ਆਈ ਤਾਜਾ ਵੱਡੀ ਖਬਰ
ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਗਏ ਸਨ ਅਤੇ ਬਹੁਤ ਸਾਰੇ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਕਿਉਂਕਿ ਇਸ ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਰੁਜ਼ਗਾਰ ਠੱਪ ਹੋ ਗਏ ਸਨ ਉਥੇ ਹੀ ਲੋਕਾਂ ਦੇ ਬੇਰੁਜ਼ਗਾਰ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਗਏ ਅਤੇ ਲੋਕਾਂ ਵੱਲੋਂ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਤੇ ਗਲਤ ਫੈਸਲੇ ਵੀ ਕੀਤੇ ਗਏ। ਤਾਲਾਬੰਦੀ ਕਾਰਨ ਜਿਥੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਰਪੇਸ਼ ਆਈਆ, ਉੱਥੇ ਹੀ ਲੋਕਾਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿੱਚ ਆਪਣੀ ਜ਼ਿੰਦਗੀ ਨੂੰ ਖ਼ਤਮ ਕੀਤੇ ਜਾਣ ਦਾ ਫ਼ੈਸਲਾ ਕੀਤਾ ਗਿਆ।
ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਸਾਰੀਆਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉੱਥੇ ਹੀ ਬਹੁਤ ਸਾਰੇ ਕਿਸਾਨ ਵੀ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਕਈ ਗ਼ਲਤ ਕਦਮ ਚੁੱਕ ਰਹੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦਾ ਅਸਰ ਬਹੁਤ ਸਾਰੇ ਪਰਿਵਾਰਾਂ ਉਪਰ ਪੈ ਰਿਹਾ ਹੈ।
ਹੁਣ ਇੱਥੇ 14 ਲੱਖ ਦਾ ਕਰਕੇ ਇੱਕ ਪੰਜਾਬੀ ਨੌਜਵਾਨ ਦੀ ਜਾਨ ਗਈ ਹੈ ਜਿੱਥੇ ਉਸ ਵੱਲੋਂ ਖੁਦ ਆਪਣੀ ਮੌਤ ਨੂੰ ਚੁਣਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਅਧੀਨ ਆਉਣ ਵਾਲੇ ਪਿੰਡ ਭਾਗਥਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਿਸਾਨ ਵੱਲੋਂ 14 ਲੱਖ ਦਾ ਕਰਜ਼ਾ ਹੋਣ ਦੇ ਕਾਰਨ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਨੌਜਵਾਨ ਵੱਲੋਂ ਇਹ ਕਦਮ ਅੱਜ ਤੜਕੇ ਚੁੱਕਿਆ ਗਿਆ ਹੈ ਜਿੱਥੇ ਉਸ ਨੇ ਫਾਹਾ ਲੈ ਲਿਆ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕੇ ਕਿਸਾਨ ਲਖਵਿੰਦਰ ਸਿੰਘ ਵਧੇਰੇ ਕਰਜ਼ਾ ਸਿਰ ਹੋਣ ਦੇ ਕਾਰਨ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ।
Previous Postਪੁੱਤ ਨੇ ਕਰਾਇਆ ਪ੍ਰੇਮ ਵਿਆਹ – ਫਿਰ ਲੋਕਾਂ ਨੇ ਮਾਂ ਨੂੰ ਦਿੱਤੀ ਅਜਿਹੀ ਸਜਾ ਦੇਖਣ ਵਾਲਿਆਂ ਦੇ ਉਡੇ ਹੋਸ਼
Next Postਪੰਜਾਬ ਚ ਵਾਪਰੀ ਖੌਫਨਾਕ ਵਾਰਦਾਤ 1 ਹਜਾਰ ਰੁਪਏ ਕਰਕੇ ਬੱਚਾ ਕੀਤਾ ਗਿਆ ਅਗਵਾਹ – ਪੁਲਸ ਕਰ ਰਹੀ ਜੋਰਾਂ ਤੇ ਭਾਲ