ਮੁੱਖ ਮੰਤਰੀ ਚੰਨੀ ਦੇ ਸੱਕੇ ਭਰਾ ਬਾਰੇ ਹੁਣ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਚੋਣ ਹਲਕਿਆਂ ਵਿੱਚ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਉਥੇ ਕਾਂਗਰਸ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਕਲ ਜਿਥੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੰਮ੍ਰਿਤਸਰ ਅਤੇ ਜਲੰਧਰ ਫੇਰੀ ਤੇ ਆਏ ਹੋਏ ਸਨ। ਉੱਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਕਾਂਗਰਸ ਵਿਚ ਕੁਝ ਚਾਹਵਾਨਾਂ ਨੂੰ ਸੀਟ ਨਾ ਮਿਲਣ ਕਾਰਨ ਉਨ੍ਹਾਂ ਵਿੱਚ ਰੋਸ ਵੀ ਦੇਖਿਆ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਪਾਰਟੀ ਦੇ ਖਿਲਾਫ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਦਾ ਮਾਮਲਾ ਸਾਰੀਆਂ ਹੀ ਪਾਰਟੀਆਂ ਵਿੱਚ ਦੇਖਿਆ ਜਾ ਰਿਹਾ ਹੈ ਜਿਥੇ ਉਮੀਦਵਾਰਾਂ ਨੂੰ ਸੀਟਾ ਨਾ ਮਿਲਣ ਕਾਰਨ ਉਨ੍ਹਾਂ ਵਿੱਚ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।

ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਕੇ ਭਰਾ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਜਿਨ੍ਹਾਂ ਵੱਲੋਂ ਆਪਣੇ ਸੀਨੀਅਰ ਮੈਡੀਕਲ ਅਫ਼ਸਰ ਦੇ ਅਹੁਦੇ ਤੋਂ ਇਸ ਲਈ ਅਸਤੀਫਾ ਦੇ ਦਿਤਾ ਗਿਆ ਸੀ। ਕਿਉਂਕਿ ਉਹ ਬਸੀ ਪਠਾਣਾਂ ਤੋਂ ਕਾਂਗਰਸ ਦੀ ਟਿਕਟ ਮਿਲਣ ਤੇ ਚੋਣ ਲੜਨਾ ਚਾਹੁੰਦੇ ਸਨ। ਪਰ ਉਨ੍ਹਾਂ ਨੂੰ ਕਾਂਗਰਸ ਵੱਲੋਂ ਇਹ ਕਹਿ ਕੇ ਟਿਕਟ ਨਹੀਂ ਦਿਤੀ ਗਈ ਕਿ ਪਰਵਾਰ ਵਿੱਚ ਦੋ ਟਿਕਟਾ ਨਹੀਂ ਦਿੱਤੀਆਂ ਜਾ ਸਕਦੀਆਂ।

ਜਿਸ ਕਾਰਨ ਬਸੀ ਪਠਾਣਾ ਤੋਂ ਕਾਂਗਰਸ ਵੱਲੋਂ ਕਾਂਗਰਸੀ ਉਮੀਦਵਾਰ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਸੀਟ ਦਿੱਤੀ ਗਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਮਨੋਹਰ ਸਿੰਘ ਵੱਲੋ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਗਿਆ ਸੀ।

ਉਨ੍ਹਾਂ ਵੱਲੋਂ ਬਗਾਵਤ ਦਾ ਦੌਰ ਜਾਰੀ ਹੈ ਅਤੇ ਉਨ੍ਹਾਂ ਆਖਿਆ ਹੈ ਕਿ ਉਦੋਂ ਨਾਮਜ਼ਦਗੀਆਂ ਦਾਖਲ ਕਰਨਗੇ। ਕਿਉਂਕਿ ਕਾਂਗਰਸ ਵਿਚ ਹੁਣ ਬਹੁਤ ਸਾਰੇ ਇਹ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਨਿਯਮਾਂ ਦੀ ਅਣਦੇਖੀ ਕਰਦਿਆਂ ਹੋਇਆਂ ਕਈ ਰਿਸ਼ਤੇਦਾਰਾਂ ਨੂੰ ਅਤੇ ਹੋਰ ਆਗੂਆਂ ਨੂੰ ਟਿਕਟਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਉਹ ਵੀ ਹੁਣ ਇੱਕ ਆਜ਼ਾਦ ਉਮੀਦਵਾਰ ਅਤੇ ਇਕ ਕਾਂਗਰਸ ਦੇ ਉਮੀਦਵਾਰ ਵਜੋਂ ਬੱਸੀ ਪਠਾਣਾ ਤੋਂ ਨਾਮਜ਼ਦਗੀ ਦਾਖਲ ਕਰਨਗੇ।