ਪੰਜਾਬ ਚ ਇਥੇ ਹੋਈ ਵੱਡੀ ਮੁੱਠਭੇੜ ਚਲੀਆਂ ਗੋਲੀਆਂ – ਮਿਲੀ ਇਹ ਵੱਡੀ ਕਾਮਯਾਬੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਮੇਂ ਚੋਣਾ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਸ਼ਖ਼ਤੀ ਨੂੰ ਵਧਾ ਦਿਤਾ ਗਿਆ ਹੈ। ਉੱਥੇ ਹੀ ਸਰਹੱਦੀ ਖੇਤਰਾਂ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸਰਹੱਦੀ ਖੇਤਰਾਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਏਸ ਲਈ ਸਰਹੱਦੀ ਖੇਤਰਾਂ ਵਿੱਚ ਪੁਲਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਕਿਉਂਕਿ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਇਨ੍ਹਾਂ ਚੋਣਾਂ ਦੇ ਦਿਨਾਂ ਵਿੱਚ ਕਈ ਤਰਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਚੀਜ਼ਾਂ ਵੀ ਬੀਐਸਐਫ ਦੇ ਜਵਾਨਾਂ ਵੱਲੋਂ ਬਰਾਮਦ ਕੀਤੀਆਂ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਦੇ ਮਨਸੂਬਿਆਂ ਨੂੰ ਵੀ ਨਾਕਾਮਯਾਬ ਕੀਤਾ ਗਿਆ ਹੈ।

ਜਿਨ੍ਹਾਂ ਵੱਲੋਂ ਸਰਹੱਦ ਪਾਰ ਤੋਂ ਅਜਿਹੀਆਂ ਵਸਤਾਂ ਲਿਆ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇੱਥੇ ਵੱਡੀ ਮੁਠਭੇੜ ਵਿਚ ਗੋਲੀਆਂ ਚੱਲੀਆਂ ਹਨ ਅਤੇ ਇਹ ਵੱਡੀ ਕਾਮਯਾਬੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਨੇ ਬੀਓਪੀ ਚੰਦੂ ਵਡਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਸਵੇਰੇ ਬੀਐਸਐਫ ਅਤੇ ਨਸ਼ਾ ਤਸਕਰਾਂ ਦੇ ਦਰਮਿਆਨ ਮੁਠਭੇੜ ਹੋਣ ਦੀ ਖਬਰ ਨੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਦੱਸਿਆ ਗਿਆ ਕਿ ਇਹ ਘਟਨਾ ਅੱਜ ਸਵੇਰੇ 5:15 ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਘਣੀ ਧੁੰਦ ਦਾ ਫਾਇਦਾ ਚੁੱਕਦੇ ਹੋਏ ਨਸ਼ਾ ਤਸਕਰਾਂ ਵੱਲੋਂ ਪੰਜਾਬ ਅੰਦਰ ਨਸ਼ਾ ਲਿਆਂਦਾ ਜਾ ਰਿਹਾ ਸੀ। ਬੀਐਸਐਫ ਦੇ ਜਵਾਨਾਂ ਵੱਲੋਂ ਡਿਊਟੀ ਤੇ ਤਾਇਨਾਤ ਹੁੰਦੇ ਹੋਏ ਇਸ ਸਾਰੀ ਘਟਨਾ ਨੂੰ ਦੇਖਿਆ ਗਿਆ ਅਤੇ ਹਿਲ ਜੁਲ ਨੂੰ ਦੇਖਦੇ ਹੀ ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਜਿੱਥੇ ਬੀ ਐਸ ਐਫ ਦੇ ਜਵਾਨਾਂ ਅਤੇ ਨਸ਼ਾ ਤਸਕਰਾਂ ਦੇ ਵਿਚਕਾਰ ਹੋਈ ਮੁੱਠਭੇੜ ਦੌਰਾਨ ਗੋਲੀਆਂ ਚੱਲਣ ਨਾਲ ਇਕ ਬੀ ਐਸ ਐਫ ਦਾ ਜਵਾਨ ਗਿਆਨ ਚੰਦ ਸਿਰ ਤੇ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ।

ਜਿਸ ਨੂੰ ਇਲਾਜ ਵਾਸਤੇ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਲਿਜਾਇਆ ਗਿਆ ਹੈ। ਉੱਥੇ ਹੀ ਪੀ ਐਸ ਐਫ ਵੱਲੋਂ ਇਸ ਫਾਇਰਿੰਗ ਤੋਂ ਬਾਅਦ ਤੁਰੰਤ ਹੀ ਸਰਚ ਮੁਹਿੰਮ ਸ਼ੁਰੂ ਕਰਕੇ 49 ਕਿਲੋ ਦੇ ਕਰੀਬ ਹੈਰੋਇਨ ਨੂੰ ਕਬਜ਼ੇ ਵਿਚ ਲੈ ਲਈ ਹੈ। ਜਿੱਥੇ ਬੀ ਐਸ ਐਫ ਦੇ ਜਵਾਨਾਂ ਨੂੰ ਇਸ ਸਫਲਤਾ ਹੱਥ ਲੱਗੀ ਹੈ ਉਥੇ ਹੀ ਨਸ਼ਾ ਤਸਕਰ ਅਸਫਲ ਰਹੇ ਹਨ।