ਸੁਖਬੀਰ ਬਾਦਲ ਨੇ ਅੱਜ ਫਿਰ ਪਟ ਲਿਆ ਕਾਂਗਰਸ ਦਾ ਇਹ ਵੱਡਾ ਲੀਡਰ , ਕੀਤਾ ਅਕਾਲੀ ਦਲ ਚ ਸ਼ਾਮਿਲ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਕੁਝ ਦਿਨਾਂ ਦਾ ਸਮਾਂ ਬਾਕੀ ਰਹਿ ਗਿਆ ਹੈ। ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਜਿੱਥੇ ਸਿਆਸਤ ਵਿਚ ਬਹੁਤ ਸਾਰੇ ਨਵੇਂ ਚਿਹਰੇ ਸ਼ਾਮਲ ਹੋ ਰਹੇ ਹਨ ਉਥੇ ਹੀ ਵੱਖ ਵੱਖ ਪਾਰਟੀਆਂ ਦੇ ਵਿਧਾਇਕ ਅਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਵੀ ਸ਼ਾਮਲ ਹੋਏ ਹਨ। ਜਿੱਥੇ ਵੱਖ-ਵੱਖ ਚੋਣ ਪਾਰਟੀਆਂ ਵੱਲੋਂ ਚੋਣ ਸੂਚੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਕੁਝ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਟਿਕਟ ਨਾ ਮਿਲਣ ਦੇ ਕਾਰਨ ਉਨ੍ਹਾਂ ਵਿਚ ਰੋਸ ਦੇਖਿਆ ਜਾ ਰਿਹਾ ਹੈ ਜਿਸ ਕਾਰਨ ਉਹ ਹੋਰ ਪਾਰਟੀਆਂ ਵਿੱਚ ਜਾ ਰਹੇ ਹਨ।

ਹੁਣ ਸੁਖਬੀਰ ਬਾਦਲ ਲਈ ਅੱਜ ਵਡੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਕਾਂਗਰਸ ਦੇ ਇਸ ਲੀਡਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ 23 ਫਰਵਰੀ ਤੱਕ ਜ਼ਮਾਨਤ ਮਿਲਣ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਉਪਰ ਰੋਕ ਲੱਗਣ ਦੀ ਖੁਸ਼ਖਬਰੀ ਮਿਲੀ ਸੀ ਉੱਥੇ ਹੀ ਹੁਣ ਗੁਰੂਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਹੰਸਰਾਜ ਬੰਟੀ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫਿਰੋਜਪੁਰ ਗੁਰੂਹਰਸਹਾਏ ਤੋਂ ਕਾਂਗਰਸ ਦਾ ਸਾਥ ਛੱਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

ਉਥੇ ਹੀ ਉਨ੍ਹਾਂ ਵੱਲੋਂ ਕਾਂਗਰਸ ਨਾਲੋਂ ਤੋੜ-ਵਿਛੋੜਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਣ ਦੀ ਖਬਰ ਸਾਹਮਣੇ ਆਉਂਦੇ ਹੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਗੁਰੂਹਰਸਹਾਏ ਤੋਂ ਮਜ਼ਬੂਤੀ ਮਿਲੀ ਹੈ।

ਹੰਸਰਾਜ ਬੰਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਆਖਿਆ ਗਿਆ ਹੈ। ਉਥੇ ਹੀ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਹੋਇਆ ਮਾਣ-ਸਤਿਕਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।