ਪੰਜਾਬ ਦੇ ਇਸ ਪਿੰਡ ਚ ਅੱਗ ਨੇ ਮਚਾਈ ਭਾਰੀ ਤਬਾਹੀ ਮਚਿਆ ਹੜਕੰਪ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਹਨੀਂ ਦਿਨੀਂ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਕਾਰ ਵੱਲੋਂ ਸਖਤੀ ਵਰਤੀ ਜਾ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਵਾਸਤੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਕਿਉਂਕਿ ਪੰਜਾਬ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਨ੍ਹਾਂ ਨੂੰ ਠੱਲ ਪਾਉਣ ਵਾਸਤੇ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਕੁਝ ਸਰਹੱਦੀ ਖੇਤਰਾਂ ਵਿੱਚ ਵੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਹੌਲ ਵੇਖਿਆ ਜਾ ਰਿਹਾ ਹੈ। ਉਥੇ ਵੀ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਬਹੁਤ ਸਾਰੇ ਪਰਿਵਾਰਾਂ ਵਿੱਚ ਅਚਾਨਕ ਘਰ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨਾਲ ਪਰਿਵਾਰਕ ਮੈਂਬਰਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇਸ ਪਿੰਡ ਵਿੱਚ ਅੱਗ ਨੇ ਭਾਰੀ ਤਬਾਹੀ ਮਚਾਈ ਹੈ ਜਿੱਥੇ ਹੜਕੰਪ ਮਚ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜੀਰਾ ਅਧੀਨ ਆਉਂਦੇ ਪਿੰਡ ਲਹਿਰਾ ਰੋਹੀ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਦੇ ਬਾਹਰ ਬਾਹਰ ਖੇਤਾਂ ਵਿੱਚ ਰਹਿ ਰਹੇ ਇਕ ਪਰਿਵਾਰ ਦੀ ਕੋਠੀ ਵਿੱਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ 9 ਵਜੇ ਦੇ ਕਰੀਬ ਅੱਗ ਲੱਗ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਤ 9 ਵਜੇ ਦੇ ਕਰੀਬ ਸਾਰੇ ਪਰਿਵਾਰਕ ਮੈਂਬਰ ਸੌ ਰਹੇ ਸਨ। ਤਾਂ ਅਚਾਨਕ ਹੀ ਇਹ ਘਟਨਾ ਵਾਪਰ ਗਈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲਵਜੀਤ ਸਿੰਘ ਗਿੱਲ ਅਤੇ ਮਨਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਉਹਨਾਂ ਦਾ ਇੱਕ ਕਰੀਬੀ ਪੁਸ਼ਪਿੰਦਰ ਸਿੰਘ ਪੁੱਤਰ ਗੁਰਲਾਲ ਸਿੰਘ ਜਿਸ ਦੇ ਘਰ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਉੱਥੇ ਹੀ ਇਸ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਅਤੇ ਜਿਨ੍ਹਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਇਸ ਅੱਗ ਉਪਰ ਕਾਬੂ ਪਾਇਆ ਗਿਆ।

ਹਾਦਸੇ ਵਿੱਚ ਜਿੱਥੇ ਪਰਿਵਾਰ ਦੇ ਕਪੜੇ,ਦਰਵਾਜੇ, ਐਲਸੀਡੀ, ਨਗਦੀ ,ਏ ਸੀ, ਫਰਨੀਚਰ ਅਤੇ ਹੋਰ ਘਰ ਦਾ ਜ਼ਰੂਰੀ ਸਮਾਨ ਇਸ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਸੜ ਕੇ ਸੁਆਹ ਹੋ ਗਿਆ ਹੈ। ਜਿੱਥੇ ਪਰਿਵਾਰ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਇਸ ਨੁਕਸਾਨ ਦੀ ਕੀਮਤ ਪਰਿਵਾਰ ਵੱਲੋਂ 30 ਲੱਖ ਰੁਪਏ ਦੇ ਨਜ਼ਦੀਕ ਦੱਸੀ ਗਈ ਹੈ। ਇਸ ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।