ਆਈ ਤਾਜ਼ਾ ਵੱਡੀ ਖਬਰ
ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ 5 ਸੂਬਿਆ ਵਿੱਚ ਹੋਣ ਵਾਲੀਆਂ ਚੋਣਾਂ ਬਾਰੇ ਐਲਾਨ ਕਰ ਦਿੱਤਾ ਗਿਆ ਸੀ। ਜਿੱਥੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਉਥੇ ਹੀ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ ਜਿਸ ਵਾਸਤੇ ਬਹੁਤ ਸਾਰੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਉਥੇ ਹੀ ਸਭ ਸਿਆਸੀ ਪਾਰਟੀਆਂ ਨੂੰ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਤੇ ਅਨੁਸਾਰ ਹੀ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਪੰਜਾਬ ਵਿੱਚ ਵੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵੱਖ-ਵੱਖ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇਥੇ ਵੋਟਾਂ ਦੀ ਤਿਆਰੀ ਨੂੰ ਦੇਖਦੇ ਹੋਏ ਇਹਨਾਂ ਵਾਹਨਾਂ ਲਈ ਇੱਥੇ ਇਹ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ
ਤਰਨਤਾਰਨ ਦੇ ਵਿੱਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਚੋਣਾਂ ਦੌਰਾਨ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸੁਰੱਖਿਆ ਦਾ ਵੀ ਪੂਰਾ ਇੰਤਜ਼ਾਮ ਕੀਤਾ ਜਾ ਰਿਹਾ ਹੈ। ਉੱਥੇ ਹੀ ਡਿਪਟੀ ਕਮਿਸ਼ਨਰ ਵੱਲੋਂ ਚੋਣ ਅਧਿਕਾਰੀਆਂ ਨੂੰ ਬਹੁਤ ਸਾਰੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।
ਹੁਣ ਵੱਖ-ਵੱਖ ਨੋਡਲ ਅਫਸਰਾਂ ਅਤੇ ਸਮੂਹ ਰਿਟਰਨਿੰਗ ਅਫਸਰਾਂ ਦੇ ਨਾਲ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਇਕ ਮੀਟਿੰਗ ਕੀਤੀ ਗਈ ਹੈ ਜਿਸ ਵਿਚ ਕੁਝ ਅਹਿਮ ਫੈਸਲੇ ਲਏ ਗਏ ਹਨ। ਇਸ ਮੀਟਿੰਗ ਦੇ ਵਿੱਚ ਜਿਥੇ ਵੱਖ-ਵੱਖ ਨੋਡਲ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਉੱਥੇ ਹੀ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਥੇ ਜ਼ਿਲ੍ਹੇ ਅੰਦਰ ਚੋਣਾ ਵਾਸਤੇ ਈ ਵੀ ਐਮਜ਼ ਅਤੇ ਵੀ ਵੀ ਪੈਟ ਲੈ ਕੇ ਜਾਣ ਵਾਲੇ ਸਾਰੇ ਵਾਹਨਾਂ ਦੀ ਸੁਰੱਖਿਆ ਵਾਸਤੇ ਜੀਪੀਐਸ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਜੋ ਕਿ ਇਹਨਾਂ ਸਾਰੇ ਵਾਹਨਾਂ ਲਈ ਲਾਜ਼ਮੀ ਹੋਣਗੇ।
ਜ਼ਿਲ੍ਹੇ ਅੰਦਰ ਇਨ੍ਹਾਂ ਮਸ਼ੀਨਾਂ ਦੀ ਢੋਆ-ਢੁਆਈ ਵਾਸਤੇ ਲਗਭਗ 390 ਵਾਹਨ mobile ਅਧਾਰਤ ਟਰੈਕਿੰਗ ਸਿਸਟਮ ਨਾਲ ਲੈਸ ਹੋਣਗੇ। ਜਿਸ ਵੱਲੋਂ ਇਹ ਮਸ਼ੀਨਾਂ ਵੱਖ-ਵੱਖ ਚੋਣ ਹਲਕਿਆਂ ਅਤੇ ਚੋਣਾਂ ਵਾਲੀ ਜਗ੍ਹਾ ਉਪਰ ਪਹੁੰਚਾਈਆਂ ਜਾਣਗੀਆਂ। ਉੱਥੇ ਹੀ ਵੱਖ-ਵੱਖ ਚੋਣ ਹਲਕਿਆਂ ਵਿੱਚ ਬੀਐਲਓਜ਼ ਨੂੰ ਵੀ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Home ਤਾਜਾ ਖ਼ਬਰਾਂ ਪੰਜਾਬ ਚ ਵੋਟਾਂ ਦੀ ਤਿਆਰੀ ਨੂੰ ਦੇਖਦੇ ਹੋਏ ਇਹਨਾਂ ਵਾਹਨਾਂ ਲਈ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ
Previous Postਕਾਂਗਰਸੀ ਲੀਡਰ ਘੁਬਾਇਆ ਲਈ ਆਈ ਮਾੜੀ ਖਬਰ ਪਿੰਡ ਚ ਵੋਟਾਂ ਮੰਗਣ ਗਏ ਨਾਲ ਵਾਪਰਿਆ ਅਜਿਹਾ ਸਾਰੇ ਪਾਸੇ ਹੋ ਗਈ ਚਰਚਾ
Next Postਅਕਾਲੀ ਦਲ ਲਈ ਹੁਣ ਆਈ ਇਹ ਵੱਡੀ ਚੰਗੀ ਖਬਰ ਮਿਲ ਗਿਆ ਵੱਡਾ ਸਾਥ