਂ ਹਰਿਆਣਾ ਹਾਈਕੋਰਟ ਵਿੱਚ ਹੁਣ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਗਈ ਹੈ। ਪਰ ਅਦਾਲਤ ਵੱਲੋਂ ਅਜੇ ਇਸ ਬਾਰੇ ਕੋਈ ਵੀ ਫ਼ੈਸਲਾ ਨਹੀਂ ਸੁਣਾਇਆ ਗਿਆ ਹੈ।