ਆਖਰ ਹੁਣ ਸਕੂਲਾਂ ਨੂੰ ਇਸ ਤਰੀਕ ਤੋਂ ਖੋਲਣ ਬਾਰੇ ਸਰਕਾਰ ਨੇ ਲਿਆ ਏਥੇ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਸੂਬੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉੱਥੇ ਹੀ ਕਈ ਜ਼ਿਲਿਆਂ ਦੇ ਵਿੱਚ ਵੀ ਸਥਿਤੀ ਦੇ ਅਨੁਸਾਰ ਫੈਸਲੇ ਲਏ ਗਏ ਹਨ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਰੱਖਿਆ ਗਿਆ ਹੈ। ਉਥੇ ਹੀ ਹੁਣ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਵੱਖ-ਵੱਖ ਸੂਬਿਆਂ ਦੇ ਵਿੱਚ ਕੁਝ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਕੁਝ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਹਰਿਆਣਾ ਦੇ ਵਿੱਚ ਵੀ ਦਸਵੀਂ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਤੋਂ ਬਾਅਦ 1 ਫ਼ਰਵਰੀ ਤੋਂ ਵਿਦਿਅਕ ਅਦਾਰਿਆਂ ਦੇ ਵਿੱਚ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਹੁਣ ਸਕੂਲ ਨੂੰ ਇਸ ਤਰੀਕ ਤੋਂ ਖੋਲ੍ਹਣ ਬਾਰੇ ਸਰਕਾਰ ਵੱਲੋਂ ਇੱਥੇ ਵੀ ਵੱਡਾ ਫੈਸਲਾ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਹੁਣ ਪ੍ਰਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਦਸਵੀਂ, ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਇੱਕ ਫਰਵਰੀ ਤੋਂ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਦਸਵੀਂ ਤੋਂ ਬਾਰ੍ਹਵੀਂ ਕਲਾਸ ਲਈ ਹੁਣ ਇਕ ਫਰਵਰੀ ਤੋਂ ਸਕੂਲ ਖੁੱਲ੍ਹ ਜਾਣਗੇ। 1 ਫਰਵਰੀ ਤੋਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਆਮ ਤੌਰ ਤੇ ਖੋਲਣ ਦੀ ਇਜਾਜਤ ਦਿੱਤੀ ਜਾਵੇਗੀ। ਜਿੱਥੇ ਪੰਜਾਹ ਫੀਸਦੀ ਸਮਰੱਥਾ ਦੇ ਨਾਲ ਜਨਤਕ ਲਾਇਬ੍ਰੇਰੀਆਂ ਖੋਲੀਆਂ ਜਾ ਸਕਣਗੀਆਂ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਿੱਥੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਉਸ ਦੇ ਅਨੁਸਾਰ ਹੁਣ ਕੋਚਿੰਗ ਸੰਸਥਾਵਾਂ ਨੂੰ ਖੋਲਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਅਤੇ ਸੁਖਨਾ ਝੀਲ ਉਪਰ ਬੋਟਿੰਗ ਵੀ ਸ਼ੁਰੂ ਹੋ ਗਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਿਨ੍ਹਾਂ ਬੱਚਿਆਂ ਦੇ 15 ਤੋਂ 18 ਸਾਲ ਦੇ ਦਰਮਿਆਨ ਟੀਕਾਕਰਣ ਹੋ ਚੁੱਕਾ ਹੈ।

ਕਿਉਂ ਕਿ ਸਰਕਾਰ ਵੱਲੋਂ 15 ਤੋਂ 18 ਸਾਲ ਦੇ ਵਿਦਿਆਰਥੀਆਂ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਗਿਆ ਸੀ। ਜਿਸ ਤਹਿਤ ਬਹੁਤ ਸਾਰੇ ਵਿਦਿਆਰਥੀਆਂ ਦਾ ਟੀਕਾਕਰਨ ਹੋ ਚੁੱਕਾ ਹੈ ਅਤੇ ਸਟਾਫ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਸੀ। ਚੰਡੀਗੜ੍ਹ ਦੇ ਵਿਚ ਹੁਣ ਬਜ਼ਾਰ ਅਤੇ ਮੰਡੀਆਂ ਨੂੰ ਰਾਤ 10 ਵਜੇ ਤੱਕ ਖੋਲਿਆ ਜਾ ਸਕੇਗਾ। ਸਿਹਤ ਕੇਂਦਰ ਅਤੇ ਜਿੰਮ 50 ਫੀਸਦੀ ਸਮਰੱਥਾ ਦੇ ਨਾਲ ਖੁੱਲ੍ਹ ਸਕਣਗੇ।